ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਡਾ. ਥਿੰਦ ਅਕਾਲੀ ਦਲ 'ਚ ਸ਼ਾਮਿਲ

03/28/2018 6:49:47 PM

ਮਹਿਤਪੁਰ\ਸ਼ਾਹਕੋਟ (ਅਰੁਣ) : 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਵਾਲੇ ਡਾ. ਅਮਰਜੀਤ ਸਿੰਘ ਥਿੰਦ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। ਅਕਾਲੀ ਦਲ ਵਲੋਂ ਸ਼ਾਹਕੋਟ ਹਲਕੇ ਦੇ ਅਧੀਨ ਪੈਂਦੇ ਸ਼ਹਿਰ ਮਹਿਤਪੁਰ ਵਿਖੇ 'ਪੋਲ ਖੋਲ੍ਹ' ਰੈਲੀ ਵਿਚ ਸੁਖਬੀਰ ਬਾਦਲ ਵਲੋਂ ਥਿੰਦ ਨੂੰ ਸਿਰੋ ਪਾਓ ਪਾ ਕੇ ਅਕਾਲੀ ਦਲ ਵਿਚ ਸ਼ਾਮਿਲ ਕੀਤਾ ਗਿਆ।
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਡਾ. ਥਿੰਦ ਨੂੰ ਅਕਾਲੀ ਦਲ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। 'ਪੋਲ ਖੋਲ੍ਹ' ਰੈਲੀ ਵਿਚ ਸੁਖਬੀਰ ਬਾਦਲ ਸਣੇ ਅਕਾਲੀ-ਭਾਜਪਾ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ।
ਦੱਸਣਯੋਗ ਹੈ ਕਿ ਜਥੇਦਾਰ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਵਿਧਾਇਕਹੀਨ ਹੋਏ ਸ਼ਾਹਕੋਟ ਹਲਕੇ 'ਤੇ ਕਿਸੇ ਸਮੇਂ ਵੀ ਚੋਣ ਕਮਿਸ਼ਨ ਵੋਟਾਂ ਦਾ ਐਲਾਨ ਕਰ ਸਕਦਾ ਹੈ। ਜਿਸ ਦੇ ਚੱਲਦੇ ਸਿਆਸੀ ਪਾਰਟੀਆਂ ਵਲੋਂ ਜੋੜ-ਤੋੜ ਦੀ ਸਿਆਸਤੀ ਵੀ ਸ਼ੁਰੂ ਹੋ ਗਈ ਹੈ।


Related News