ਪਰਗਟ ਸਿੰਘ ਨੂੰ ਚੈਲੰਜ ਦੇਣ ਲਈ ਤਿਆਰ ਮਨੀਸ਼ ਸਿਸੋਦੀਆ, ਸਿੱਖਿਆ ਮਾਡਲ ਸਬੰਧੀ ਮੁੜ ਕੀਤੇ ਧਮਾਕੇਦਾਰ ਟਵੀਟ

Sunday, Nov 28, 2021 - 12:45 PM (IST)

ਪਰਗਟ ਸਿੰਘ ਨੂੰ ਚੈਲੰਜ ਦੇਣ ਲਈ ਤਿਆਰ ਮਨੀਸ਼ ਸਿਸੋਦੀਆ, ਸਿੱਖਿਆ ਮਾਡਲ ਸਬੰਧੀ ਮੁੜ ਕੀਤੇ ਧਮਾਕੇਦਾਰ ਟਵੀਟ

ਜਲੰਧਰ— ਸਿੱਖਿਆ ਮਾਡਲ ਨੂੰ ਲੈ ਕੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਾਲੇ ਤਿੱਖੀ ਬਹਿਸ ਛਿੜ ਗਈ ਹੈ। ਦੋਹਾਂ ਵੱਲੋਂ ਇਕ-ਦੂਜੇ ਨੂੰ ਟਵਿੱਟਰ ਜ਼ਰੀਏ ਚੁਣੌਤੀ ਦਿੱਤੀ ਜਾ ਰਹੀ ਹੈ। ਇਕ ਵਾਰ ਫਿਰ ਤੋਂ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲ ’ਤੇ ਬਹਿਸ ਹੋਣੀ ਹੈ। ਉਸ ਦੇ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦਿੱਲੀ ਦੇ 250 ਸਰਕਾਰੀ ਸਕੂਲਾਂ ’ਚ ਪਿਛਲੇ 5 ਸਾਲਾਂ ’ਚ ਹੋਏ ਸੁਧਾਰਾਂ ਨੂੰ ਵੇਖਣਾ ਚਾਹੁੰਦੇ ਹਨ। ਫਿਰ ਪੰਜਾਬ ਦੇ ਵੀ 250 ਸਕੂਲਾਂ ’ਚ ਸੁਧਾਰ ਬਾਰੇ ਸਾਨੂੰ ਵਿਖਾ ਕੇ ਇਸ ਬਾਰੇ ਬਹਿਸ ਕਰਨਗੇ। 

PunjabKesari

ਇੰਨਾ ਹੀ ਨਹੀਂ ਸਿਸੋਦੀਆ ਨੇ ਅੱਗੇ ਲਿਖਿਆ ਕਿ ਮੈਂ ਅੱਜ ਦੁਪਹਿਰ ਇਕ ਵਜੇ ਦੇ ਕਰੀਬ ਦਿੱਲੀ ਦੇ 250 ਸਕੂਲਾਂ ਦੀ ਸੂਚੀ ਜਾਰੀ ਜਾਰੀ ਕਰਾਂਗਾ, ਜਿੱਥੇ ਪਿਛਲੇ 5 ਸਾਲਾਂ ’ਚ ਸਿੱਖਿਆ ’ਚ ਜ਼ਬਰਦਸਤ ਸੁਧਾਰ ਹੋਇਆ ਹੈ। ਉਮੀਦ ਹੈ ਪੰਜਾਬ ਦੇ ਸਿੱਖਿਆ ਮੰਤਰੀ ਵੀ ਇਸੇ ਤਰ੍ਹਾਂ ਜਲਦੀ ਹੀ 250 ਸਕੂਲਾਂ ਦੀ ਲਿਸਟ ਜਾਰੀ ਕਰਨਗੇ ਤਾਂਕਿ ਉਸ ਦੇ ਬਾਅਦ ਪਰਗਟ ਸਿੰਘ ਅਤੇ ਮੈਂ ਮੀਡੀਆ ਦੇ ਨਾਲ ਦਿੱਲੀ ਅਤੇ ਪੰਜਾਬ ਦੇ 250 ਸਕੂਲਾਂ ’ਚ ਜਾ ਸਕੀਏ ਅਤੇ ਫਿਰ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲ ’ਤੇ ਖੁੱਲ੍ਹ ਕੇ ਬਹਿਸ ਕਰ ਸਕੀਏ। ਦੋਵੇਂ ਸਿੱਖਿਆ ਮਾਡਲਸ ਨੂੰ ਵੇਖ ਕੇ ਪੰਜਾਬ ਦੇ ਵੋਟਰ ਆਪਣੇ ਬੱਚਿਆਂ ਦੇ ਵਧੀਆ ਭਵਿੱਖ ਲਈ ਵੋਟ ਪਾ ਕੇ ਇਕ ਮਾਡਲ ਚੁਣ ਸਕਣਗੇ।

ਇਹ ਵੀ ਪੜ੍ਹੋ: ਜਲੰਧਰ ਸ਼ਹਿਰ ’ਚ ਓਵਰ ਸਪੀਡ ਵਾਹਨ ਚਲਾਉਣ ਵਾਲੇ ਹੋ ਜਾਣ ਸਾਵਧਾਨ, ਹੋਣਗੇ ਚਲਾਨ ਤੇ ਚੌਂਕਾਂ 'ਚ ਲੱਗਣਗੇ CCTV ਕੈਮਰੇ

ਜ਼ਿਕਰਯੋਗ ਹੈ ਕਿ ਸਿੱਖਿਆ ਦੇ ਮਾਮਲੇ ’ਚ ਪੰਜਾਬ ਅਤੇ ਦਿੱਲੀ ਦੇ ਮੰਤਰੀਆਂ ਵਿਚਾਲੇ ਜਾਰੀ ਘਮਾਸਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਚੁਣੌਤੀ ਸਵੀਕਾਰ ਕਰ ਲਈ ਗਈ ਸੀ ਅਤੇ ਉਨ੍ਹਾਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਸੀ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਮੇਰੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਦਿੱਲੀ ਅਤੇ ਪੰਜਾਬ ਦੇ 250 ਸਕੂਲਾਂ ’ਚ ਕੀਤੇ ਗਏ ਸਿੱਖਿਆ ਸੁਧਾਰਾਂ ’ਤੇ ਬਹਿਸ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਆਪਣੀ ਜ਼ਮੀਨ ਦੀ ਸਮਰੱਥਾ ਤੋਂ ਵੱਧ ਪੈਦਾ ਹੋਈ ਫ਼ਸਲ ਨੂੰ MSP 'ਤੇ ਨਹੀਂ ਵੇਚ ਸਕਣਗੇ ਕਿਸਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News