ਵੈਂਟੀਲੇਟਰ ਦੇ ਮੁੱਦੇ ''ਤੇ ''ਆਪ'' ਨੇ ਘੇਰੀ ਪੰਜਾਬ ਸਰਕਾਰ, ਕਿਹਾ- ਸਹੂਲਤਾਂ ਦੀ ਕਮੀ ਕਾਰਨ ਦਮ ਤੋੜ ਰਹੇ ਪੀੜਤ

05/12/2021 6:09:44 PM

ਨੂਰਪੁਰ ਬੇਦੀ (ਭੰਡਾਰੀ, ਚੋਵੇਸ਼ ਲਟਾਵਾ)-ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ’ਚ ਲਿਆ ਹੋਇਆ ਹੈ ਅਤੇ ਇਸ ਸਮੇਂ ਪੰਜਾਬ ’ਚ ਲਗਾਤਾਰ ਕੋਰੋਨਾ ਕਾਰਨ ਹੋ ਰਹੀਆਂ ਮੌਤਾਂ ਨੇ ਮੁੜ ਤੋਂ ਡਰ ਦਾ ਮਾਹੌਲ ਕਾਇਮ ਕੀਤਾ ਹੋਇਆ ਹੈ। ਇਸ ਦੇ ਚੱਲਦਿਆਂ ਵੈਂਟੀਲੇਟਰ ਦੀ ਕਮੀ ਦੇ ਕਾਰਨ ਬਹੁਤ ਸਾਰੇ ਮਰੀਜ਼ ਦਮ ਤੋੜ ਰਹੇ ਹਨ। ਵੈਂਟੀਲੇਟਰ ਦੀ ਕਮੀ ਦੇ ਮੁੱਦੇ ਨੂੰ ਲੈ ਕੇ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਘੇਰਿਆ।

ਇਹ ਵੀ ਪੜ੍ਹੋ:  ਜਲੰਧਰ ’ਚੋਂ ਸਾਹਮਣੇ ਆਇਆ ਹੈਰਾਨ ਕਰਦਾ ਮਾਮਲਾ, ਪਤੀ ’ਤੇ ਸਮਲਿੰਗੀ ਹੋਣ ਦੇ ਦੋਸ਼ ਲਗਾ ਥਾਣੇ ਪੁੱਜੀ ਪਤਨੀ

ਹਲਕਾ ਰੂਪਨਗਰ ਤੋਂ 'ਆਪ' ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਘਰ ’ਚ ਬਣਾਏ ਗਏ ਦਫ਼ਤਰ ’ਚ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਯੂਥ ਆਗੂ ਹਰਜੋਤ ਬੈਂਸ ਅਤੇ ਵਿਧਾਇਕ ਸੰਦੋਆ ਵੱਲੋਂ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਜਿਸ ’ਚ ਉਨ੍ਹਾਂ ਵੱਲੋਂ ਪੰਜਾਬ ’ਚ ਪਾਈ ਜਾ ਰਹੀ ਵੈਂਟੀਲੇਟਰਾਂ ਦੀ ਕਮੀ ਅਤੇ ਸਰਕਾਰ ਦੀ ਖਾਮੀਆਂ ਦਾ ਮੁੱਦਾ ਚੁੱਕਿਆ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੱਰੋਨਾ ਕਾਲ ਦੇ ਦੌਰਾਨ ਪੀ. ਐੱਮ. ਕੇਅਰ ਫੰਡ ’ਚੋਂ ਪੰਜਾਬ ਵਿਚ ਵੈਂਟੀਲੇਟਰ ਭੇਜੇ ਗਏ ਸਨ, ਜਿਨ੍ਹਾਂ ’ਚੋਂ ਬਹੁਤ ਸਾਰੇ ਵੈਂਟੀਲੇਟਰ ਚੱਲੇ ਹੀ ਨਹੀਂ, ਜਿਸ ਨਾਲ ਕਿ ਪੰਜਾਬ ਸਰਕਾਰ ਦੀ ਵੱਡੀ ਨਾਲਾਇਕੀ ਸਾਹਮਣੇ ਆਈ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ ’ਚ ਚਿੱਟੇ ਦਿਨ ਛਾਇਆ ਹਨ੍ਹੇਰਾ, ਖੁਸ਼ ਗਵਾਰ ਹੋਇਆ ਮੌਸਮ, ਪਈ ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ

ਇਨ੍ਹਾਂ ਵੈਂਟੀਲੇਟਰਾਂ ’ਚ ਬਹੁਤ ਵੱਡਾ ਘਪਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇ ਇਹ ਵੈਂਟੀਲੇਟਰ ਬੰਦ ਪਏ ਸੀ ਤਾਂ ਇਨ੍ਹਾਂ ਨੂੰ ਚਲਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਸੀ ਪਰ ਪੰਜਾਬ ਸਰਕਾਰ ਨੇ ਇਸ ਨੂੰ ਅਣਦੇਖਿਆ ਕੀਤਾ ਹੈ, ਜਿਸ ਕਾਰਨ ਰੋਜ਼ਾਨਾ ਲੋਕ ਵੈਂਟੀਲੇਟਰਾਂ ਦੀ ਘਾਟ ਕਾਰਨ ਮਰ ਰਹੇ ਹਨ। ਇਸ ਮੌਕੇ ਗੱਲ ਕਰਦਿਆਂ ਯੂਥ ਆਗੂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੇ ਸਮੇਂ ’ਚ ਰਾਜਨੀਤੀ ਤੋਂ ਉੱਪਰ ਉਠ ਕੇ ਲੋਕਾਂ ਦੀ ਸਿਹਤ ਸੰਭਾਲ ਬਾਰੇ ਸੋਚੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕੋਰੋਨਾ ਕਾਰਨ ਦਿਨ ਪ੍ਰਤੀ ਦਿਨ ਹਾਲਾਤ ਵਿਗੜ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਇਕ ਵੈਂਟੀਲੇਟਰ ਲੈਣ ਲਈ ਇਕ ਤੋਂ ਬਾਅਦ ਇਕ ਹਸਪਤਾਲਾਂ ਦੇ ਚੱਕਰ ਕੱਟਣੇ ਪੈ ਰਹੇ ਹਨ, ਜਦੋਂ ਤੱਕ ਮਰੀਜ਼ ਲਈ ਵੈਂਟੀਲੇਟਰ ਦਾ ਇੰਤਜ਼ਾਮ ਹੁੰਦਾ ਹੈ ਉਦੋਂ ਤੱਕ ਮਰੀਜ਼ ਦਮ ਤੋਡ਼ ਦਿੰਦਾ ਹੈ।

ਇਹ ਵੀ ਪੜ੍ਹੋ:  ਪੰਜਾਬ ਦੇ 8 ਲੱਖ ‘ਫਰਜ਼ੀ’ ਕਿਸਾਨਾਂ ਨੇ ਕੇਂਦਰ ਦੇ 450 ਕਰੋੜ ਹੜੱਪੇ, ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਂਚ ਸ਼ੁਰੂ

ਇਸ ਮੌਕੇ ਗੱਲ ਕਰਦਿਆਂ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ’ਚ 20 ਤੋਂ ਵੱਧ ਵੈਂਟੀਲੇਟਰ ਹਨ, ਜਿਨ੍ਹਾਂ ਨੂੰ ਚਲਾਉਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਸਰਕਾਰ ਵੱਲੋਂ ਇਜਾਜ਼ਤ ਨਹੀਂ ਦਿੱਤੀ ਜਾ ਰਹੀ, ਸਰਕਾਰ ਨੇ ਸਿਰਫ਼ ਵੱਡੇ ਹਸਪਤਾਲਾਂ ਨੂੰ ਵੈਂਟੀਲੇਟਰ ਚਲਾਉਣ ਦੀ ਖੁੱਲ੍ਹ ਦਿੱਤੀ ਹੋਈ ਹੈ ਜਦਕਿ ਛੋਟੇ ਹਸਪਤਾਲਾਂ ਦੇ ਵੈਂਟੀਲੇਟਰ ਬੰਦ ਪਏ ਹਨ, ਜਿਸ ਕਾਰਨ ਜ਼ਿਲ੍ਹੇ ਦੇ ਵੱਡੀ ਗਿਣਤੀ ’ਚ ਲੋਕ ਵੈਂਟੀਲੇਟਰ ਦੀ ਕਮੀ ਕਾਰਨ ਮਰ ਰਹੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਅਤੇ ਸਰਕਾਰੀ ਹਸਪਤਾਲਾਂ ’ਚ ਚੱਲਣ ਯੋਗ ਵੈਂਟੀਲੇਟਰਾਂ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਵੱਡੀ ਗਿਣਤੀ ’ਚ ਲੋਕਾਂ ਦੀ ਜਾਨਾਂ ਬਚਾਈਆਂ ਜਾ ਸਕਣ। ਇਸ ਸਮੇਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਯੂਥ ਆਗੂ ਐਡਵੋਕੇਟ ਹਰਜੋਤ ਸਿੰਘ ਬੈਂਸ, ਐਡਵੋਕੇਟ ਸੁਮਨਦੀਪ ਵਾਲੀਆ, ਬੀ.ਸੀ. ਵਿੰਗ ਦੇ ਜ਼ਿਲ੍ਹ ਪ੍ਰਧਾਨ ਭਜਨ ਲਾਲ ਸੋਢੀ, ਸੀਨੀਅਰ ਆਗੂ ਕਸ਼ਮੀਰੀ ਲਾਲ ਬਜਰੂੜ, ਸੀਨੀਅਰ ਆਗੂ ਨਿਰਮਲ ਚੋਪੜਾ ਬਜਰੂੜ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ: ਲਾਕਡਾਊਨ ਦੌਰਾਨ ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਪੰਜਾਬ ਰੋਡਵੇਜ਼ ਨੇ ਦਿੱਤੀ ਵੱਡੀ ਸਹੂਲਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News