ਭਗਵੰਤ ਮਾਨ ਦਾ ਕਾਂਗਰਸ 'ਤੇ ਤੰਜ, ਕਿਹਾ-ਜਿਨ੍ਹਾਂ ਦੀ ਆਪਸ 'ਚ ਨਹੀਂ ਬਣਦੀ ਉਹ ਪੰਜਾਬ ਦਾ ਕੀ ਸੰਵਾਰਨਗੇ

Saturday, Dec 18, 2021 - 05:32 PM (IST)

ਭਗਵੰਤ ਮਾਨ ਦਾ ਕਾਂਗਰਸ 'ਤੇ ਤੰਜ, ਕਿਹਾ-ਜਿਨ੍ਹਾਂ ਦੀ ਆਪਸ 'ਚ ਨਹੀਂ ਬਣਦੀ ਉਹ ਪੰਜਾਬ ਦਾ ਕੀ ਸੰਵਾਰਨਗੇ

ਚੱਬੇਵਾਲ (ਗੁਰਮੀਤ, ਅਮਰੀਕ)- ਪੰਜਾਬ ਅੰਦਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੂੰ ਵਿਧਾਨ ਸਭਾ ਚੋਣਾਂ ’ਚ ਲੋਕ ਮੂੰਹ ਨਹੀਂ ਲਗਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਗਵੰਤ ਮਾਨ ਸੂਬਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਅੱਜ ਹਰਮਿੰਦਰ ਸਿੰਘ ਸੰਧੂ ਪ੍ਰਧਾਨ ਆਮ ਆਦਮੀ ਪਾਰਟੀ ਹਲਕਾ ਚੱਬੇਵਾਲ ਦੀ ਅਗਵਾਈ ਹੇਠ ਚੱਬੇਵਾਲ ਵਿਖੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਅੰਦਰ ਖ਼ੁਦ ਕਾਟੋ ਕਲੇਸ਼ ਚੱਲ ਰਿਹਾ ਹੈ, ਮੁੱਖ ਮੰਤਰੀ ਚਰਨਜੀਤ ਚੰਨੀ ਦੀ ਜਾਖੜ ਨਾਲ ਨਹੀਂ ਬਣਦੀ, ਜਾਖੜ ਦੀ ਰੰਧਾਵਾ ਨਾਲ ਨਹੀਂ ਬਣਦੀ, ਰੰਧਾਵਾ ਦੀ ਨਵਜੋਤ ਸਿੱਧੂ ਨਾਲ ਨਹੀਂ ਬਣਦੀ ਅਤੇ ਨਵਜੋਤ ਸਿੱਧੂ ਦੀ ਕਿਸੇ ਨਾਲ ਵੀ ਨਹੀਂ ਬਣਦੀ, ਇਹ ਲੋਕ ਪੰਜਾਬ ਦੇ ਲੋਕਾਂ ਦਾ ਕੁਝ ਵੀ ਸੰਵਾਰ ਨਹੀਂ ਸਕਦੇ। 

PunjabKesari

ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪਤਾ ਸੀ ਕਿ 2017 ਵਿੱਚ ਉਨ੍ਹਾਂ ਦੀ ਸਰਕਾਰ ਨਹੀਂ ਆਵੇਗੀ, ਇਸ ਲਈ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਤਾਂ ਜੋ ਪੰਜਾਬ ਦੇ ਲੋਕ ਉਨ੍ਹਾਂ ’ਤੇ ਵਿਸ਼ਵਾਸ਼ ਕਰ ਸਕਣ ਅਤੇ ਇਹ ਕਿਹਾ ਗਿਆ ਕਿ ਸਾਰਾ ਕਰਜਾ ਮੁਆਫ਼ ਕਰ ਦੇਵਾਂਗੇ, ਘਰ-ਘਰ ਨੌਕਰੀ ਦੇਵਾਂਗੇ ਅਤੇ ਲੋਕ ਇਨ੍ਹਾਂ ਦੇ ਜਾਲ ਵਿਚ ਫਸ ਗਏ। ਇਸ ਦੇ ਬਾਅਦ ਕਾਂਗਰਸ ਨੂੰ ਸੱਤਾ ਸੌਂਪ ਦਿੱਤੀ ਅਤੇ ਉਸ ਦਾ ਨਤੀਜਾ ਸੂਬੇ ਦੇ ਲੋਕਾਂ ਨੂੰ ਪੰਜ ਸਾਲ ਭੁਗਤਣਾ ਪਿਆ।  ਗੁਰਨਾਮ ਸਿੰਘ ਚਢੂਨੀ ਵੱਲੋਂ ਬਣਾਈ ਗਈ ਨਵੀਂ ਪਾਰਟੀ ਨੂੰ ਲੈ ਕੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਚਢੂਨੀ ਨੂੰ ਪਾਰਟੀ ਬਣਾਉਣ ਦਾ ਹੱਕ ਹੈ ਪਰ ਪੰਜਾਬ ਦੀ ਜਨਤਾ ਕਿਸ ਏਜੰਡੇ ਤਹਿਤ ਜਾਂਦੀ ਹੈ, ਇਹ ਜਨਤਾ ਤੈਅ ਕਰੇਗੀ। 

ਇਹ ਵੀ ਪੜ੍ਹੋ:  ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਜਲੰਧਰ 'ਚ ਬਣੇਗਾ ਸਪੋਰਟਸ ਹੱਬ

PunjabKesari

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਲੋਕਾਂ ਦੇ ਘਰਾਂ ਵਿੱਚ ਬਲਣ ਵਾਲੇ ਚੁੱਲਿਆਂ ਦੀ ਅੱਗ ਦੀ ਗੱਲ ਕਰਦੀ ਹੈ। ਆਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰੀ ਤਰ੍ਹਾਂ ਨਾਲ ਪੂਰਾ ਕਰਨ ਦਾ ਵਿਸ਼ਵਾਸ਼ ਦਿਵਾਉਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਅਸੀਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਾਂਗੇ, ਉਨ੍ਹਾਂ ਕਿਹਾ ਕਿ ਘਰ ਚਲਾਉਣ ਵਾਲੀ ਹਰ ਔਰਤ ਦੇ ਖਾਤੇ ਵਿਚ 1000 ਰੁਪਏ ਪਾਏ ਜਾਣਗੇ, ਸਸਤੀ ਬਿਜਲੀ ਅਤੇ ਚੰਗੀਆਂ ਸਿਹਤ ਸਹੂਲਤਾ ਦਿੱਤੀਆਂ ਜਾਣਗੀਆਂ। ਇਸ ਮੌਕੇ ਵੱਡੀ ਗਿਣਤੀ ’ਚ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।

ਇਹ ਵੀ ਪੜ੍ਹੋ: ਸੁਨੀਲ ਜਾਖੜ ਨੇ 'ਆਪ' 'ਤੇ ਚੁੱਕੇ ਸਵਾਲ, ਕਿਹਾ-ਕੇਜਰੀਵਾਲ ਪੰਜਾਬੀਆਂ ਨੂੰ ਬੇਵਕੂਫ਼ ਨਾ ਸਮਝਣ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News