ਜਲੰਧਰ ’ਚ 'ਆਪ' ਕਾਫ਼ੀ ਮਜ਼ਬੂਤ, ਜ਼ਿਮਨੀ ਚੋਣ ’ਚ ਉਮੀਦਵਾਰ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹੈ: ਭਗਵੰਤ ਮਾਨ

Saturday, Jun 29, 2024 - 12:02 PM (IST)

ਜਲੰਧਰ ’ਚ 'ਆਪ' ਕਾਫ਼ੀ ਮਜ਼ਬੂਤ, ਜ਼ਿਮਨੀ ਚੋਣ ’ਚ ਉਮੀਦਵਾਰ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹੈ: ਭਗਵੰਤ ਮਾਨ

ਜਲੰਧਰ (ਧਵਨ)–ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸ਼ੁੱਕਰਵਾਰ ਨੂੰ ਅਕਾਲੀ ਦਲ ਬਾਦਲ ਦੇ ਇਕ ਵੱਡੇ ਆਗੂ ਅਤੇ ਭਗਵਾਨ ਵਾਲਮੀਕਿ ਸਭਾ ਬਸਤੀ ਦੇ ਕਈ ਮੈਂਬਰ ਅਤੇ ਅਹੁਦੇਦਾਰ 'ਆਪ' ਵਿਚ ਸ਼ਾਮਲ ਹੋਏ। ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸੁਭਾਸ਼ ਸੋਂਧੀ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨਾਲ ਸ਼ਬਨਮ ਚੌਹਾਨ, ਪੂਜਾ ਸਿੱਧੂ, ਉਮੇਸ਼ ਕੁਮਾਰ, ਰਾਜੇਸ਼ ਕੁਮਾਰ ਅਤੇ ਮਨਸਿਮਰਨ ਸਿੰਘ ਵੀ ‘ਆਪ’ਵਿਚ ਸ਼ਾਮਲ ਹੋਏ।

ਇਹ ਵੀ ਪੜ੍ਹੋ- ਛੁੱਟੀ 'ਤੇ ਆਏ ਫ਼ੌਜੀ ਦੀ ਸੂਏਂ 'ਚੋਂ ਮਿਲੀ ਗਲੀ-ਸੜੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਭਗਵਾਨ ਵਾਲਮੀਕਿ ਸਭਾ ਬਸਤੀਆਂ ਦੇ ਵੀ ਕਈ ਮੈਂਬਰ ਅਤੇ ਅਹੁਦੇਦਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਸ਼ਾਮਲ ਹੋਣ ਵਾਲਿਆਂ ਵਿਚ ਬਿਸ਼ਨ ਦਾਸ ਸਹੋਤਾ, ਅਸ਼ੋਕ ਲਾਡੀ (ਜਨਰਲ ਸਕੱਤਰ), ਬਿੱਟੂ ਸੰਗਰ, ਰੋਸ਼ਨ ਲਾਲ ਥਾਪਰ, ਸੰਜੀਵ ਪਦਮ, ਅਸ਼ਵਨੀ ਨਾਹਰ, ਬੰਟੀ ਹੰਸ ਅਤੇ ਬਬਰੀਕ ਸਹੋਤਾ ਦੇ ਨਾਂ ਪ੍ਰਮੁੱਖ ਹਨ। ਇਨ੍ਹਾਂ ਤੋਂ ਇਲਾਵਾ ਬੌਬੀ ਚੋਪੜਾ (ਬਬਰੀਕ ਸਭਾ) ਅਤੇ ਰੋਹਿਤ ਚੋਪੜਾ (ਬੀ. ਆਰ. ਅੰਬੇਡਕਰ ਸਭਾ) ਵੀ ‘ਆਪ’ ਵਿਚ ਸ਼ਾਮਲ ਹੋਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਿਵਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਆਪਣੇ ਬਿਆਨ ਵਿਚ ਕਿਹਾ ਕਿ ਜਲੰਧਰ ਵਿਚ ਆਮ ਆਦਮੀ ਪਾਰਟੀ ਕਾਫ਼ੀ ਮਜ਼ਬੂਤ ਹੈ। ਲੋਕ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ‘ਆਪ’ਵਿਚ ਸ਼ਾਮਲ ਹੋ ਰਹੇ ਹਨ ਅਤੇ ਸਾਡਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਮਹਿੰਦਰ ਭਗਤ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ ਕਿਉਂਕਿ ਸਾਡੇ ਉਮੀਦਵਾਰ ਕਾਫ਼ੀ ਪੜ੍ਹੇ-ਲਿਖੇ, ਯੋਗ ਅਤੇ ਈਮਾਨਦਾਰ ਹਨ। ਉਨ੍ਹਾਂ ਦੀਆਂ 2 ਪੀੜ੍ਹੀਆਂ ਨੇ ਜਲੰਧਰ ਵਾਸੀਆਂ ਦੀ ਸੇਵਾ ਕੀਤੀ ਹੈ। ਮੈਨੂੰ ਪੂਰਾ ਯਕੀਨ ਹੈ ਕਿ ਸਾਡਾ ਉਮੀਦਵਾਰ ਕਾਫ਼ੀ ਮਾਰਜਨ ਨਾਲ ਚੋਣ ਜਿੱਤੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਬਾਰਿਸ਼ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News