ਜ਼ਮਾਨਤ ਜ਼ਬਤ ਪਾਰਟੀ ਬਣੀ ''ਆਪ''

04/26/2017 5:48:07 PM

ਨਵੀਂ ਦਿੱਲੀ\ਚੰਡੀਗੜ੍ਹ : ਆਮ ਆਦਮੀ ਪਾਰਟੀ ਚੋਣਾਂ ਵਿਚ ਜ਼ਮਾਨਤ ਜ਼ਬਤ ਕਰਵਾਉਣ ਦੇ ਨਵੇਂ ਰਿਕਾਰਡ ਬਣਾਉਂਦੀ ਜਾਪ ਰਹੀ ਹੈ। ਲੋਕ ਸਭਾ ਚੋਣਾਂ ਵਿਚ ਸ਼ੁਰੂ ਹੋਇਆ ਸਿਲਸਿਲਾ ਦਿੱਲੀ ਦੀਆਂ ਨਗਰ ਨਿਗਮ ਚੋਣਾਂ ਦੌਰਾਨ ਵੀ ਲਗਾਤਾਰ ਜਾਰੀ ਹੈ। ਦਿੱਲੀ ਵਿਚ ਪਾਰਟੀ ਦੇ 40 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਇਸ ਤੋਂ ਪਹਿਲਾਂ ਗੋਆ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ 38 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਗੋਆ ਵਿਚ ਪਾਰਟੀ ਨੇ 39 ਉਮੀਦਵਾਰ ਮੈਦਾਨ ਵਿਚ ਉਤਾਰੇ ਸਨ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ਦੇ 27 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਸੀ। ਪਾਰਟੀ ਪੰਜਾਬ ਵਿਚ 100 ਸੀਟਾਂ ਜਿੱਤਣ ਦਾ ਦਾਅਵਾ ਕਰ ਰਹੀ ਸੀ ਪਰ ਪਾਰਟੀ ਦੇ 27 ਉਮੀਦਵਾਰ ਜ਼ਮਾਨਤ ਬਚਾਉਣ ਜੋਗੀਆਂ ਵੋਟਾਂ ਵੀ ਹਾਸਲ ਨਹੀਂ ਕਰ ਸਕੇ ਸਨ।
ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ 412 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਸੀ। ਉਸ ਵੇਲੇ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ 100 ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ ਪਰ ਪਾਰਟੀ ਪੰਜਾਬ ਦੀਆਂ ਚਾਰ ਸੀਟਾਂ ਛੱਡ ਕੇ ਕੋਈ ਸੀਟ ਨਹੀਂ ਜਿੱਤ ਸਕੀ ਸੀ। ਦਿੱਲੀ ਵਿਚ ਆਮ ਆਦਮੀ ਪਾਰਟੀ ਦੇ 7 ਉਮੀਦਵਾਰ ਚੋਣਾਂ ਹਾਰ ਗਏ ਸਨ।


Gurminder Singh

Content Editor

Related News