ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕੀਤਾ : ਅਜੈ ਟਾਮਟਾ
Monday, Sep 28, 2026 - 08:58 AM (IST)
ਜਗਰਾਓਂ : ਪੰਜਾਬ ਵਿੱਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਜਗਰਾਓ ਤਹਿਸੀਲ ਦੇ ਪਿੰਡ ਕਾਉਂਕੇ ਕਲਾ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਅਜੈ ਟਾਮਟਾ ਨੇ ਕਿਹਾ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਪੰਜਾਬ ਵਿੱਚ ਨਸ਼ਿਆਂ ਦੀ ਗੱਲ ਕਰਦੇ ਹੋਏ ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਆਪ ਸਰਕਾਰ ਦੀ ਸ਼ਹਿ ਨਾਲ ਨਸ਼ੇ ਵਿਕ ਰਹੇ ਹਨ ਅਤੇ ਸਰਕਾਰ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਵਿੱਚ ਬੁਰੀ ਤਰ੍ਹਾ ਨਾਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਪਿੰਡ ਅਤੇ ਗਲੀ ਮੁਹੱਲੇ ਵਿੱਚ ਨਸ਼ਾ ਆਸਾਨੀ ਨਾਲ ਮਿਲ ਰਿਹਾ ਹੈ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੇਜਾ ਰਾਮ ਵਾਲਮੀਕਿ, ਅਮਰੀਕ ਸਿੰਘ ਆਲੀਵਾਲ, ਰੰਜਨ ਕਾਮਰਾ, ਅਮਰਜੀਤ ਸਿੰਘ ਅਮਰੀ, ਅਨਿਲ ਸੱਚਰ,ਹਰਮਨਦੀਪ ਸਿੰਘ ਵੀ ਹਾਜ਼ਰ ਸਨ। ਰੈਲੀ ਦੌਰਾਨ ਨਸ਼ੇ ਕਾਰਨ ਆਪਣੇ ਪੁੱਤ, ਪਤੀ ਅਤੇ ਸਕੇ-ਸਬੰਧੀ ਗੁਆ ਚੁੱਕੀਆਂ ਬੀਬੀਆਂ ਅਤੇ ਪੀੜਤ ਪਰਿਵਾਰ ਵੀ ਪਹੁੰਚੇ ਹੋਏ ਸਨ।

ਨਸ਼ਾ ਖ਼ਤਮ ਕਰਨ ਦੀ ਡੈੱਡਲਾਇਨ 6 ਵਾਰ ਵਧ ਚੁੱਕੀ
ਕੇਂਦਰੀ ਮੰਤਰੀ ਨੇ ਕਿਹਾ 2022 ਦੀਆਂ ਚੋਣਾਂ ਦੌਰਾਨ ਅਰਵਿੰਦਰ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਵਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਤਿੰਨ ਮਹੀਨਿਆ ਵਿੱਚ ਸੂਬੇ ਵਿੱਚੋਂ ਨਸ਼ਾ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੁਆਰਾ ਛੇ ਵਾਰ ਡੈੱਡ ਲਾਈਨ ਦੇਣ ਦੇ ਬਾਵਜੂਦ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਨਹੀਂ ਹੋਇਆ ਸਗੋਂ ਧੜੱਲੇ ਨਾਲ ਵਿਕ ਰਿਹਾ ਹੈ ਅਤੇ ਨਸ਼ਾ ਗ੍ਰਸ਼ਤ ਪੰਜਾਬ ਦੇ ਨੌਜਵਾਨਾਂ ਦੀਆ ਲਗਾਤਾਰ ਮੌਤਾਂ ਹੋ ਰਹੀਆ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਨਸ਼ੇ ਕਾਰਨ ਆਪਣੇ ਪਰਿਵਾਰਕ ਮੈਂਬਰ ਗੁਆ ਚੁੱਕੇ ਲੋਕਾਂ ਦੀ ਪੀੜਾ ਬਹੁਤ ਦਰਦਨਾਕ ਹੈ।
ਨਸ਼ਾ ਖ਼ਤਮ ਕਰਨ ਤੱਕ ਚੈਨ ਨਹੀਂ ਬੈਠਾਂਗੇ
ਅਜੈ ਟਾਮਟਾ ਨੇ ਕਿਹਾ ਸੂਰਬੀਰਾਂ ਦੀ ਭੂਮੀ ਪੰਜਾਬ ਬਰਬਾਦ ਹੋ ਰਹੀ ਹੈ ਅਤੇ ਰਾਸ਼ਟਰਵਾਦ ਦਾ ਹੋਕਾ ਦੇਣ ਵਾਲੇ ਪੰਜਾਬ ਨੂੰ ਲੁੱਟ ਕੇ ਆਮ ਆਦਮੀ ਪਾਰਟੀ ਵਾਲੇ ਐਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾ ਖਤਮ ਕੀਤਾ ਜਾਵੇਗਾ ਅਤੇ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਖਤਮ ਕਰਨ ਦੀ ਜ਼ਿੰਮੇਵਾਰੀ ਭਾਜਪਾ ਨੇ ਚੁੱਕੀ ਹੈ ਅਤੇ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਤੱਕ ਅਸੀਂ ਚੈਨ ਨਹੀਂ ਲਵਾਂਗੇ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ
ਨਸ਼ਾ ਖਾਤਮੇ ਨਾਲ ਨੌਜਵਾਨਾਂ ਦਾ ਪੁਨਰਵਾਸ
ਇਸ ਮੌਕੇ ਬੋਲਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਅਮਰੀਕ ਸਿੰਘ ਆਲੀਵਾਲ ਨੇ ਕਿਹਾ ਭਾਜਪਾ ਜੋ ਵੀ ਵਾਅਦਾ ਕਰਦੀ ਹੈ ਉਸ ਨੂੰ ਪੂਰਾ ਕਰਦੀ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣਨ ਤੋਂ ਬਾਅਦ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਬਣਾਏਗੀ ਅਤੇ ਨਸ਼ਾ ਛੱਡਣ ਵਾਲੇ ਨੌਜਵਾਨ ਦਾ ਪੁਨਰਵਾਸ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਸ਼ਿਆਂ ਖਿਲਾਫ਼ ਜੋ ਲੜਾਈ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਉਸ ਮਿਸ਼ਨ ਦੀ ਸ਼ੁਰੂਆਤ ਪੰਜਾਬ ਤੋਂ ਹੋਵੇਗੀ ਅਤੇ ਪੰਜਾਬ ਨਸ਼ਾ ਮੁਕਤ ਜਰੂਰ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
