ਗੁਰੂਹਰਸਹਾਏ: ਆਮ ਆਦਮੀ ਪਾਰਟੀ ਨੇ ਕੀਤਾ ਚੋਣਾਂ ਦਾ ਬਾਈਕਾਟ

02/14/2021 4:48:34 PM

ਗੁਰੂਹਰਸਹਾਏ (ਮਨਜੀਤ,ਆਵਲਾ): ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਬਾਈਕਾਟ ਕੀਤਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਨੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਕਾਂਗਰਸ ਪਾਰਟੀ ਦੇ ਕੁੱਝ ਸ਼ਰਾਰਤੀ ਅਨਸਰਾਂ ਨੇ ਗੁੰਡਾਗਰਦੀ ਕਰਦਿਆਂ ਵਾਰਡ ਨੰਬਰ 6 ਤੇ ਸਾਡੇ ਕੈਡੀਡੈਟ ਅਤੇ ਵਰਕਰਾਂ ਨਾਲ ਧੱਕਾ ਮੁੱਕੀ ਕੀਤੀ। ਉਨ੍ਹਾਂ ਕਿਹਾ ਕੇ ਸ਼ਰੇਆਮ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੇ ਗਭੀਰ ਦੋਸ਼ ਲਗਾਇਆ ਕਿ ਪੁਲਸ ਨੇ ਸਾਡੇ ਵਰਕਰਾਂ ਨੂੰ ਬੂਥ ਤੋਂ ਧੱਕੇ ਨਾਲ ਉਠਾਅ ਦਿੱਤਾ ਗਿਆ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਗੁਰੂਹਰਸਹਾਏ ਦੇ ਸਾਰੇ ਬੂਥਾ ਤੋਂ ਚੋਣਾਂ ਦਾ ਬਾਈਕਾਟ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਮੋਗਾ: ਵੋਟ ਪਾਉਣ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਦਰਦਨਾਕ ਹਾਦਸਾ, ਪਤਨੀ ਦੀ ਮੌਕੇ ’ਤੇ ਮੌਤ

ਦੱਸਣਯੋਗ ਹੈ ਕਿ ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੈਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਲਈ ਮਿਤੀ 14 ਫਰਵਰੀ, 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤਕ ਵੋਟਾਂ ਪੈਣਗੀਆਂ, ਜਿਸ ਸਬੰਧੀ ਪ੍ਰਸ਼ਾਸਨ ਵਲੋੇਂ ਮੁਕੰਮਲ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਰਾਜ ਚੋਣ ਕਮਿਸ਼ਨ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜਾਉਣ ਲਈ ਕੁਲ 30 ਆਈ. ਏ. ਐੱਸ./ਪੀ. ਸੀ. ਐੱਸ. ਅਫਸਰ ਬਤੌਰ ਆਬਜਰਵਰ ਨਿਯੁਕਤ ਕੀਤੇ ਗਏ ਹਨ।

ਇਹ ਵੀ ਪੜ੍ਹੋ: ਗੁਰੂਹਰਸਹਾਏ: ਵਾਰਡ ਨੰਬਰ 13 ਦੀ BJP ਉਮੀਦਵਾਰ ਗੀਤਾ ਰਾਣੀ ’ਤੇ ਸ਼ਰਾਰਤੀ ਅਨਸਰਾਂ ਵਲੋਂ ਹਮਲਾ

ਇਨ੍ਹਾਂ  ਤੋ ਇਲਾਵਾ ਪੰਜਾਬ ਪੁਲਸ ਦੇ ਆਈ. ਜੀ./ਡੀ. ਆਈ. ਜੀ ਰੈਂਕ ਦੇ ਪੁਲਸ ਆਬਜਰਵਰ ਵੀ ਤੈਨਾਤ ਕੀਤੇ ਹਨ, ਜਿਨ੍ਹਾਂ ’ਚ ਮੋਹਾਲੀ, ਰੋਪੜ ਅਤੇ ਫਤਿਹਗੜ੍ਹ ਸਾਹਿਬ ਲਈ ਸ੍ਰੀ ਮੁੱਖਵਿੰਦਰ ਸਿੰਘ ਛੀਨਾ, ਆਈ. ਪੀ. ਐੱਸ., ਅੰਮਿ੍ਰਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਲਈ ਸ੍ਰੀ ਸੁਰਜੀਤ ਸਿੰਘ, ਆਈ. ਪੀ. ਐੱਸ., ਬਠਿੰਡਾ, ਮਾਨਸਾ, ਫਰੀਦਕੋਟ ਲਈ ਸ੍ਰੀ ਬਲਜੋਤ ਸਿੰਘ ਰਾਠੌਰ, ਆਈ. ਪੀ.ਐੱਸ., ਹੁਸਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ ਲਈ ਸ੍ਰੀ ਸੁਰਿੰਦਰ ਕੁਮਾਰ ਕਾਲੀਆ, ਆਈ. ਪੀ. ਐੱਸ., ਫਿਰੋਜ਼ਪੁਰ, ਮੁਕਤਸਰ, ਮੋਗਾ ਅਤੇ ਫਾਜ਼ਿਲਕਾ ਲਈ ਹਰਬਾਜ ਸਿੰਘ, ਆਈ.ਪੀ.ਐੱਸ. ਅਤੇ ਪਟਿਆਲਾ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਲਈ ਸ੍ਰੀ ਗੁਰਿੰਦਰ ਸਿੰਘ ਢਿਲੋਂ, ਆਈ. ਪੀ. ਐੱਸ. ਨੂੰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ, ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ


Shyna

Content Editor

Related News