ਪੰਜਾਬ ''ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ

Friday, Mar 01, 2024 - 06:43 PM (IST)

ਪੰਜਾਬ ''ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ (ਰਮਨ)- ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਨਜ਼ਦੀਕੀ ਆਗੂ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਵੱਲੋਂ ਇਸ ਵਾਰਦਾਤ ਨੂੰ ਗੱਡੀ ਦਾ ਪਿੱਛਾ ਕਰਦੇ ਹੋਏ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਸ੍ਰੀ ਗੋਇੰਦਵਾਲ ਸਾਹਿਬ ਨਜ਼ਦੀਕ ਰੇਲਵੇ ਫਾਟਕ ਬੰਦ ਸੀ। ਇਸ ਹਮਲੇ ਦੌਰਾਨ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੇਪਰ ਦੇ ਕੇ ਘਰ ਪਰਤ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਇਕ ਦੀ ਦਰਦਨਾਕ ਮੌਤ, 2 ਗੰਭੀਰ ਜ਼ਖ਼ਮੀ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿਵਾਸੀ ਚੋਹਲਾ ਸਾਹਿਬ ਜੋ ਅੱਜ ਸਵੇਰੇ ਆਪਣੀ ਕਾਰ 'ਤੇ ਸਵਾਰ ਹੋ ਕਸਬਾ ਚੋਹਲਾ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ। ਜਦੋਂ ਗੁਰਪ੍ਰੀਤ ਸਿੰਘ ਦੀ ਕਾਰ ਫਤਿਹਾਬਾਦ ਰੇਲਵੇ ਫਾਟਕ ਦੇ ਨਜ਼ਦੀਕ ਪਹੁੰਚੀ ਤਾਂ ਫਾਟਕ ਬੰਦ ਸੀ। ਇਸ ਦੌਰਾਨ ਇੱਕ ਸਵਿਫਟ ਕਾਰ ਵਿੱਚ ਸਵਾਰ ਹਮਲਾਵਰ ਉਸ ਦਾ ਪਹਿਲਾਂ ਤੋਂ ਹੀ ਪਿੱਛਾ ਕਰ ਰਹੇ ਸਨ। ਜਿਨਾਂ ਵੱਲੋਂ ਗੁਰਪ੍ਰੀਤ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਹਮਲੇ ਦੌਰਾਨ ਗੁਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ‌।

ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਤੇ ਸੈਣੀ ਨੇ ਸਿਆਸੀ ਲਾਹਾ ਲੈਣ ਲਈ ਰਚੀ ਸਾਜ਼ਿਸ਼, SIT ਨੇ ਕੀਤਾ ਦਾਅਵਾ

ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਗੁਰਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਬਹੁਤ ਨਜ਼ਦੀਕੀ ਦੱਸਿਆ ਜਾ ਰਿਹਾ ਹੈ। ਇਸ ਵਾਰਦਾਤ ਤੋਂ ਬਾਅਦ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਤਰਨਤਾਰਨ 'ਚ ਬੀਤੇ ਤਿੰਨ ਦਿਨਾਂ ਦੌਰਾਨ ਚੌਥੀ ਵੱਡੀ ਵਾਰਦਾਤ ਵਾਪਰ ਚੁੱਕੀ ਹੈ ਜਿਸ ਦੇ ਚਲਦਿਆਂ ਪੁਲਸ ਪ੍ਰਸ਼ਾਸਨ ਉੱਪਰ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਲੋਕਾਂ ਵੱਲੋਂ ਲਾਅ ਐਂਡ ਆਰਡਰ ਨੂੰ ਫੇਲ੍ਹ ਕਰਾਰ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਸ਼ਰਾਰਤ ਨਾਲ ਗੁਪਤ ਅੰਗ ਰਾਹੀਂ ਢਿੱਡ ’ਚ ਭਰੀ ਹਵਾ, ਵਿਅਕਤੀ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News