ਰਾਜਾ ਵੜਿੰਗ ਦਾ ਅਫ਼ੀਮ-ਭੁੱਕੀ ਵਾਲਾ ਬਿਆਨ ''ਕਮਜ਼ੋਰ ਮਾਨਸਿਕਤਾ'' ਦੀ ਨਿਸ਼ਾਨੀ : ਨੀਲ ਗਰਗ
Wednesday, Oct 29, 2025 - 10:55 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਸ਼ਿਆਂ ਦੇ ਬਦਲ ਵਜੋਂ ਅਫ਼ੀਮ ਜਾਂ ਭੁੱਕੀ ਦੀ ਖੇਤੀ ਦੀ ਵਕਾਲਤ ਕਰਨ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਕਾਂਗਰਸ ਦੀ 'ਕਮਜ਼ੋਰ ਮਾਨਸਿਕਤਾ' ਦੀ ਨਿਸ਼ਾਨੀ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ: ਸ਼ਰਮਨਾਕ ! ਹੋਟਲ 'ਚ ਲਿਜਾ ਕੇ ਕੁੜੀ ਨੂੰ ਕੀਤਾ ਬੇਹੋਸ਼, ਜਦੋਂ ਅੱਖ ਖੁੱਲ੍ਹੀ ਤਾਂ...
ਇਕ ਬਿਆਨ ਵਿਚ ਨੀਲ ਗਰਗ ਨੇ ਕਿਹਾ ਕਿ ਇਕ ਨਸ਼ੇ ਦਾ ਬਦਲ ਕਦੇ ਵੀ ਦੂਜਾ ਨਸ਼ਾ ਨਹੀਂ ਹੋ ਸਕਦਾ। ਰਾਜਾ ਵੜਿੰਗ ਦਾ ਇਹ ਬਿਆਨ ਕਾਂਗਰਸ ਦੀ ਉਸੇ ਪੁਰਾਣੀ ਮਾਨਸਿਕਤਾ ਦਾ ਸਬੂਤ ਹੈ, ਜਿਸ ਕਾਰਨ ਉਹ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ। ਉਨ੍ਹਾਂ ਕਾਂਗਰਸ ਨੂੰ ਉਸ ਦਾ ਇਤਿਹਾਸ ਯਾਦ ਦਿਵਾਉਂਦਿਆਂ ਕਿਹਾ ਕਿ 2017 ਵਿਚ ਕਾਂਗਰਸ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਚਾਰ ਹਫ਼ਤਿਆਂ ਵਿਚ ਨਸ਼ੇ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਪੰਜ ਸਾਲ ਸਰਕਾਰ ਚਲਾਉਣ ਦੇ ਬਾਵਜੂਦ ਉਹ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੇ।
'ਆਪ' ਬੁਲਾਰੇ ਨੇ ਤੰਜ਼ ਕੱਸਦਿਆਂ ਕਿਹਾ, 'ਕਿਉਂਕਿ ਕਾਂਗਰਸ ਖ਼ੁਦ ਨਸ਼ੇ ਖ਼ਤਮ ਨਹੀਂ ਕਰ ਸਕੀ, ਇਸ ਲਈ ਹੁਣ ਰਾਜਾ ਵੜਿੰਗ ਵਰਗੇ ਆਗੂਆਂ ਨੂੰ ਲੱਗਦਾ ਹੈ ਕਿ ਨਸ਼ਾ ਖ਼ਤਮ ਹੀ ਨਹੀਂ ਹੋ ਸਕਦਾ।'' ਨੀਲ ਗਰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਨਸ਼ਿਆਂ ਵਿਰੁੱਧ ਜਾਰੀ ਜੰਗ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਇਕ ਯੋਜਨਾਬੱਧ ਤਰੀਕੇ ਨਾਲ ‘ਯੁੱਧ’ ਛੇੜਿਆ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
