''ਆਪ'' ਨੇ ਗਣਤੰਤਰ ਦਿਵਸ ਸਮਾਗਮ ਦਾ ਕੀਤਾ ਬਾਈਕਾਟ, ਮੰਤਰੀ ਦੇ ਪੀ. ਏ. ਨੂੰ ਕੁਰਸੀ ਨਾ ਮਿਲਣ ''ਤੇ ਪਿਆ ਰੌਲਾ
Monday, Jan 26, 2026 - 01:43 PM (IST)
ਖੰਨਾ (ਵਿਪਨ)- ਖੰਨਾ ਵਿਚ 26 ਜਨਵਰੀ ਨੂੰ ਹੋਏ ਗਣਤੰਤਰ ਦਿਵਸ ਸਮਾਰੋਹ ਦੌਰਾਨ ਉਸ ਸਮੇਂ ਇਕ ਵਿਵਾਦ ਖੜ੍ਹਾ ਹੋ ਗਿਆ ਜਦੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਸਮਾਰੋਹ ਦਾ ਬਾਈਕਾਟ ਕੀਤਾ। ਪਾਰਟੀ ਆਗੂਆਂ ਦਾ ਮੁੱਖ ਦੋਸ਼ ਇਹ ਸੀ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੇ ਪੀ. ਏ. ਮਹੇਸ਼ ਕੁਮਾਰ ਅਤੇ ਹੋਰ ਆਗੂਆਂ ਲਈ ਕੁਰਸੀਆਂ ਮੁਹੱਈਆ ਨਹੀਂ ਕਰਵਾਈਆਂ ਗਈਆਂ, ਜੋ ਪ੍ਰਸ਼ਾਸਨ ਦੀ ਗੰਭੀਰ ਲਾਪਰਵਾਹੀ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਨਗਰ ਨਿਗਮ ਦੇ ਟਿਊਬਵੈੱਲ ਆਪ੍ਰੇਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਉਹ ਪ੍ਰਸ਼ਾਸਨ ਦੇ ਸੱਦੇ 'ਤੇ ਇਕ ਸਰਕਾਰੀ ਸਮਾਗਮ ਵਿੱਚ ਸ਼ਾਮਲ ਹੋਏ ਸਨ ਪਰ ਸਮਾਗਮ ਸਥਾਨ 'ਤੇ ਪਹੁੰਚਣ 'ਤੇ ਉਨ੍ਹਾਂ ਨੂੰ ਅਣਗੌਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਤਰੀ ਦੇ ਪੀ. ਏ. ਮਹੇਸ਼ ਕੁਮਾਰ, ਜੋਕਿ ਇਕ ਮਹੱਤਵਪੂਰਨ ਸਰਕਾਰੀ ਅਹੁਦਾ ਸੰਭਾਲਦੇ ਹਨ, ਨੂੰ ਵੀ ਖੜ੍ਹੇ ਹੋਣ ਲਈ ਮਜਬੂਰ ਕੀਤਾ ਗਿਆ। ਇਸ ਨੂੰ ਨਾ ਸਿਰਫ਼ ਪ੍ਰੋਟੋਕੋਲ ਦੀ ਉਲੰਘਣਾ ਮੰਨਿਆ ਗਿਆ ਸਗੋਂ ਸਰਕਾਰ ਅਤੇ ਜਨਤਕ ਪ੍ਰਤੀਨਿਧੀਆਂ ਦਾ ਅਪਮਾਨ ਵੀ ਮੰਨਿਆ ਗਿਆ।

ਪਾਰਟੀ ਆਗੂਆਂ ਅਨੁਸਾਰ ਮੰਤਰੀ ਦੇ ਪੀ. ਏ. ਦੇ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਦਹੇੜੂ, ਕੌਂਸਲਰ ਸੁਖਮਨਜੀਤ ਸਿੰਘ ਸਮੇਤ ਕਈ ਹੋਰ ਆਗੂਆਂ ਲਈ ਵੀ ਕੁਰਸੀਆਂ ਦੀ ਕੋਈ ਵਿਵਸਥਾ ਨਹੀਂ ਸੀ। ਇਹ ਦੋਸ਼ ਲਗਾਇਆ ਗਿਆ ਕਿ ਹਾਲਾਤ ਇੰਨੇ ਖ਼ਰਾਬ ਸਨ ਕਿ ਬੀ. ਡੀ. ਪੀ. ਓ (ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ) ਵਰਗੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਕੁਰਸੀਆਂ ਨਹੀਂ ਦਿੱਤੀਆਂ ਗਈਆਂ। ਇਸ ਤੋਂ ਸਾਫ਼ ਹੁੰਦਾ ਹੈ ਕਿ ਰਾਸ਼ਟਰੀ ਤਿਉਹਾਰ ਵਰਗੇ ਮੌਕੇ 'ਤੇ ਵੀ ਆਯੋਜਨ ਨੂੰ ਲੈ ਕੇ ਪ੍ਰਸ਼ਾਸਨ ਨੇ ਕੋਈ ਗੰਭੀਰਤਾ ਨਹੀਂ ਵਿਖਾਈ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਕਾਂਸਟੇਬਲ 'ਤੇ ਡਿੱਗੀ ਗਾਜ! ਹੋ ਗਿਆ ਵੱਡਾ ਐਕਸ਼ਨ, ਕਾਰਨਾਮਾ ਜਾਣ ਰਹਿ ਜਾਓਗੇ ਦੰਗ
ਆਮ ਆਦਮੀ ਪਾਰਟੀ ਦੇ ਕੌਂਸਲਰ ਸੁਖਮਨਜੀਤ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਅਤੇ ਸਤਿਕਾਰ ਦਾ ਪ੍ਰਤੀਕ ਹੈ। ਅਜਿਹੇ ਸਮਾਹੋਰ ਵਿਚ ਮੰਤਰੀ ਦੇ ਪੀ.ਏ. ਵਰਗੇ ਸਰਕਾਰੀ ਪ੍ਰਤੀਨਿਧੀ ਨੂੰ ਕੁਰਸੀ ਨਾ ਮਿਲਣਾ ਬੇਹੱਦ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਜਦੋਂ ਬੁਨਿਆਦੀ ਸਨਮਾਨ ਵੀ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਦੇ ਕੋਲ ਸਮਾਰੋਹ ਤੋਂ ਬਾਹਰ ਆਉਣ ਤੋਂ ਇਲਾਵਾ ਕੋਈ ਬਦਲ ਨਹੀਂ ਬਚਿਆ। ਇਸ ਨਿਰਾਦਰ ਭਰੇ ਵਿਵਹਾਰ ਨਾਲ ਦੁਖੀ ਹੋ ਕੇ ਆਮ ਆਦਮੀ ਪਾਰਟੀ ਦੇ ਸਾਰੇ ਨੇਤਾ ਇਕਜੁੱਟ ਹੋ ਕੇ ਸਮਾਰੋਹ ਸਥਾਨ ਤੋਂ ਬਾਹਰ ਚਲੇ ਗਏ।

ਇਹ ਵੀ ਪੜ੍ਹੋ: ਕਾਨੂੰਨ ਵਿਵਸਥਾ ਦੀ ਵਿਗੜੀ ਸਥਿਤੀ ਦੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇਣ CM ਮਾਨ : ਸੁਖਬੀਰ ਬਾਦਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
