ਜਲੰਧਰ ਪੁੱਜੇ ਭਗਵੰਤ ਮਾਨ ਦਾ ਵੱਡਾ ਦਾਅਵਾ, ਕਿਹਾ-‘ਆਪ’ ਵੱਡੇ ਬਹੁਮਤ ਨਾਲ ਜਿੱਤ ਕਰੇਗੀ ਦਰਜ

01/24/2022 5:02:07 PM

ਜਲੰਧਰ (ਵੈੱਬ ਡੈਸਕ, ਰਾਹੁਲ)— ਆਮ ਆਦਮੀ ਪਾਰਟੀ ਦਾ ਪੰਜਾਬ ਦਾ ਸੀ. ਐੱਮ. ਚਿਹਰਾ ਐਲਾਨੇ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਭਗਵੰਤ ਮਾਨ ਜਲੰਧਰ ਵਿਖੇ ਪਹੁੰਚੇ। ਇਥੇ ‘ਆਪ’ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਦੌਰਾਨ ਪੈੱਸ ਕਾਨਫ਼ਰੰਸ ਕਰਦੇ ਹੋਏ ਉਨ੍ਹਾਂ ਕਿਹਾ ਕਿ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਲੈ ਕੇ ਆਉਣਾ ਹੈ। ਬਾਕੀ ਪਾਰਟੀਆਂ ਤੋਂ ਮਿਲੇ ਧੋਖੇ ਨੇ ਲੋਕਾਂ ਨੂੰ ਹੁਣ ਦੂਰ ਕਰ ਦਿੱਤਾ ਹੈ ਅਤੇ ਹੁਣ ਲੋਕ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣਾ ਚਾਹੁੰਦੇ ਹਨ। ਇਸ ਮੌਕੇ ਭਗਵੰਤ ਮਾਨ ਨੇ ਸਲੋਗਨ ਜਾਰੀ ਕਰਦੇ ਹੋਏ ਕਿਹਾ ਕਿ ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵਾਂਗੇ ਮੌਕਾ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਦੇ ਮਾਡਲ ਨੂੰ ਪੰਜਾਬ ਵਿਚ ਲੈ ਕੇ ਆਉਣਾ ਚਾਹੁੰਦੇ ਹਾਂ। 

ਅਕਾਲੀ ਦਲ ਅਤੇ ਕਾਂਗਰਸ ਦੀ ਪਾਰਟੀ ’ਤੇ ਤੰਜ ਕੱਸਦੇ ਹੋਏ ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਤੋਂ ਪੰਜਾਬ ਦੇ ਲੋਕ ਹੁਣ ਅੱਕ ਚੁੱਕੇ ਹਨ ਅਤੇ ਇਸੇ ਕਰਕੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਹੁਣ 20 ਫਰਵਰੀ ਨੂੰ ਝਾੜੂ ਫੇਰਨਾ ਹੈ ਤਾਂਕਿ ਇਕ ਨਵਾਂ ਪੰਜਾਬ ਸਿਰਜ ਸਕੀਏ। ਉਨ੍ਹਾਂ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੈਂ ਕੇਜਰੀਵਾਲ ਦਾ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਨੇ ਮੈਨੂੰ ਮੁੱਖ ਮੰਤਰੀ ਦੇ ਅਹੁਦੇ ਦੇ ਕਾਬਿਲ ਸਮਝਿਆ ਹੈ। ਇਸ ਸਮੇਂ ਦੋਆਬਾ, ਮਾਝਾ ਅਤੇ ਮਾਲਵਾ, ਤਿੰਨੇ ਖਿਤੇ ਬਦਲਾਅ ਵੱਲ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਵੇਗੀ, ਜੋਕਿ ਲੋਕਾਂ ਦੀ ਸਰਕਾਰ ਹੋਵੇਗੀ। 

ਉਥੇ ਹੀ ਨਕੋਦਰ ਵਿਖੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਪੰਜਾਬ ’ਚੋਂ ਬੇਰੁਜ਼ਗਾਰੀ ਖ਼ਤਮ ਕਰਨਗੇ। ਪੰਜਾਬ ’ਚੋਂ ਡਰੱਗਜ਼ ਨੂੰ ਵੀ ਖ਼ਤਮ ਕੀਤਾ ਜਾਵੇਗਾ। ਮਾਫ਼ੀਆ ਰਾਜ ਬੰਦ ਕੀਤਾ ਜਾਵੇਗਾ ਅਤੇ ਕਿਸਾਨੀ ਵੀ ਠੀਕ ਕੀਤੀ ਜਾਵੇਗੀ।  ਧੂਰੀ ਸੀਟ ਤੋਂ ਉਮੀਦਵਾਰ ਵਜੋਂ ਚੋਣ ਲੜ ਰਹੇ ਭਗਵੰਤ ਮਾਨ ਨੇ ਕਿਹਾ ਕਿ ਧੂਰੀ ਦੀ ਸੀਟ ਨੂੰ ਮੈਂ ਸੇਫ ਨਹੀਂ ਸਮਝਦਾ ਹਾਂ ਅਤੇ ਮੈਂ ਹੋਰ ਮਿਹਨਤ ਕਰਾਂਗਾ। ਇਥੇ ਸੀਟ ਹਾਰੀ ਜਾਂ ਫਿਰ ਜਿੱਤੀ ਮੈਂ ਹੀ ਜ਼ਿੰਮੇਵਾਰ ਹੋਵਾਂਗਾ। ਉਥੇ ਹੀ ਪੰਜਾਬ ਦੀ ਕਾਂਗਰਸ ’ਤੇ ਤੰਜ ਕੱਸਦੇ ਅਤੇ ਕੇਜਰੀਵਾਲ ਨੂੰ ਆਪਣਾ ਭਰਾ ਦੱਸਦੇ ਉਨ੍ਹਾਂ ਕਿਹਾ ਕਿ ਇਕ ਪਾਸੇ ਭਗਵੰਤ ਮਾਨ ਅਤੇ ਕੇਜਰੀਵਾਲ ਦੀ ਜੋੜੀ ਹੈ, ਜੋਕਿ ਦੋਵੇਂ ਭਰਾ ਹਨ ਅਤੇ ਦੂਜੇ ਪਾਸੇ ਸਿੱਧੂ-ਚੰਨੀ ਦੀ ਜੋੜੀ ਹੈ, ਜੋਕਿ ਦੋਵੇਂ ਲੜਦੇ ਰਹਿੰਦੇ ਹਨ। 

ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਵੱਡਾ ਹਮਲਾ, ਕਿਹਾ- ‘ਆਪ’ ਦਾ ਬੁਲਬੁਲਾ 2017 ਵਾਂਗ ਜਲਦ ਫਟੇਗਾ

ਉਥੇ ਹੀ ਸਿੱਧੂ ਦੇ ਸਿਆਸੀ ਸਲਾਹਕਾਰ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਸ ’ਤੇ ਸਿੱਧੂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਮੁਸਤਫ਼ਾ ਨੇ ਅਜਿਹਾ ਬਿਆਨ ਕਿਉਂ ਦਿੱਤਾ ਹੈ। ਅਸੀਂ ਦੋਬਾਰਾ ਪੰਜਾਬ ਨੂੰ ਪੰਜਾਬ ਬਣਾਉਣਾ ਚਾਹੰੁਦੇ ਹਾਂ। ਕੋਈ ਬਾਹਰੀ ਸੂਬਾ ਨਹੀਂ। 

ਇਹ ਵੀ ਪੜ੍ਹੋ: ਪੰਜਾਬ ਤੋਂ ਇਲਾਵਾ ਯੂ.ਪੀ. 'ਚ ਵੀ ਚਰਚਾ ਦਾ ਵਿਸ਼ਾ ਬਣੀ ਵਿਧਾਨ ਸਭਾ ਸੀਟ ਨਵਾਂਸ਼ਹਿਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri