ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਮਗਰੋਂ 'ਆਮ ਆਦਮੀ ਪਾਰਟੀ' ਦੀ ਪ੍ਰੈੱਸ ਕਾਨਫਰੰਸ, ਆਖੀਆਂ ਇਹ ਗੱਲਾਂ

06/07/2022 2:36:21 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਨੀਤੀ ਹੈ ਕਿ ਪਾਰਟੀ ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ੀਰੋ ਟਾਲਰੈਂਸ ਪਾਲਿਸੀ ਨੂੰ ਲੈ ਕੇ ਕੰਮ ਕਰਦੀ ਹੈ, ਇਸੇ ਲਈ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੋਟਾਂ ਪਾਈਆਂ ਹਨ। ਇਸੇ ਸਿਧਾਂਤ ਤਹਿਤ ਅੱਜ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵੀ ਪੰਜਾਬ ਨੂੰ ਲੁੱਟਣ ਵਾਲੇ ਲੋਕਾਂ ਦਾ ਅਜਿਹਾ ਹੀ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕਿਸੇ ਨੂੰ ਬਖ਼ਸ਼ਿਆ ਜਾਵੇਗਾ। ਮਾਲਵਿੰਦਰ ਕੰਗ ਨੇ ਕਿਹਾ ਕਿਹਾ ਆਮ ਆਦਮੀ ਪਾਰਟੀ ਨੇ ਤਾਂ ਇਕ ਫ਼ੀਸਦੀ ਕਮਿਸ਼ਨ ਲੈਣ ਵਾਲੇ ਆਪਣੇ ਮੰਤਰੀ ਨੂੰ ਨਹੀਂ ਬਖ਼ਸ਼ਿਆ ਤਾਂ ਫਿਰ ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : 27 ਜੂਨ ਨੂੰ ਪੇਸ਼ ਹੋਵੇਗਾ 'ਪੰਜਾਬ' ਦਾ ਬਜਟ, ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ ਫ਼ੈਸਲਾ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੁੱਖ ਦਾ ਸਾਹ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਮਨਸ਼ਾ ਨਾਲ ਲੋਕਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਸੀ, ਉਸੇ ਸਿਧਾਂਤ 'ਤੇ ਉਨ੍ਹਾਂ ਦੀ ਸਰਕਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਲੋਕਾਂ ਨੂੰ ਕਾਨੂੰਨ ਦੇ ਆਧਾਰ 'ਤੇ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਇਸ ਕਾਰਵਾਈ ਦਾ ਆਮ ਆਦਮੀ ਪਾਰਟੀ ਸੁਆਗਤ ਕਰਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News