'ਆਮ ਆਦਮੀ ਪਾਰਟੀ' ਦੇ ਨੇਤਾ ਸੁਖਪਾਲ ਖਹਿਰਾ ਦੇ ਮਾਤਾ ਮਹਿੰਦਰ ਕੌਰ ਦਾ ਦਿਹਾਂਤ

12/19/2017 4:56:59 AM

ਭੁਲੱਥ (ਰਜਿੰਦਰ) - ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ. ਸੁਖਪਾਲ ਸਿੰਘ ਖਹਿਰਾ ਨੂੰ ਅੱਜ ਉਸ ਵੇਲੇ ਡੂੰਘਾ ਸਦਮਾ ਪੁੱਜਾ, ਜਦੋਂ  ਉਨ੍ਹਾਂ ਦੇ ਮਾਤਾ ਸਰਦਾਰਨੀ ਮੋਹਿੰਦਰ ਕੌਰ ਪਤਨੀ ਸਵ. ਸ. ਸੁਖਜਿੰਦਰ ਸਿੰਘ ਸਾਬਕਾ ਸਿੱਖਿਆ ਮੰਤਰੀ ਪੰਜਾਬ ਦਾ ਅੱਜ ਚੰਡੀਗੜ੍ਹ ਉਨ੍ਹਾਂ ਦੀ ਰਿਹਾਇਸ਼ ਵਿਖੇ ਦਿਹਾਂਤ ਹੋ ਗਿਆ। ਸਰਦਾਰਨੀ ਮੋਹਿੰਦਰ ਕੌਰ ਜੀ ਪਿਛਲੇ ਲੰਮੇ ਸਮੇਂ ਤੋਂ ਬੀਮਾਰ  ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ 19 ਦਸੰਬਰ ਦਿਨ ਮੰਗਲਵਾਰ ਨੂੰ ਦੁਪਹਿਰ 2 ਵਜੇ ਪਿੰਡ ਰਾਮਗੜ੍ਹ, ਨੇੜੇ ਭੁਲੱਥ ਜ਼ਿਲਾ ਕਪੂਰਥਲਾ ਵਿਖੇ ਹੋਵੇਗਾ।
 


Related News