ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਾਸੀਆਂ ਨੂੰ ਦਿੱਤੀਆਂ 5 ਗਾਰੰਟੀਆਂ
Sunday, Dec 15, 2024 - 06:39 PM (IST)
ਅੰਮ੍ਰਿਤਸਰ- 21 ਦਸੰਬਰ ਨੂੰ ਅੰਮ੍ਰਿਤਸਰ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸੇ ਦੇ ਮੱਦੇਨਜ਼ਰ ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਅੰਮ੍ਰਿਤਸਰ ਵਿਚ ਨਗਰ ਨਿਗਮ ਚੋਣਾਂ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਚੋਣਾਂ ਤੋਂ ਬਾਅਦ ਸੂਬੇ ਦੇ ਸ਼ਹਿਰਾਂ ਦਾ ਵਿਕਾਸ ਕਰਨਾ 'ਆਪ' ਦਾ ਇੱਕੋ-ਇੱਕ ਮੁੱਖ ਟੀਚਾ ਹੈ। ਇਸ ਮੌਕੇ ਉਨ੍ਹਾਂ ਨੇ ਅੰਮ੍ਰਿਤਸਰ ਵਾਸੀਆਂ ਨੂੰ 5 ਗਾਰੰਟੀਆਂ ਵੀ ਦਿੱਤੀਆਂ।
ਇਹ ਵੀ ਪੜ੍ਹੋ- ਭੈਣ ਨੂੰ ਲੈਣ ਜਾ ਰਹੇ ਭਰਾ ਨੂੰ ਮੌਤ ਨੇ ਪਾਇਆ ਘੇਰਾ, 24 ਸਾਲਾ ਨੌਜਵਾਨ ਦੀ ਰੂਹ ਕੰਬਾਊ ਮੌਤ
ਆਮ ਆਦਮੀ ਪਾਰਟੀ ਦੀਆਂ 5 ਗਾਰੰਟੀਆਂ
1. ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚੱਲਣਗੀਆਂ 100 ਇਲੈਕਟ੍ਰਿਕ ਬੱਸਾਂ ਤੇ ਵਿਸ਼ਾਲ ਪਾਰਕਿੰਗ ਥਾਵਾਂ ਦੀ ਹੋਵੇਗੀ ਉਸਾਰੀ।
2. ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ₹100 ਕਰੋੜ ਦੀ ਲਾਗਤ ਨਾਲ ਬਣਾਇਆ ਜਾਵੇਗਾ 50 MLD ਦਾ ਇੱਕ ਟ੍ਰੀਟਮੈਂਟ ਪਲਾਂਟ।
3. ਤੁੰਗ ਭਾਈ ਬਾਲਾ ਡਰੇਨ ਦੀ ਸਮੱਸਿਆ ਦਾ ਕੀਤਾ ਜਾਵੇਗਾ ਹੱਲ।
5. ਗ਼ਰੀਬਾਂ ਅਤੇ ਲੋੜਵੰਦਾਂ ਲਈ ਸਸਤੇ ਮਕਾਨ ਮੁਹੱਈਆ ਕਰਵਾਉਣ ਲਈ ਇੰਪਰੂਵਮੈਂਟ ਟ੍ਰਸਟ ਅਧੀਨ MC ਅਤੇ ਸਰਕਾਰੀ ਕਲੋਨੀ ਦੀ ਸੀਮਾ ਨੂੰ ਵਧਾਇਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ-ਚੰਡੀਗੜ੍ਹ 'ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8