ਕਾਂਗਰਸੀ ਆਗੂਆਂ ਦੇ ਧਰਨੇ 'ਤੇ 'ਆਪ' ਦੀ ਪ੍ਰੈੱਸ ਕਾਨਫਰੰਸ, ਆਖੀਆਂ ਇਹ ਗੱਲਾਂ

Thursday, Jun 09, 2022 - 02:21 PM (IST)

ਕਾਂਗਰਸੀ ਆਗੂਆਂ ਦੇ ਧਰਨੇ 'ਤੇ 'ਆਪ' ਦੀ ਪ੍ਰੈੱਸ ਕਾਨਫਰੰਸ, ਆਖੀਆਂ ਇਹ ਗੱਲਾਂ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਕਾਂਗਰਸ ਪਾਰਟੀ ਵੱਲੋਂ ਦਿੱਤੇ ਗਏ ਧਰਨੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਵੱਲੋਂ ਤੰਜ ਕੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਤਾਂ ਚੋਰੀ, ਉੱਪਰੋਂ ਸੀਨਾ ਜ਼ੋਰੀ ਵਾਲੀ ਕਹਾਵਤ ਕਾਂਗਰਸ ਨੇ ਅੱਜ ਕਰ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਸਮੇਤ ਹੋਰ ਆਗੂਆਂ ਵੱਲੋਂ ਇਹ ਬੇਹੱਦ ਦੀ ਸ਼ਰਮਨਾਕ ਕਾਰਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : CM ਮਾਨ ਕਰਨਗੇ ਇਕ ਹੋਰ ਧਮਾਕਾ, ਨਾਜਾਇਜ਼ ਕਬਜੇ ਕਰਨ ਵਾਲੇ ਵੱਡੇ ਆਗੂਆਂ ਬਾਰੇ ਖ਼ੁਲਾਸਾ ਹੋਣ ਦੇ ਆਸਾਰ

ਮਾਲਵਿੰਦਰ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਾਂਗਰਸ ਦੇ ਵਫ਼ਦ ਦੀ ਕੋਈ ਵੀ ਮੀਟਿੰਗ ਫਿਕਸ ਨਹੀਂ ਸੀ, ਇਸ ਦੇ ਬਾਵਜੂਦ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਰਿਹਾਇਸ਼ 'ਤੇ ਸਤਿਕਾਰ ਨਾਲ ਬਿਠਾਇਆ ਗਿਆ ਅਤੇ ਚਾਹ-ਪਾਣੀ ਵੀ ਪਿਲਾਇਆ ਗਿਆ, ਫਿਰ ਵੀ ਉਨ੍ਹਾਂ ਵੱਲੋਂ ਧਰਨਾ ਲਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਬਚਾਉਣ ਲਈ ਕਾਂਗਰਸ ਵੱਲੋਂ ਅਜਿਹਾ ਕਾਰਾ ਕੀਤਾ ਗਿਆ ਹੈ ਅਤੇ ਧਰਮਸੌਤ ਨੂੰ ਬਚਾਉਣ ਲਈ ਅੱਜ ਕਾਂਗਰਸ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਅੱਧੀ ਰਾਤ ਤੱਕ ਖੁੱਲ੍ਹੇ ਰਹਿਣਗੇ ਸ਼ਰਾਬ ਦੇ 'ਠੇਕੇ'

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਾਂਗਰਸ ਨੇ ਜੋ ਕੀਤਾ ਹੈ, ਸਾਰਾ ਪੰਜਾਬ ਦੇਖ ਰਿਹਾ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ ਕਾਂਗਰਸੀਆਂ ਨੂੰ ਉਹ ਸਮਾਂ ਭੁੱਲ ਗਿਆ, ਜਦੋਂ ਉਨ੍ਹਾਂ ਦੇ ਹੀ ਮੁੱਖ ਮੰਤਰੀ ਵਿਧਾਇਕਾਂ ਤਾਂ ਕੀ ਮੰਤਰੀਆਂ ਨੂੰ ਵੀ ਮਿਲਣ ਦਾ ਸਮਾਂ ਨਹੀਂ ਦਿੰਦੇ ਸਨ ਅਤੇ ਅੱਜ ਕਾਂਗਰਸੀਆਂ ਵੱਲੋਂ ਇਹ ਸਭ ਕੁੱਝ ਕੀਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News