''ਆਪ'' ਪਾਰਟੀ ਦੀ ਕੋਰ ਬੈਠਕ ''ਚ ਲਏ ਗਏ ਅਹਿਮ ਫੈਸਲੇ, ਸੰਧਵਾਂ ਬਣੇ ਕਿਸਾਨ ਵਿੰਗ ਦੇ ਪ੍ਰਧਾਨ

10/23/2018 6:35:41 PM

ਚੰਡੀਗੜ੍ਹ— ਆਮ ਆਦਮੀ ਪਾਰਟੀ (ਆਪ) ਦੀ ਕੋਰ ਕਮੇਟੀ ਦੀ ਬੈਠਕ ਹੋਈ, ਜਿਸ ਵਿਚ ਇਹ ਫੈਸਲਾ ਲਿਆ ਗਿਆ ਕਿ ਦਸੰਬਰ ਨੂੰ ਆਪ ਪਾਰਟੀ ਵਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਐਲਾਨ ਹੋ ਸਕਦਾ ਹੈ। ਉੱਥੇ ਹੀ ਇਸ ਬੈਠਕ ਵਿਚ ਕੁਲਤਾਰ ਸਿੰਘ ਸੰਧਵਾਂ ਨੂੰ ਕਿਸਾਨ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਅਤੇ ਅਮਰਜੀਤ ਸਿੰਘ ਸੰਧੋਆ ਨੂੰ ਟਰਾਂਸਫਰ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ। ਜਦਕਿ ਜਸਦੇਵ ਅਰੋੜਾ ਨੂੰ ਲੀਗਲ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਜੋ ਪਹਿਲਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਕੋਲ ਸੀ। ਚਰਚਾ ਇਹ ਵੀ ਚੱਲ ਰਹੀ ਹੈ ਕਿ ਪਾਰਟੀ 'ਚ ਰੁੱਸਿਆ ਨੂੰ ਮਨਾਉਣ ਲਈ ਆਮ ਆਦਮੀ ਪਾਰਟੀ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। 

ਓਧਰ ਸੰਗਰੂਰ ਤੋਂ ਆਪ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਜ਼ਰਾਈਲ ਦੌਰੇ ਨੂੰ ਲੈ ਕੇ ਚੁਟਕੀ ਲਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੀ ਪ੍ਰਸ਼ਾਸਕੀ ਪੱਧਰ ਦੀਆਂ ਗੱਲਾਂ ਹਨ ਅਤੇ ਉਨ੍ਹਾਂ ਨੂੰ ਸਮਝਣਾ ਚਾਹੀਦਾ ਸੀ ਕਿ ਉੱਥੇ ਜਾਣਾ ਚਾਹੀਦਾ ਸੀ ਜਾਂ ਨਹੀਂ। ਹਾਲਾਂਕਿ ਖਬਰਾਂ ਇਹ ਵੀ ਆ ਰਹੀਆਂ ਹਨ ਕਿ ਕੈਪਟਨ ਉੱਥੋਂ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ।


Related News