ਵਿਧਾਇਕਾਂ ਨੂੰ ਕੈਨੇਡਾ ਤੋਂ ਬੇਰੰਗ ਮੋੜਨ ਦੇ ਮਾਮਲੇ ''ਤੇ ''ਆਪ'' ਖਫਾ, ਸਪੀਕਰ ਨਾਲ ਕੀਤੀ ਮੁਲਾਕਾਤ
Wednesday, Jul 25, 2018 - 12:02 PM (IST)

ਚੰਡੀਗੜ੍ਹ : ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਮਰਜੀਤ ਸੰਦੋਆ ਅਤੇ ਕੁਲਤਾਰ ਸਿੰਘ ਨੂੰ ਕੈਨੇਡਾ ਏਅਰਪੋਰਟ ਤੋਂ ਬੰਰੇਗ ਮੋੜੇ ਜਾਣ ਦੇ ਮਾਮਲੇ ਨੂੰ ਲੈ ਕੇ 'ਆਪ' ਦੇ ਇਕ ਵਫਦ ਨੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਮੁਲਾਕਾਤ ਕੀਤੀ। ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਅਤੇ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਾਲੇ ਵਫਦ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਸਪੀਕਰ ਨੂੰ ਕਿਹਾ ਕਿ ਲੋਕਾਂ ਵਲੋਂ ਚੁਣੇ ਗਏ ਨੁਮਾਇੰਦਿਆਂ ਨਾਲ ਅਜਿਹਾ ਸਲੂਕ ਗਲਤ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਪੀਕਰ ਨੇ ਕਿਹਾ ਕਿ ਇਹ ਮਾਮਲਾ ਅਫਸੋਸਜਨਕ ਹੈ ਜਿਸ ਲਈ ਸਰਕਾਰ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਜਾਵੇਗੀ।