‘ਆਪ’ ਆਗੂ ਜਰਨੈਲ ਸਿੰਘ ਦਾ ਕਾਂਗਰਸ ’ਤੇ ਤੰਜ, ਮੁੱਖ ਮੰਤਰੀ ਚੰਨੀ ਨੂੰ ਦੱਸਿਆ ਕਰੈਕਟਰਲੈੱਸ
Monday, Feb 07, 2022 - 07:05 PM (IST)
ਜਲੰਧਰ (ਵੈੱਬ ਡੈਸਕ)— ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ’ਤੇ ਆਮ ਆਦਮੀ ਪਾਰਟੀ ਨੇ ਵੱਡੇ ਹਮਲੇ ਬੋਲੇ ਹਨ। ‘ਆਪ’ ਆਗੂ ਜਰਨੈਲ ਸਿੰਘ ਨੇ ਕਿਹਾ ਕਿ ਇੰਨੀ ਵੱਡੀ ਕਾਂਗਰਸ ’ਚੋਂ ਹਾਈਕਮਾਨ ਵੱਲੋਂ ਸਿਰਫ਼ ਅਜਿਹੇ ਸ਼ਖ਼ਸ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋ ਚੁਣਿਆ ਗਿਆ, ਜਿਸ ’ਤੇ ‘ਮੀਟੂ’ ਦੇ ਦੋਸ਼ ਤੱਕ ਲੱਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਹਿਲਾਂ ਹੀ ਕਾਂਗਰਸ ਦੀ ਪਾਰਟੀ ਤੋਂ ਕੋਈ ਆਸ ਨਹੀਂ ਬਚੀ ਸੀ ਪਰ ਜਦੋਂ ਤੋਂ ਕੱਲ੍ਹ ਤੋਂ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਗਿਆ ਹੈ, ਉਦੋਂ ਤੋਂ ਹੀ ਪੰਜਾਬ ਕਾਂਗਰਸ ਦੇ ਵਾਲੰਟੀਅਰ ਸਮੇਤ ਸਾਰੇ ਆਗੂਆਂ ’ਚ ਨਿਰਾਸ਼ਾ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਚੰਨੀ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਮੁੱਖ ਮੰਤਰੀ ਚੰਨੀ ’ਤੇ ਵੱਡੇ ਸ਼ਬਦੀ ਵਾਰ ਕਰਦਿਆਂ ਅਤੇ ਕਰੈਕਟਰਲੈੱਸ ਦੱਸਦਿਆਂ ਉਨ੍ਹਾਂ ਕਿਹਾ ਕਿ ਪੁਖ਼ਤਾ ਤੌਰ ’ਤੇ ਕਾਂਗਰਸ ’ਚ ਕਰੈਕਟਰ ਲੈੱਸ ਹੋਣਾ ਅਤੇ ਕਰੱਪਟ ਹੋਣਾ ਇਕ ਕਿਸਮ ਦੀ ਕੁਆਲੀਫਿਕੇਸ਼ਨ ਬਣ ਗਈ ਹੈ। ਜੇਕਰ ਪਾਰਟੀ ’ਚ ਕਿਸੇ ਨੂੰ ਕੋਈ ਕਾਬਲੀਅਤ ਚਾਹੀਦੀ ਹੈ ਤਾਂ ਉਸ ’ਚ ਇਕ ਕੁਆਲੀਫਿਕੇਸ਼ਨ ਹੋਣਾ ਜ਼ਰੂਰੀ ਹੈ। ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ ਦੇ ਘਰੋ ਈ. ਡੀ. ਵੱਲੋਂ ਰੇਡ ਕਰਨ ’ਤੇ ਕਰੋੜਾਂ ਰੁਪਏ ਬਰਾਮਦ ਕੀਤੇ ਗਏ। ਈ. ਡੀ. ਦੀ ਰੇਡ ਤੋਂ ਵੱਡਾ ਕੋਈ ਸਬੂਤ ਨਹੀਂ ਹੋ ਸਕਦਾ। ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਸੀ ਕਿ ਇਸ ਘਟਨਾ ਤੋਂ ਬਾਅਦ ਸੀ. ਐੱਮ. ਚੰਨੀ ਆਪਣੇ ਆਪ ਹੀ ਅਸਤੀਫ਼ਾ ਦੇ ਦੇਣਗੇ ਪਰ ਕੱਲ੍ਹ ਜੋ ਕਾਂਗਰਸ ਦੀ ਹਾਈਕਮਾਨ ਨੇ ਕੀਤਾ ਹੈ, ਉਸ ਨੂੰ ਲੈ ਕੇ ਕਾਂਗਰਸ ’ਚ ਬੇਹੱਦ ਨਿਰਾਸ਼ਾ ਪਾਈ ਜਾ ਰਹੀ ਹੈ। ਅਖ਼ੀਰ ਫ਼ੈਸਲਾ 20 ਤਾਰੀਖ਼ ਨੂੰ ਜਨਤਾ ਨੇ ਕਰਨਾ ਹੈ।
ਇਹ ਵੀ ਪੜ੍ਹੋ: ਫਗਵਾੜਾ ਪੁਲਸ ਦੀ ਵੱਡੀ ਸਫ਼ਲਤਾ, ਡਾਕਾ ਮਾਰਨ ਦੀ ਤਿਆਰੀ 'ਚ 13 ਗੈਂਗਸਟਰ ਤੇਜ਼ਧਾਰ ਹਥਿਆਰਾਂ ਨਾਲ ਗ੍ਰਿਫ਼ਤਾਰ
ਚਾਰ ਮਹੀਨਿਆਂ ਦੀ ਸਰਕਾਰ ਦੇ ਰਿਸ਼ਤੇਦਾਰ ਜੇਕਰ ਸੈਂਕੜੇ ਰੁਪਇਆ ਇਕੱਠਾ ਕਰ ਲੈਣ ਤਾਂ ਉਨ੍ਹਾਂ ਨੂੰ ਪ੍ਰਾਪਰਟੀ ਲੈਣ ਦੀ ਲੋੜ ਵੀ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਪੰਜਾਬ ਵਿਚ ਹੁਣ ਬਦਲਾਅ ਲੈ ਕੇ ਆਉਣ ਦਾ ਮਨ ਬਣਾ ਕੇ ਬੈਠੇ ਹਨ। ਚਰਨਜੀਤ ਸਿੰਘ ਸਿੰਘ ਨੇ ਚੰਨੀ ਨੇ ਰੇਤਾ ਮਾਫ਼ੀਆ, ਨਸ਼ਾ ਮਾਫ਼ੀਆ ਅਤੇ ਹਰ ਤਰੀਕੇ ਦੇ ਕ੍ਰਾਈਮ ਨੂੰ ਵਾਧਾ ਦਿੱਤਾ ਹੈ। ਉਨ੍ਹਾਂ ਦਾਅਵਾ ਕਰਦੇ ਕਿਹਾ ਕਿ ਹੁਣ ਪੰਜਾਬ ਦੇ ਲੋਕ 20 ਤਾਰੀਖ਼ ਨੂੰ ਵੱਡੀ ਗਿਣਤੀ ’ਚ ਵੋਟਾਂ ਦੇ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।
ਇਹ ਵੀ ਪੜ੍ਹੋ: ਜਲੰਧਰ 'ਚ ਵਾਪਰੀ ਬੇਅਦਬੀ ਦੀ ਘਟਨਾ, ਨਹਿਰ ਦੇ ਕੰਢੇ ਗੁਟਕਾ ਸਾਹਿਬ ਦੇ ਮਿਲੇ ਅੰਗ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ