ਆਮ ਆਦਮੀ ਪਾਰਟੀ ਦੀ ਰੈਲੀ 'ਚ ਜਾ ਰਹੀ ਬੱਸ 'ਤੇ ਹਮਲਾ, ਚੱਲੀਆਂ ਗ਼ੋਲੀਆਂ
Friday, Oct 03, 2025 - 02:19 PM (IST)

ਝਬਾਲ (ਨਰਿੰਦਰ) : ਝਬਾਲ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਰੈਲੀ ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ ਜਿਸ ਵਿਚ ਸ਼ਾਮਲ ਹੋਣ ਲਈ ਪਿੰਡ ਮੂਸੇ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਸਰਕਾਰੀ ਪੰਜਾਬ ਰੋਡਵੇਜ਼ ਦੀ ਬੱਸ ਵਿਚ ਸਵਾਰ ਹੋ ਕੇ ਪਿੰਡ ਤੋਂ ਚੱਲਣ ਲੱਗੇ ਤਾ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਬੱਸ 'ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਬੱਸ ਦੇ ਸ਼ੀਸ਼ੇ ਭੰਨ ਦਿੱਤੇ । ਇਸ ਦੌਰਾਨ ਹਮਲਾਵਰਾਂ ਨੇ ਗੋਲੀਆਂ ਵੀ ਚਲਾਈਆਂ। ਇਸ ਵਾਰਦਾਤ ਵਿਚ ਆਮ ਆਦਮੀ ਪਾਰਟੀ ਦੇ ਚਾਰ ਵਿਅਕਤੀ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਇੰਨਾ ਪਵੇਗਾ ਮੀਂਹ ਜਿੰਨਾ ਪਿਛਲੇ 80 ਸਾਲਾਂ 'ਚ ਨਹੀਂ ਪਿਆ
ਜ਼ਖਮੀ ਹੋਣ ਵਾਲਿਆਂ ਵਿਚ ਸੁਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਅਰਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਫੁੰਮਣ ਸਿੰਘ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸਰਪੰਚ ਕਰਨੈਲ ਸਿੰਘ ਜੋ ਖੁਦ ਵੀ ਇੱਟਾਂ ਰੋੜਿਆਂ ਨਾਲ ਜ਼ਖ਼ਮੀ ਹੋਇਆ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਝਬਾਲ ਵਿਖੇ ਦਰਖਾਸਤ ਦੇ ਦਿੱਤੀ ਗਈ ਹੈ ਅਤੇ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਭਾਜਪਾ ਨਾਲ ਸੰਬੰਧਤ ਨੌਜਵਾਨਾਂ ਨੇ ਇਹ ਹਮਲਾ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋ ਗਏ ਕਾਰਵਾਈ ਦੇ ਹੁਕਮ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਹੁਣ ਨਹੀਂ ਖੈਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e