ਸ਼ੰਭੂ ਬਾਰਡਰ ''ਤੇ ਧਰਨੇ ਦੀ ਗੱਲ ਕਰ ਕਾਂਗਰਸ ਕਿਸਾਨ ਅੰਦੋਲਨ ਨੂੰ ਕਰ ਰਹੀ ਕੰਮਜ਼ੋਰ: ਮਾਨ
Saturday, Dec 12, 2020 - 06:05 PM (IST)
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਪੰਜਾਈ ਈਕਾਈ ਨੇ ਕਾਂਗਰਸ ਵਲੋਂ 14 ਦਸੰਬਰ ਨੂੰ ਸ਼ੰਭੂ ਬਾਰਡਰ 'ਤੇ ਦਿੱਤੇ ਜਾ ਰਹੇ ਧਰਨੇ ਨੂੰ ਅਸਲ 'ਚ ਕਿਸਾਨ ਅੰਦੋਲਨ ਨੂੰ 'ਤਾਰੋਪੀਡ' ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ। ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ ਨੇ ਅੱਜ ਇੱਥੇ ਕਿਹਾ ਕਿ ਅਸਲ 'ਚ ਕਾਂਗਰਸ ਕਾਰਪੋਰੇਟ ਘਰਾਣਿਆ ਨੂੰ ਲਾਭ ਪਹੁੰਚਾਉਣ ਲਈ ਭਾਜਪਾ ਦੀ 'ਬੀ' ਟੀਮ ਬਣ ਕੇ ਕੰਮ ਕਰ ਰਹੀ ਹੈ ਅਤੇ ਕਿਸਾਨ ਅੰਦੋਲਨ ਨੂੰ ਬਿਨਾਂ ਕਿਸੇ ਨਤੀਜੇ 'ਤੇ ਪਹੁੰਚਣ ਤੋਂ ਪਹਿਲਾਂ ਹੀ ਖ਼ਤਮ ਕਰਵਾਉਣਾ ਚਾਹੁੰਦੀ ਹੈ। ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨ ਪੰਜਾਬ ਦੀਆਂ ਸੜਕਾਂ 'ਤੇ ਦਿਨ-ਰਾਤ ਬੈਠੇ ਹੋਏ ਹਨ ਪਰ ਉਸ ਸਮੇਂ ਸੱਤਾ ਦੇ ਨਸ਼ੇ 'ਚ ਇਸ ਕਾਂਗਰਸ ਪਾਰਟੀ ਨੂੰ ਕਿਸਾਨਾਂ ਦੀ ਯਾਦ ਨਹੀਂ ਆਈ।
ਇਹ ਵੀ ਪੜ੍ਹੋ: ਕਿਸਾਨੀ ਰੰਗ 'ਚ ਰੰਗਿਆ ਵਿਆਹ, ਹੱਥਾਂ 'ਤੇ ਕਿਸਾਨ ਏਕਤਾ ਜ਼ਿੰਦਾਬਾਦ ਦੀ ਮਹਿੰਦੀ ਲਗਾ ਘੋੜੀ ਚੜ੍ਹਿਆ ਲਾੜਾ
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਸਮੇਂ ਕਿਸਾਨਾਂ ਦੀ ਅਗਵਾਈ ਕਰਨੀ ਚਾਹੀਦੀ ਸੀ ਪਰ ਹੁਣ ਜਦੋਂ ਕਿਸਾਨ ਦਿੱਲੀ-ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕੇਂਦਰ ਸਰਕਾਰ ਦੇ ਨਾਲ ਸਿੱਧੀ ਆਰ-ਪਾਰ ਦੀ ਲੜਾਈ ਲੜ ਰਹੇ ਹਨ ਤਾਂ ਸ਼ੰਭੂ ਬਾਰਡਰ 'ਤੇ ਧਰਨਾ ਦੇਣ ਦਾ ਮਤਲਬ ਸਿਰਫ਼ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨਾ ਹੈ। ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਦਿਨ ਦੇਖਣੇ ਪੈ ਰਹੇ ਹਨ। ਉਨ੍ਹਾਂ ਦੇ ਲਈ ਕਾਂਗਰਸ ਵੀ ਓਨੀ ਜ਼ਿੰਮੇਦਾਰ ਹੈ, ਜਿੰਨ੍ਹੀ ਭਾਜਪਾ ਅਤੇ ਅਕਾਲੀ। ਮਾਨ ਨੇ ਕਿਹਾ ਕਿ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਮਾਨਸਿਕ ਸੰਤੁਲਨ ਖੋਹ ਚੁੱਕੇ ਹਨ ਇਸ ਲਈ ਉਹ ਲੋਕਾਂ ਦੇ ਨੇਤਾਵਾਂ ਦੇ ਪ੍ਰਤੀ ਅਜਿਹੀਆਂ ਟਿੱਪਣੀਆਂ ਕਰ ਰਹੇ ਹਨ। ਪੂਰੇ ਵਿਸ਼ਵ 'ਚ ਕਿਸਾਨ ਨੇਤਾਵਾਂ ਵਲੋਂ ਚਲਾਏ ਜਾ ਰਹੇ ਸ਼ਾਂਤੀਪੂਰਨ ਕਿਸਾਨ ਅੰਦੋਲਨ ਦੀਆਂ ਤਰੀਫ਼ਾਂ ਹੋ ਰਹੀਆਂ ਹਨ, ਦੂਜੇ ਪਾਸੇ ਕਾਂਗਰਸੀ ਨੇਤਾ ਇਸ ਅੰਦੋਲਨ ਨੂੰ ਭਾਜਪਾ ਵਲੋਂ ਹੀ ਬਦਨਾਮ ਕਰ ਰਹੇ ਹਨ। ਅਸਲ 'ਚ ਕਿਸਾਨਾਂ ਵੋਂ ਧਰਨੇ ਵਾਲੀ ਜਗ੍ਹਾ 'ਤੇ ਬਿੱਟੂ ਨੂੰ ਵੜਨ ਦੀ ਇਜਾਜ਼ਤ ਨਾ ਦੇਣ ਦੇ ਕਾਰਨ ਹੀ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ 'ਚ ਰੰਗਿਆ ਇਹ ਵਿਆਹ, ਵੇਖ ਤੁਸੀਂ ਵੀ ਕਰੋਗੇ ਵਾਹ-ਵਾਹ
ਕਾਂਗਰਸੀ ਸਾਂਸਦਾਂ ਨੂੰ ਜੰਤਰ-ਮੰਤਰ 'ਚ ਧਰਨਾ ਦੇਣ ਦੀ ਬਜਾਏ ਆਪਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਸਾਹਮਣੇ ਧਰਨਾ ਦੇਣਾ ਚਾਹੀਦਾ, ਜਿਨ੍ਹਾਂ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਈ.ਡੀ. ਤੋਂ ਬਚਾਉਣ ਲਈ ਮੋਦੀ ਸਰਕਾਰ ਦੇ ਨਾਲ ਸਮਝੌਤਾ ਕਰਕੇ ਕਿਸਾਨਾਂ ਦੀ ਪਿੱਠ 'ਚ ਛੁਰਾ ਖੋਬਿਆ ਹੈ। ਮਾਨ ਨੇ ਕਿਹਾ ਕਿ ਜੇਕਰ ਖੇਤੀ ਪ੍ਰਧਾਨ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਹਾਈ ਪਾਵਰ ਕਮੇਟੀ ਦੀ ਬੈਠਕ 'ਚ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਹੁੰਦਾ ਹਾਂ ਇਹ ਕਾਨੂੰਨ ਨਾ ਬਣਦੇ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੀ ਹਮਾਇਤ 'ਚ ਗਏ ਮੁਨੀਮ ਦੀ ਦਿੱਲੀ ਵਿਖੇ ਮੌਤ