ਸੰਸਦ ਮੈਂਬਰ ਭਗਵੰਤ ਮਾਨ ਦੇ ਕੋਰੋਨਾ ਟੈਸਟ ਦੀ ਰਿਪੋਰਟ ਆਈ ਸਾਹਮਣੇ
Sunday, Sep 13, 2020 - 08:41 PM (IST)
ਜਲੰਧਰ/ਚੰਡੀਗੜ੍ਹ— ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਕੋਰੋਨਾ ਟੈਸਟ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਨੈਗੇਟਿਵ ਆ ਗਈ ਹੈ। ਇਸ ਦੀ ਜਾਣਕਾਰੀ ਭਗਵੰਤ ਮਾਨ ਨੇ ਖੁਦ ਆਪਣੇ ਫੇਸਬੁੱਕ ਪੇਜ਼ 'ਤੇ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਪੋਸਟ ਪਾਉਂਦੇ ਲਿਖਿਆ ਕਿ ਦੋਸਤੋ ਤੁਹਾਡੀਆਂ ਸਾਰਿਆਂ ਦੀਆਂ ਦੁਆਵਾਂ ਅਤੇ ਆਸ਼ੀਰਵਾਦ ਸਦਕਾ ਪਾਰਲੀਮੈਂਟ 'ਚ ਮੇਰੇ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ...ਲੋਕਾਂ ਦੇ ਹੱਕ ਦੀ ਆਵਾਜ਼ ਲੋਕ ਸਭਾ 'ਚ ਗੂੰਜਦੀ ਰਹੇਗੀ।
ਜ਼ਿਕਰਯੋਗ ਹੈ ਕਿ ਪਾਰਲੀਮੈਂਟ ਇਜਲਾਸ 'ਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋ ਦਿਨ ਪਹਿਲਾਂ ਹੀ ਕੋਰੋਨਾ ਦਾ ਟੈਸਟ ਕਰਵਾਇਆ ਸੀ। ਵਿਅੰਗਾਤਮਕ ਅੰਦਾਜ਼ ਕਰਕੇ ਜਾਣੇ ਜਾਂਦੇ ਭਗਵੰਤ ਮਾਨ ਨੇ ਇਸ ਟੈਸਟ 'ਤੇ ਚੁਟਕੀ ਲਈ ਸੀ। ਮਾਨ ਦਾ ਕਹਿਣਾ ਸੀ ਕਿ ਉਹ ਦੁਆ ਕਰਦੇ ਹਨ ਕਿ ਜਿਵੇਂ ਦੇਸ਼ ਦੀ ਜੀ. ਡੀ. ਪੀ. ਨੈਗੇਟਿਵ ਜਾ ਰਹੀ ਹੈ, ਉਸੇ ਤਰ੍ਹਾਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਨੈਗੇਟਿਵ ਆਏ।