ਆਮ ਆਦਮੀ ਪਾਰਟੀ 'ਚ ਉਮੀਦਵਾਰਾਂ ਦੇ ਐਲਾਨ ਮਗਰੋਂ ਸੀਨੀਅਰ ਆਗੂਆਂ ਦੇ ਅਸਤੀਫੇ
Friday, Nov 13, 2026 - 04:06 PM (IST)
ਅੰਮ੍ਰਿਤਸਰ : ਆਮ ਆਦਮੀ ਪਾਰਟੀ ਵੱਲੋਂ ਸੋਨੀਆ ਮਾਨ ਨੂੰ ਹਲਕਾ ਰਾਜਾਸਾਂਸੀ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਿਚਲਾ ਅੰਦਰੂਨੀ ਕਲੇਸ਼ ਬਾਹਰ ਆ ਗਿਆ ਹੈ। ਇਸ ਦੇ ਵਿਰੋਧ ਵਿਚ ਸੰਗਠਨ ਇੰਚਾਰਜ ਰਹੇ ਰਾਜਬੀਰ ਸਿੰਘ ਅਤੇ ਐੱਸ. ਸੀ. ਵਿੰਗ ਹਲਕਾ ਕੋਆਰਡੀਨੇਟਰ ਜੋਬਨ ਸਿੰਘ ਝੰਜੋਟੀ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਹਲਕਾ ਰਾਜਾਸਾਂਸੀ ਤੋਂ ਸੋਨੀਆਂ ਮਾਨ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਹਲਕੇ ਦੇ ਆਗੂਆਂ ਵਲੋਂ ਨਰਾਜ਼ਗੀ ਜ਼ਾਹਿਰ ਕਰਦਿਆਂ ਅਸਤੀਫ਼ੇ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਤਹਿਤ ਉਕਤ ਆਗੂਆਂ ਵਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਜੇਲ੍ਹ 'ਚੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਇਸ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸੁਖਦੀਪ ਸਿੰਘ ਛੀਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੁਖਦੀਪ ਸਿੰਘ ਛੀਨਾ ਨੇ ਆਪਣਾ ਅਸਤੀਫ਼ਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ : ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਚੋਣ ਜ਼ਾਬਤਾ ਲਾਗੂ, ਇਸ ਦਿਨ ਤੋਂ ਭਰੀ ਜਾਵੇਗੀ ਨਾਮਜ਼ਦਗੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
