ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ, ਭ੍ਰਿਸ਼ਟਾਚਾਰ ਨੂੰ ਲੈ ਕੇ ਕਹੀਆਂ ਇਹ ਗੱਲਾਂ

03/25/2022 4:45:38 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸੂਬੇ ਅੰਦਰ ਫੈਲੇ ਭ੍ਰਿਸ਼ਟਾਚਾਰ ਨੂੰ ਲੈ ਕੇ ਮੁੱਦੇ ਚੁੱਕੇ ਗਏ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪਾਰਟੀ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਵੇਗੀ ਅਤੇ ਸੂਬੇ ਨੂੰ ਸਾਫ-ਸੁਥਰੀ ਗਵਰਨੈਂਸ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੀ ਆਮਦਨ ਵਧੇਗੀ ਅਤੇ ਪੰਜਾਬ ਸਰਕਾਰ ਦੀ ਜਵਾਬਦੇਹੀ ਲੋਕਾਂ ਦੇ ਸਾਹਮਣੇ ਆਵੇਗੀ।

ਇਹ ਵੀ ਪੜ੍ਹੋ : ਚੰਡੀਗੜ੍ਹ PGI ਵੱਲੋਂ ਨੇੜਲੇ ਸੂਬਿਆਂ ਨੂੰ ਅੱਜ ਦਾ ਦਿਨ ਮਰੀਜ਼ ਰੈਫ਼ਰ ਨਾ ਕਰਨ ਦੀ ਅਪੀਲ, ਜਾਣੋ ਕਾਰਨ

ਮਾਲਵਿੰਦਰ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਦੇ ਹਾਲਾਤ ਨੇ ਸੂਬੇ ਦੇ ਸਿਸਟਮ ਨੂੰ ਖੋਖਲਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਮੁੱਦੇ 'ਤੇ ਪੂਰੀ ਨਿਗਰਾਨੀ ਰੱਖ ਰਹੇ ਹਨ ਅਤੇ ਉਹ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲੈ ਕੇ ਜਾਣਗੇ। ਮਾਲਵਿੰਦਰ ਕੰਗ ਨੇ ਕਿਹਾ ਕਿ ਸੂਬੇ ਦੇ ਵਿਧਾਇਕਾਂ ਨੂੰ ਇਕ ਪੈਨਸ਼ਨ ਦੇਣ ਦਾ ਮੁੱਖ ਮੰਤਰੀ ਦਾ ਫ਼ੈਸਲਾ ਸ਼ਲਾਘਾਯੋਗ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਹੁਣ ਨਹੀਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ!, ਕੇਂਦਰ ਨੇ ਜਾਰੀ ਕੀਤੇ ਸਖ਼ਤ ਹੁਕਮ

ਉਨ੍ਹਾਂ ਕਿਹਾ ਕਿ ਪਹਿਲਾਂ ਵਿਧਾਇਕ 5-6 ਪੈਨਸ਼ਨਾਂ ਲੈ ਰਹੇ ਸਨ, ਜਿਸ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਹੈ ਅਤੇ ਹੁਣ ਸਾਰੇ ਵਿਧਾਇਕ ਨੂੰ ਸਿਰਫ ਇਕ ਪੈਨਸ਼ਨ ਹੀ ਮਿਲੇਗੀ। ਅਤੇ 75 ਹਜ਼ਾਰ ਰੁਪਏ ਤੋਂ ਜ਼ਿਆਦਾ ਕਿਸੇ ਵੀ ਵਿਧਾਇਕ ਨੂੰ ਪੈਨਸ਼ਨ ਨਹੀਂ ਦਿੱਤੀ ਜਾਵੇਗੀ। ਮਾਲਵਿੰਦਰ ਕੰਗ ਨੇ ਕਿਹਾ ਕਿ ਇਸ ਨਾਲ ਸੂਬੇ ਦਾ 5 ਸਾਲਾਂ ਦਾ 80 ਕਰੋੜ ਰੁਪਿਆ ਬਚੇਗਾ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News