ਹਰਪਾਲ ਚੀਮਾ ਦਾ ਕੇਂਦਰ ਸਰਕਾਰ ’ਤੇ ਤੰਜ, ਕਿਹਾ-ਪੂੰਜੀਪਤੀਆਂ ਦੇ ਦਬਾਅ ਹੇਠ ਕੰਮ ਕਰ ਰਹੇ ਨੇ ਮੋਦੀ

Thursday, Dec 24, 2020 - 11:01 PM (IST)

ਹਰਪਾਲ ਚੀਮਾ ਦਾ ਕੇਂਦਰ ਸਰਕਾਰ ’ਤੇ ਤੰਜ, ਕਿਹਾ-ਪੂੰਜੀਪਤੀਆਂ ਦੇ ਦਬਾਅ ਹੇਠ ਕੰਮ ਕਰ ਰਹੇ ਨੇ ਮੋਦੀ

ਜਲੰਧਰ (ਸੋਨੂੰ)— ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਆਪਣਾ ਵਿਸਥਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਪਾਲ ਚੀਮਾ ਨੇ ਜਲੰਧਰ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ’ਚ ਪਾਰਟੀ ਦੇ ਵਿਸਥਾਰ ਲਈ ਕਾਰਕੁਨਾਂ ਦੇ ਨਾਲ ਮੀਟਿੰਗਾਂ ਕਰ ਰਹੇ ਹਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਪੰਜਾਬ ’ਚ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। 

ਇਹ ਵੀ ਪੜ੍ਹੋ : ਮੁਕੇਰੀਆਂ ’ਚ ਦਰਦਨਾਕ ਹਾਦਸਾ, 2 ਮਹੀਨੇ ਪਹਿਲਾਂ ਵਿਆਹੇ ਪੁੱਤ ਸਣੇ ਪਿਓ ਦੀ ਮੌਤ

ਕਿਸਾਨੀ ਮੁੱਦੇ ’ਤੇ ਬੋਲਦੇ ਹੋਏ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੇ ਕਾਰਕੁਨ ਵਾਰੀ-ਵਾਰੀ ਕਿਸਾਨਾਂ ਦੀਆਂ ਸੇਵਾਵਾਂ ਲਈ ਦਿੱਲੀ ਬਾਰਡਰ ’ਤੇ ਜਾ ਕੇ ਆਪਣੀ ਭੂਮਿਕਾ ਨਿਭਾਅ ਰਹੇ ਹਨ। ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਉਣ ਲਈ ਇਹ ਬਿੱਲ ਲੈ ਕੇ ਆਈ ਹੈ ਅਤੇ ਆਪਣੇ ਅੜੀਅਲ ਰਵੱਈਏ ਨੂੰ ਵੇਖਦੇ ਹੋਏ ਹੀ ਇਹ ਬਿੱਲ ਰੱਦ ਨਹੀਂ ਕਰ ਰਹੀ ਹੈ।

ਇਹ ਵੀ ਪੜ੍ਹੋ : ਦੁੱਖਦਾਇਕ ਖ਼ਬਰ: ਉਸਾਰੀ ਅਧੀਨ ਛੱਤ ਤੋਂ ਡਿੱਗਣ ਕਾਰਨ ਸਾਬਕਾ ਕਾਂਗਰਸੀ ਸਰਪੰਚ ਦੀ ਮੌਤ 

ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਪੂੰਜੀਪਤੀਆਂ ਦੇ ਦਬਾਅ ਹੇਠ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੰਮ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਸਾਨਾਂ ਦੀ ਹਮਾਇਤ ਕੀਤੀ ਹੈ ਅਤੇ ਉਹ ਦਿੱਲੀ ਦੇ ਬਾਡਰ ’ਤੇ ਕਿਸਾਨਾਂ ਨੂੰ ਇਸੇ ਤਰ੍ਹਾਂ ਦੀ ਸਹਾਇਤਾ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਕ ਸੈਸ਼ਨ ਬੁਲਾ ਕੇ ਇਸ ਖੇਤੀ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਸਨ, ਜਿਸ ਨਾਲ ਉਨ੍ਹਾਂ ਕਿਸਾਨਾਂ ਦੇ ਪ੍ਰਤੀ ਆਪਣੀ ਸਹਿਮਤੀ ਜਤਾਈ ਹੈ। 

ਇਹ ਵੀ ਪੜ੍ਹੋ : UAE ਤੋਂ ਆਏ ਮੁੰਡੇ ’ਤੇ ਚੜਿ੍ਹਆ ਕਿਸਾਨੀ ਰੰਗ, ਧਰਨੇ ’ਚ ਸ਼ਾਮਲ ਹੋਣ ਲਈ ਰੱਦ ਕੀਤਾ ਆਪਣਾ ਵਿਆਹ

ਇਹ ਵੀ ਪੜ੍ਹੋ : ਕਲਯੁੱਗੀ ਪੁੱਤ ਦਾ ਖ਼ੌਫ਼ਨਾਕ ਕਾਰਾ: ਬਜ਼ੁਰਗ ਮਾਂ ਦਾ ਕੀਤਾ ਅਜਿਹਾ ਹਾਲ ਕਿ ਪੜ੍ਹ ਖੌਲ ਉੱਠੇਗਾ ਤੁਹਾਡਾ ਵੀ ਖ਼ੂਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News