‘ਆਪ’ ’ਚ ਸ਼ਾਮਲ ਹੋਏ ਚੌਧਰੀ ਸੁਰਿੰਦਰ ਸਿੰਘ ਦੀ ਪੰਜ ਦਿਨ ਬਾਅਦ ਕਾਂਗਰਸ ’ਚ ਵਾਪਸੀ

04/15/2023 6:38:48 PM

ਜਲੰਧਰ : ਜਲੰਧਰ ਦੀ ਲੋਕ ਸਭਾ ਸੀਟ ’ਤੇ 10 ਮਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਤੋਂ ਪਹਿਲਾਂ ਜੋੜ-ਤੋੜ ਦੀ ਸਿਆਸਤ ਜ਼ੋਰਾਂ ’ਤੇ ਹੈ। 10 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਮਰਹੂਮ ਸਾਂਸਦ ਸੰਤੋਖ ਚੌਧਰੀ ਦੇ ਭਤੀਜੇ ਅਤੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਪੰਜ ਦਿਨ ਬਾਅਦ ਹੀ ਘਰ ਵਾਪਸੀ ਕਰ ਲਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿਚ ਚੌਧਰੀ ਸੁਰਿੰਦਰ ਸਿੰਘ ਨੇ ਕਾਂਗਰਸ ਵਿਚ ਮੁੜ ਵਾਪਸੀ ਕਰ ਲਈ। 

ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਹੋਏ ਮਜ਼ਬੂਤ, ਪੰਜਾਬ ਕਾਂਗਰਸ ਦੇ ਚਾਰ ਸਾਬਕਾ ਪ੍ਰਧਾਨਾਂ ਦਾ ਮਿਲਿਆ ਸਮਰਥਨ

ਚੌਧਰੀ ਸੁਰਿੰਦਰ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਅਪ੍ਰੈਲ ਨੂੰ ਜਲੰਧਰ ਦੇ ਹਲਕਾ ਕਰਤਾਰਪੁਰ ਵਿਚ ਕੀਤੀ ਗਈ ਰੈਲੀ ਦੌਰਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਸੀ। ਜਿਨ੍ਹਾਂ ਨੇ ਅੱਜ ਕਾਂਗਰਸ ਵਿਚ ਵਾਪਸੀ ਕਰ ਲਈ ਹੈ। 

ਇਹ ਵੀ ਪੜ੍ਹੋ : ਸੂਬਾ ਵਾਸੀਆਂ ਲਈ ਚੰਗੀ ਖ਼ਬਰ, ਪੰਜਾਬ ਦਾ ਇਕ ਹੋਰ ਮਸ਼ਹੂਰ ਟੋਲ ਪਲਾਜ਼ਾ ਹੋਇਆ ਬੰਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh