ਦੇਖੋ ਕਾਂਗਰਸੀ ਤੇ ਆਮ ਆਦਮੀ ਪਾਰਟੀ ਬਾਰੇ ਕੀ ਬੋਲੇ ਦਲਜੀਤ ਸਿੰਘ ਚੀਮਾ (ਵੀਡੀਓ)

Tuesday, Sep 04, 2018 - 06:28 PM (IST)

ਚੰਡੀਗੜ੍ਹ : ਕਾਂਗਰਸ ਅਤੇ ਆਮ ਆਦਮੀ ਪਾਰਟੀ ਅੰਦਰਾਖਾਤੇ ਮਿਲੀਆਂ ਹੋਈਆਂ ਹਨ ਅਤੇ ਦੋਵਾਂ ਪਾਰਟੀਆਂ ਵਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ 'ਜਗ ਬਾਣੀ' ਨਾਲ ਗੱਲਬਾਤ ਦੌਰਾਨ ਕੀਤਾ। ਚੀਮਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਮਕਸਦ ਪੰਜਾਬ ਦੀ ਸਾਂਝੀਵਾਲਤਾ ਅਤੇ ਖੁਸ਼ਹਾਲੀ ਨੂੰ ਗ੍ਰਹਿਣ ਲਗਾਉਣਾ ਹੈ। ਇਨ੍ਹਾਂ ਦੋਵਾਂ ਪਾਰਟੀਆਂ ਦੀਆਂ ਤਾਰਾਂ ਗਰਮਦਲੀਆਂ ਨਾਲ ਜੁੜੀਆਂ ਹੋਈਆਂ ਹਨ। ਅੱਗੇ ਬੋਲਦੇ ਹੋਏ ਚੀਮਾ ਨੇ ਕਿਹਾ ਕਿ ਕਾਂਗਰਸ ਦਾ ਮਕਸਦ ਸਿੱਖ ਲੀਡਰਸ਼ਿਪ ਅਤੇ ਸਿੱਖ ਸੰਸਥਾਵਾਂ ਨੂੰ ਖਤਮ ਕਰਨਾ ਹੈ। 

ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਸਦਨ ਵਿਚ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤਾਂ ਪੇਸ਼ ਕਰ ਦਿੱਤੀ ਗਈ ਪਰ ਕਾਂਗਰਸ ਇਕ ਵੀ ਗੱਲ ਸਾਬਿਤ ਨਹੀਂ ਕਰ ਸਕੀ ਜਦਕਿ ਫੂਲਕਾ ਹੁਣ ਧਮਕੀਆਂ ਦੇ ਕੇ ਪਰਚੇ ਦਰਜ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਸਰਕਾਰ ਕੋਲ ਬਾਦਲਾਂ ਖਿਲਾਫ ਕੋਈ ਸਬੂਤ ਨਹੀਂ ਹੈ, ਇਸ ਗੱਲ ਨੂੰ ਕਾਂਗਰਸੀ ਵੀ ਮੰਨ ਚੁੱਕੇ ਹਨ। ਚੀਮਾ ਨੇ ਕਿਹਾ ਕਿ ਇਸ ਵਰਤਾਰੇ ਲਈ ਲੋਕ ਅਜਿਹੀ ਸਜ਼ਾ ਦੇਣਗੇ ਕਿ ਦੋਵੇਂ ਪਾਰਟੀਆਂ ਯਾਦ ਰੱਖਣਗੀਆਂ।


Related News