ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਿਲਾਫ਼ ਮਾਮਲਾ ਦਰਜ
Monday, Aug 17, 2020 - 07:02 PM (IST)

ਅੰਮ੍ਰਿਤਸਰ (ਅਰੁਣ) : ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀ ਕਰਦਿਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਥਾਣਾ ਕੰਟੋਨਮੈਂਟ ਦੀ ਪੁਲਸ ਵਲੋਂ ਆਮ ਆਦਮੀ ਪਾਰਟੀ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਉਕਤ ਸਾਬਕਾ ਵਿਧਾਇਕ ਜਰਨੈਲ ਸਿੰਘ ਵਲੋਂ ਫੇਸਬੁੱਕ ਉਪਰ ਹਿੰਦੂ ਦੇਵੀ-ਦੇਵਤਿਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਸੀ, ਜਿਸ ਦਾ ਵਿਰੋਧ ਕਰਦਿਆਂ ਇਸ ਟਿੱਪਣੀ ਨੂੰ ਹਿੰਦੂ-ਸਿੱਖ ਭਾਈਚਾਰੇ ਦੇ ਨੌਜਵਾਨਾਂ 'ਚ ਫਿਰਕੂ ਭਾਵਨਾ ਅਤੇ ਪਾੜ ਪਾਉਣ ਲਈ ਨੀਤੀ ਮੰਨਦਿਆਂ ਹਿੰਦੂ ਭਾਈਚਾਰੇ ਵਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਗਿਆ।
ਇਹ ਵੀ ਪੜ੍ਹੋ : ਜੇਲ 'ਚ ਬੈਠੇ-ਬੈਠੇ ਗੈਂਗਸਟਰ ਨੇ ਜਨਮ ਅਸ਼ਟਮੀ ਦੀ ਰਾਤ ਕਰਵਾ ਦਿੱਤਾ ਵੱਡਾ ਕਾਂਡ
ਹਲਕਾ ਪੱਛਮੀ ਅੰਮ੍ਰਿਤਸਰ ਤੋਂ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਦੇ ਸਮਰਥਕਾਂ ਵਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਕੀਤੀ ਸ਼ਿਕਾਇਤ ਨੂੰ ਧਿਆਨ ਵਿਚ ਰੱਖਦਿਆਂ ਰਾਣੀ ਕਾ ਬਾਗ ਵਾਸੀ ਗੌਰਵ ਸ਼ਰਮਾ ਦੀ ਸ਼ਿਕਾਇਤ 'ਤੇ ਸਾਬਕਾ ਵਿਧਾਇਕ ਆਮ ਆਦਮੀ ਪਾਰਟੀ ਜਰਨੈਲ ਸਿੰਘ ਖ਼ਿਲਾਫ਼ ਥਾਣਾ ਕੰਟੇਨਮੈਂਟ ਦੀ ਪੁਲਸ ਵਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਕ ਨਿੱਜੀ ਚੈਨਲ ਉਪਰ ਇਸ ਮਾਮਲੇ ਸਬੰਧੀ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਆਪਣਾ ਪੱਖ ਪੂਰਦਿਆਂ ਇਹ ਟਿੱਪਣੀ ਗਲਤੀ ਨਾਲ ਉਨ੍ਹਾਂ ਵਲੋਂ ਕੀਤੀ ਜਾਣ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ : ਸੁਨਾਮ 'ਚ ਦਿਲ ਕੰਬਾਊ ਵਾਰਦਾਤ, ਭਰੇ ਬਾਜ਼ਾਰ ਦਾਤਰ ਨਾਲ ਵੱਢਦਾ ਰਿਹਾ ਪਤਨੀ (ਦੇਖੋ ਤਸਵੀਰਾਂ)
ਕੀ ਕਹਿਣਾ ਹੈ ਥਾਣਾ ਮੁਖੀ ਦਾ
ਥਾਣਾ ਕੰਟੇਨਮੈਂਟ ਦੇ ਮੁਖੀ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਪੁਲਸ ਵਲੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਗ੍ਰਿਫਤਾਰੀ ਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਤਪਾ ਮੰਡੀ ਦੇ ਮਸ਼ਹੂਰ ਜਿਊਲਰ ਦੇ 20 ਸਾਲਾ ਨੌਜਵਾਨ ਪੁੱਤ ਦੀ ਕੋਰੋਨਾ ਕਾਰਣ ਮੌਤ