'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਫਾਇਰਿੰਗ, 16 ਤੋਂ ਵੱਧ ਚੱਲੀਆਂ ਗੋਲ਼ੀਆਂ
Thursday, Nov 27, 2025 - 05:54 PM (IST)
ਫਗਵਾੜਾ (ਵਿਕਰਮ ਜਲੋਟਾ, ਮੁਨੀਸ਼) : ਫਗਵਾੜਾ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਰਾਜੂ ਦੇ ਘਰ 'ਤੇ ਬੀਤੀ ਦੇਰ ਰਾਤ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਹ ਵਾਰਦਾਤ ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਡੇਢ ਵਜੇ ਦੇ ਕਰੀਬ ਦੀ ਹੈ। ਦੋ ਮੁਲਜ਼ਮ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਫਗਵਾੜਾ ਦੇ ਕੋਆਰਡੀਨੇਟਰ ਦਲਜੀਤ ਰਾਜੂ ਵਾਸੀ ਪਿੰਡ ਦਰਵੇਸ਼, ਫਗਵਾੜਾ ਦੇ ਘਰ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ।
ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ, ਕੀਤਾ ਗਿਆ ਵੱਡਾ ਫੇਰਬਦਲ
ਮੁਲਜ਼ਮਾਂ ਨੇ ਆਪ ਆਗੂ ਦੇ ਘਰ 'ਤੇ ਲਗਭਗ 16 ਤੋਂ ਵੱਧ ਰਾਊਂਡ ਫਾਇਰ ਕੀਤੇ। ਘਰ ਦੇ ਬਾਹਰੋਂ 16 ਖੋਲ੍ਹ ਹੁਣ ਤੱਕ ਪੁਲਸ ਨੇ ਬਰਾਮਦ ਕੀਤੇ ਹਨ, ਜਦਕਿ ਦੋ ਜਿੰਦਾ ਕਾਰਤੂਸ ਵੀ ਮੌਕੇ 'ਤੇ ਬਰਾਮਦ ਹੋਏ ਹਨ। ਸੂਤਰਾਂ ਮੁਤਾਬਕ ਮਾਮਲਾ ਫਿਰੌਤੀ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਚੰਗੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : 2026 ਵਿਚ ਛੁੱਟੀਆਂ ਹੀ ਛੁੱਟੀਆਂ, ਪੰਜਾਬ ਸਰਕਾਰ ਨੇ ਜਾਰੀ ਕੀਤਾ Holiday calendar
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
