ਭਗਵੰਤ ਮਾਨ ਨੇ ਕਾਂਗਰਸ ਤੇ ਅਕਾਲੀਆਂ ''ਤੇ ਛੱਡੀਆਂ ਸ਼ੁਰਲੀਆਂ (ਵੀਡੀਓ)
Monday, Jan 23, 2017 - 03:24 PM (IST)
ਮੋਗਾ : ਮੋਗਾ ਦੇ ਧਰਮਕੋਟ ''ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਜੀਤ ਸਿੰਘ ਸਦਰਪੁਰਾ ਲਈ ਵੋਟ ਅਪੀਲ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜਲਾਲਾਬਾਦ ਤੋਂ ਉਮੀਦਵਾਰ ਭਗਵੰਤ ਮਾਨ ਨੇ ਸਟੇਜ ਤੋਂ ਜੰਮ ਕੇ ਕਾਂਗਰਸ ਅਤੇ ਅਕਾਲੀਆਂ ਵਿਰੁੱਧ ਭੜਾਸ ਕੱਢੀ। ਇਸ ਦੌਰਾਨ ਮਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਾਂਗਰਸ ਦੀ ਇਹ ਤੀਸਰੀ ਹਾਰ ਹੋਵੇਗੀ ਅਤੇ ਆਮ ਆਦਮੀ ਪਾਰਟੀ ਨੂੰ ਲਗਭਗ 100 ਸੀਟਾਂ ਮਿਲਣਗੀਆਂ। ਭਗਵੰਤ ਮਾਨ ਨੇ ਮਜੀਠੀਆ ''ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਹੁਣ ਤਾਂ ਉਨ੍ਹਾਂ ਨੂੰ ਨੀਂਦ ਵਿਚ ਵੀ ਮਜੀਠੀਆ ਨਜ਼ਰ ਆਉਣ ਲੱਗ ਪਿਆ ਹੈ।
ਇਸ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਜੀਤ ਸਿੰਘ ਸਦਰਪੁਰਾ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ।
