ਮਜੀਠੀਆ ਦੀ ਗ੍ਰਿਫ਼ਤਾਰੀ ਮਾਮਲੇ ''ਚ ''ਆਮ ਆਦਮੀ ਪਾਰਟੀ'' ਦਾ ਵੱਡਾ ਖ਼ੁਲਾਸਾ, CM ਚੰਨੀ ''ਤੇ ਲਾਏ ਗੰਭੀਰ ਦੋਸ਼

Sunday, Jan 02, 2022 - 12:52 PM (IST)

ਚੰਡੀਗੜ੍ਹ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨਾ ਹੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵੱਡਾ ਖ਼ੁਲਾਸਾ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਪੰਜਾਬ ਪੁਲਸ ਦੇ ਇਕ ਸੀਨੀਅਰ ਅਫ਼ਸਰ ਨੂੰ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਮੁੱਖ ਮੰਤਰੀ ਚੰਨੀ ਨੇ ਮਜੀਠੀਆ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਹੁਕਮ ਪੰਜਾਬ ਪੁਲਸ ਨੂੰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਿਰਫ ਪੰਜਾਬ ਦੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਲਈ ਹੀ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ 2 ਹਫ਼ਤੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਪੁਲਸ ਅੱਜ ਤੱਕ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਓਮੀਕ੍ਰੋਨ' ਦਾ ਦੂਜਾ ਮਾਮਲਾ ਆਇਆ ਸਾਹਮਣੇ, ਇਸ ਜ਼ਿਲ੍ਹੇ ਦਾ ਵਿਅਕਤੀ ਨਿਕਲਿਆ ਪਾਜ਼ੇਟਿਵ

ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦੀ ਬਾਦਲਾਂ ਨਾਲ ਸੈਟਿੰਗ ਹੋ ਗਈ ਹੈ, ਇਸੇ ਲਈ ਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਜੀਠੀਆ ਵੱਲੋਂ ਨਵੇਂ ਸਾਲ 'ਤੇ ਮੱਥਾ ਟੇਕਣ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਵੀ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੱਥਾ ਟੇਕਣ ਦੇ ਕਈ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਪੁਲਸ ਮਜੀਠੀਆ ਨੂੰ ਫੜ੍ਹ ਨਹੀਂ ਸਕੀ।

ਇਹ ਵੀ ਪੜ੍ਹੋ : ਟਾਂਡਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੂੰਹ ਨੇ ਬਾਹਰੋਂ ਬੰਦੇ ਮੰਗਵਾ ਕੇ ਸੱਸ-ਸਹੁਰੇ ਨੂੰ ਜ਼ਿੰਦਾ ਸਾੜਿਆ

ਰਾਘਵ ਚੱਢਾ ਨੇ ਕਿਹਾ ਕਿ ਭਾਰਤ ਦੇ ਕਿਸੇ ਸੂਬੇ 'ਚ ਵੀ ਅਜਿਹਾ ਕਦੇ ਨਹੀਂ ਹੁੰਦਾ ਕਿ ਐੱਫ. ਆਈ. ਆਰ. ਦਰਜ ਹੋਵੇ, ਐਂਟੀਸੀਪੈਟਰੀ ਬੇਲ ਖਾਰਜ ਹੋਈ ਹੋਵੇ ਤਾਂ ਵੀ ਗ੍ਰਿਫ਼ਤਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਨੇ ਪੰਜਾਬ ਪੁਲਸ ਨੂੰ ਮਜੀਠੀਆ ਨੂੰ ਗ੍ਰਿਫ਼ਤਾਰ ਨਾ ਕਰਨ ਦੀ ਹਦਾਇਤ ਦਿੱਤੀ ਹੈ ਅਤੇ ਸਿਰਫ ਐੱਫ. ਆਈ. ਆਰ. ਦਰਜ ਕਰਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ।

ਇਹ ਵੀ ਪੜ੍ਹੋ : NIA ਨੇ ਸੰਭਾਲੀ ਲੁਧਿਆਣਾ ਬੰਬ ਧਮਾਕਾ ਕੇਸ ਦੀ ਜਾਂਚ, ਜਸਵਿੰਦਰ ਸਿੰਘ ਮੁਲਤਾਨੀ ਤੇ ਸਾਥੀਆਂ 'ਤੇ ਕੇਸ ਦਰਜ

ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਅਤੇ ਬਾਦਲ ਰਲ-ਮਿਲ ਕੇ ਨਸ਼ੇ ਦਾ ਵਪਾਰ ਚਲਾ ਰਹੇ ਹਨ ਅਤੇ ਇਸ ਨਸ਼ੇ ਦਾ ਕੁੱਝ ਹਿੱਸਾ ਮੁੱਖ ਮੰਤਰੀ ਚੰਨੀ ਤੱਕ ਵੀ ਪਹੁੰਚਦਾ ਹੈ, ਇਸੇ ਲਈ ਅਜੇ ਤੱਕ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News