ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ''ਚ ਪਾਈ ਵੋਟ

Saturday, Jun 01, 2024 - 11:15 AM (IST)

ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ''ਚ ਪਾਈ ਵੋਟ

ਮੋਹਾਲੀ (ਗੁਰਪ੍ਰੀਤ) - ਪੰਜਾਬ 'ਚ ਅੱਜ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਅੱਜ ਪੰਜਾਬ ’ਚ ਵੋਟਾਂ ਲਈ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਮੋਹਾਲੀ ਦੇ ਫੇਜ 11 ਵਿਖੇ ਸਥਿਤ ਕਮਿਊਨਟੀ ਸੈਂਟਰ ਵਿਖੇ ਬੂਥ ਨੰਬਰ 205 ਵਿਖੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਵੋਟ ਪਾਉਂਦੇ ਨਜ਼ਰ ਆ ਰਹੇ ਹਨ।

PunjabKesari

ਸ੍ਰੀ ਅਨੰਦਪੁਰ ਸਾਹਿਬ 'ਚ ਇਨ੍ਹਾਂ ਉਮੀਦਵਾਰਾਂ ਵਿਚਾਲੇ ਹੋ ਰਿਹੈ ਮੁਕਾਬਲਾ 
ਇਸ ਵਾਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਸਾਰੀਆਂ ਪਾਰਟੀਆਂ ਵੱਲੋਂ ਦਿੱਗਜ ਆਗੂਆਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਹਲਕੇ ਤੋਂ ਹਮੇਸ਼ਾ ਅਕਾਲੀ ਦਲ ਅਤੇ ਕਾਂਗਰਸ ਹੀ ਚੋਣ ਜਿੱਤਦੀ ਰਹੀ ਹੈ, ਪਰ ਇਸ ਵਾਰ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਆਗੂਆਂ ਨੂੰ ਚੋਣ ਮੈਦਾਨ ਵਿਚ ਉਤਾਰਨ ਨਾਲ ਮੁਕਾਬਲਾ ਪੰਜਕੋਣਾ ਬਣ ਗਿਆ ਹੈ। ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ, ਕਾਂਗਰਸ ਦੇ ਵਿਜੈਇੰਦਰ ਸਿੰਗਲਾ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਭਾਜਪਾ ਦੇ ਉਮੀਦਵਾਰ ਸੁਭਾਸ਼ ਸ਼ਰਮਾ ਚੋਣ ਲੜ ਰਹੇ ਹਨ। 

PunjabKesari
ਸ੍ਰੀ ਅਨੰਦਪੁਰ ਸਾਹਿਬ ਨੂੰ 2008 ਵੱਖਰਾ ਲੋਕ ਸਭਾ ਹਲਕਾ ਐਲਾਨਿਆ ਗਿਆ ਸੀ। ਇਸ ਪੰਥਕ ਸੀਟ 'ਤੇ ਹੁਣ ਤਕ 3 ਵਾਰ ਲੋਕ ਸਭਾ ਚੋਣਾਂ ਹੋਈਆਂ ਹਨ, ਜਿਨ੍ਹਾਂ ਵਿਚੋਂ 2 ਵਾਰ ਕਾਂਗਰਸ ਤੇ 1 ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ ਹਨ। 2009 ਵਿਚ ਪਹਿਲੀ ਵਾਰ ਹੋਈ ਲੋਕ ਸਭਾ ਚੋਣ ਵਿਚ ਇੱਥੋਂ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਜੇਤੂ ਰਹੇ ਸਨ। ਉਸ ਮਗਰੋਂ 2014 ਵਿਚ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਈ ਸੀ। 2019 ਵਿਚ ਇੱਥੋਂ ਕਾਂਗਰਸ ਦੇ ਮਨੀਸ਼ ਤਿਵਾੜੀ ਸੰਸਦ ਮੈਂਬਰ ਚੁਣੇ ਗਏ ਸਨ।

 

PunjabKesari
ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 
13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹਨ। ਗੁਰਦਾਸਪੁਰ ’ਚ 1895, ਅੰਮ੍ਰਿਤਸਰ 1684, ਖਡੂਰ ਸਾਹਿਬ 1974, ਜਲੰਧਰ 1951, ਹੁਸ਼ਿਆਰਪੁਰ 1963, ਆਨੰਦਪੁਰ ਸਾਹਿਬ 2068, ਲੁਧਿਆਣਾ 1843, ਫਤਹਿਗੜ੍ਹ ਸਾਹਿਬ 1821, ਫਰੀਦਕੋਟ 1688, ਫਿਰੋਜ਼ਪੁਰ 1903, ਬਠਿੰਡਾ 1814, ਸੰਗਰੂਰ 1765 ਅਤੇ ਪਟਿਆਲਾ ’ਚ 2082 ਪੋਲਿੰਗ ਸਟੇਸ਼ਨ ਬਣਾਏ ਜਾਣਗੇ।

PunjabKesari


author

sunita

Content Editor

Related News