ਮੋਗਾ ''ਚ ਆਮ ਆਦਮੀ ਪਾਰਟੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Monday, Feb 18, 2019 - 11:41 AM (IST)
ਮੋਗਾ (ਵਿਪਨ) : ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਨੂੰ ਮੋਗਾ 'ਚ ਆਮ ਆਦਮੀ ਪਾਰਟੀ ਦੇ ਐੱਮ. ਪੀ. ਸਾਧੂ ਸਿੰਘ ਦੀ ਅਗਵਾਈ 'ਚ ਪਾਰਟੀ ਵਲੰਟੀਅਰਾਂ ਵਲੋਂ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਧੂ ਸਿੰਘ ਨੇ ਕਿਹਾ ਕਿ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਮੋਗਾ ਵਾਸੀ ਜੈਮਲ ਸਿੰਘ ਦੇ ਪਰਿਵਾਰ ਨੂੰ ਬਣਦੀ ਸਹਾਇਤਾ ਦੇਣ ਸਬੰਧੀ ਉਹ ਕੈਪਟਨ ਸਰਕਾਰ ਨੂੰ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦਾਂ ਲਈ ਐਲਾਨ ਕੀਤੀ 12 ਲੱਖ ਦੀ ਸਹਾਇਤਾ ਰਾਸ਼ੀ ਬਹੁਤ ਹੀ ਨਿਗੁਣੀ ਸਹਾਇਤਾ ਹੈ। ਪੰਜਾਬ ਸਰਕਾਰ ਨੂੰ ਦਿੱਲੀ ਸਰਕਾਰ ਦੀ ਤਰਜ 'ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਮਾਲੀ ਸਹਾਇਤਾ ਕਰਨੀ ਚਾਹੀਦੀ ਹੈ।
ਇਸ ਮੌਕੇ ਵੱਡੀ ਗਿਣਤੀ 'ਚ ਆਪ ਆਗੂਆਂ ਤੇ ਵਰਕਰਾਂ ਵਲੋਂ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਾਥਨਾ ਕੀਤੀ ਗਈ।