ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

Wednesday, Nov 18, 2026 - 05:36 PM (IST)

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਪਟਿਆਲਾ (ਬਲਜਿੰਦਰ) : ਪੰਜਾਬ ਵਿਚ ਹੋਣ ਵਾਲੀਆਂ ਮਿਊਂਸੀਪਲ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ 22 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਹਲਕਾ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਵਿਚ ਹੋਣ ਵਾਲੀਆਂ ਐੱਮ. ਸੀ. ਚੋਣਾਂ ਲਈ 30 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਤਾਜ਼ਾ ਜਾਰੀ ਹੋਈ ਸੂਚੀ ਵਿਚ ਪਟਿਆਲਾ ਦੇ 21 ਜਦਕਿ ਬਾਘਾਪੁਰਾਣਆ ਲਈ 1 ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਜੇ ਨਹੀਂ ਕਰਵਾਇਆ ਇਹ ਕੰਮ ਤਾਂ ਰੁਕ ਜਾਵੇਗੀ ਪੈਨਸ਼ਨ

PunjabKesari

PunjabKesari

ਦੱਸਣਯੋਗ ਹੈ ਕਿ ਸ਼ੁੱਕਰਵਾਰ 13 ਨਵੰਬਰ 2026 ਤੋਂ ਨਾਮਜ਼ਦਗੀਆਂ ਦਾ ਭਰਨ ਦਾ ਦੌਰ ਜਾਰੀ ਹੋ ਗਿਆ ਹੈ ਜੋ ਕਿ 19 ਨਵੰਬਰ ਤੱਕ ਜਾਰੀ ਰਹੇਗਾ। ਇਸ ਤੋਂ ਅੱਗੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸ਼ੁੱਕਰਵਾਰ, 20 ਨਵੰਬਰ ਸਵੇਰੇ ਨੂੰ ਹੋਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਤੀ 21 ਨਵੰਬਰ ਦੁਪਹਿਰ 3:00 ਵਜੇ ਤੱਕ ਹੋਵੇਗੀ। ਵੋਟਾਂ ਪੈਣ ਦੀ ਮਿਤੀ ਸ਼ਨੀਵਾਰ, 28 ਨਵੰਬਰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿਚ ਜਾਰੀ ਕੀਤੀਆਂ ਜਾਣਗੀਆਂ। 

ਇਹ ਵੀ ਪੜ੍ਹੋ : ਸੀਨੀਅਰ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News