ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਕਿਸਾਨਾਂ ਦੀਆਂ ਖੁਦਕੁਸ਼ੀਆਂ 'ਚ ਹੋਇਆ ਵਾਧਾ : ਮਾਨ, ਖਹਿਰਾ

Thursday, Sep 21, 2017 - 01:24 PM (IST)

ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਕਿਸਾਨਾਂ ਦੀਆਂ ਖੁਦਕੁਸ਼ੀਆਂ 'ਚ ਹੋਇਆ ਵਾਧਾ : ਮਾਨ, ਖਹਿਰਾ


ਕੋਟਕਪੂਰਾ (ਨਰਿੰਦਰ) : ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਾਂ ਹੋਣ ਕਾਰਨ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਜਾਰੀ ਦੌਰ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਵੱਧ ਗਿਆ ਹੈ ਪਰ ਕਾਂਗਰਸ ਸਰਕਾਰ ਇਸਦਾ ਠੋਸ ਹੱਲ ਕੱਢਣ ਦੀ ਥਾਂ ਝੂਠੇ ਅੰਕੜਿਆਂ ਰਾਹੀਂ ਇਸ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਸ਼ਬਦ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਵੀਰਵਾਰ ਸਥਾਨਕ ਬੀੜ ਰੋਡ 'ਤੇ ਸਥਿਤ ਮਾਨ ਰਿਸੋਰਟ ਵਿਖੇ ਕਰਵਾਏ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕਰਵਾਏ ਵਿਸ਼ਵਾਸ਼ਘਾਤ ਪਰਦਾਫਾਸ਼ ਕਿਸਾਨ ਮਜ਼ਦੂਰ ਸੰਮੇਲਨ ਦੌਰਾਨ ਪਾਰਟੀ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਦੌਰਾਨ ਕਹਿ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਝੂਠੇ ਵਾਅਦਿਆਂ ਰਾਹੀਂ ਕਿਸਾਨਾਂ ਅਤੇ ਮਜ਼ਦੂਰਾਂ 'ਚ ਉਮੀਦ ਬਣਾ ਕੇ ਬਾਅਦ 'ਚ ਸਰਕਾਰ ਬਣਨ 'ਤੇ ਉਸਨੂੰ ਤੋੜਨ ਕਾਰਨ ਖੁਦਕੁਸ਼ੀਆਂ 'ਚ ਵਾਧਾ ਹੋ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਤਤਕਾਲੀਨ ਅਕਾਲੀ-ਭਾਜਪਾ ਅਤੇ ਮੌਜੂਦਾ ਕੈਪਟਨ ਸਰਕਾਰ ਦੀਆਂ ਅਣਗਹਿਲੀਆਂ, ਵਧੀਕੀਆਂ ਅਤੇ ਨਲਾਇਕੀਆਂ ਕਾਰਨ ਪੰਜਾਬ ਦਾ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ, ਵਿਦਿਆਰਥੀ ਸਮੇਤ ਹਰ ਵਰਗ ਮੋਤੀ ਮਹਿਲ ਦਾ ਘਿਰਾਉ ਕਰਨ ਦਾ ਮਨ ਬਣਾਈ ਬੈਠਾ ਹੈ ਪਰ ਅਫਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਮੇਤ ਮੁੱਖ ਮੰਤਰੀ ਦਾ ਸਮੁੱਚਾ ਪਰਿਵਾਰ ਮੋਤੀ ਮਹਿਲ 'ਚ ਮਿਲਦਾ ਹੀ ਨਹੀਂ।

PunjabKesari

ਜਾਣਕਾਰੀ ਦਿੰਦਿਆਂ ਕਿਹਾ ਕਿ ਕੈਪਟਨ ਦੇ 131 ਕਿਸਾਨਾਂ ਦੀ ਖੁਦਕੁਸ਼ੀ ਦਾ ਅੰਕੜਾ ਤੱਥਾਂ ਰਹਿਤ ਹੈ, ਜਦਕਿ 205 ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀ ਲਿਖਤੀ ਰਿਪੋਰਟ ਉਨਾਂ ਕੋਲ ਹੈ। ਖੁਦਕੁਸ਼ੀ ਕਿਸੇ ਵੀ ਸਮੱਸਿਆ ਦਾ ਕੋਈ ਹੱਲ ਨਹੀਂ, ਸਗੋਂ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਲੜਨਾ ਚਾਹੀਦਾ ਹੈ। ਇਸ ਕਿਸਾਨ ਮਜਦੂਰ ਸੰਮੇਲਨ ਦੌਰਾਨ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਕਾਂਗਰਸ ਅਤੇ ਅਕਾਲੀ ਹਾਈਕਮਾਨ ਨੂੰ ਲੰਮੇਂ ਹੱਥੀ ਲੈਣ ਦਾ ਮੌਕਾ ਮਿਲੀਆਂ।


Related News