ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਕਤਲ ਕਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Tuesday, Apr 05, 2022 - 09:02 PM (IST)

ਲਹਿਰਾਗਾਗਾ (ਗੋਇਲ, ਗਰਗ, ਜਿੰਦਲ ) : ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਫੋਨ ’ਤੇ ਧਮਕੀ ਦੇਣ ਵਾਲੇ ਇਕ ਵਿਅਕਤੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਲਹਿਰਾ ਮਨੋਜ ਗੋਰਸੀ ਨੇ ਦੱਸਿਆ ਕਿ 3 ਅਪ੍ਰੈਲ ਦੀ ਰਾਤ ਨੂੰ ਵਿਧਾਇਕ ਵਰਿੰਦਰ ਗੋਇਲ ਦੇ ਮੋਬਾਇਲ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਪਸ਼ਬਦ ਬੋਲੇ ਗਏ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸ.ਐੱਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਰਿਤੇਸ਼ ਕੁਮਾਰ ਨਾਮਕ ਇਕ ਵਿਅਕਤੀ ਨੂੰ ਸੰਗਰੂਰ ਤੋਂ ਕਾਬੂ ਕੀਤਾ ਗਿਆ ਹੈ, ਇਸੇ ਨੇ ਵਿਧਾਇਕ ਬਰਿੰਦਰ ਗੋਇਲ ਨੂੰ ਫ਼ੋਨ ਕਰਕੇ ਧਮਕੀ ਦਿੱਤੀ ਸੀ।

ਇਹ ਵੀ ਪੜ੍ਹੋ : ਡੇਰਾਬੱਸੀ ਦੇ ਸ਼ਮਸ਼ਾਨਘਾਟ ਦੀ ਹੈਰਾਨ ਕਰਨ ਵਾਲੀ ਘਟਨਾ, ਇਸ ਹਾਲਤ ’ਚ ਲਾਸ਼ਾਂ ਦੇਖ ਉੱਡੇ ਹੋਸ਼

PunjabKesari

ਡੀ.ਐੱਸ.ਪੀ. ਮਨੋਜ ਗੋਰਸੀ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਨੇ ਉਸ ਰਾਤ ਕਈ ਹੋਰ ਵਿਅਕਤੀਆਂ ਨੂੰ ਵੀ ਫੋਨ ਕੀਤੇ ਸਨ, ਉਨ੍ਹਾਂ ਕਿਹਾ ਕਿ ਪੁਲਸ ਨੇ ਦੋਸ਼ੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਮਨੋਜ ਗੋਰਸੀ ਨੇ ਕਿਹਾ ਕਿ ਕਿਸੇ ਵੀ ਗੈਰ-ਸਮਾਜਿਕ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਗੈਰ ਸਮਾਜਿਕ ਅਤੇ ਗੁੰਡਾ ਅਨਸਰਾਂ ਨੂੰ ਜ਼ੁਰਮਾਂ ਤੋਂ ਬਾਜ਼ ਰਹਿਣ ਦੀ ਹਦਾਇਤ ਕੀਤੀ।

ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਵੱਡੀ ਵਾਰਦਾਤ, ਕਬਜ਼ਾ ਲੈਣ ਆਇਆਂ ਨੇ ਚਲਾਈਆਂ ਗੋਲ਼ੀਆਂ, 4 ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News