ਕਰਮਜੀਤ ਅਨਮੋਲ ਨਾਲ ਗੱਡੀ ਦੀ ਛੱਤ 'ਤੇ ਚੜ੍ਹ ਭਗਵੰਤ ਮਾਨ ਨੇ ਗਾਇਆ ਗੀਤ, ਵੇਖੋ ਵੀਡੀਓ

Saturday, Feb 12, 2022 - 06:26 PM (IST)

ਕਰਮਜੀਤ ਅਨਮੋਲ ਨਾਲ ਗੱਡੀ ਦੀ ਛੱਤ 'ਤੇ ਚੜ੍ਹ ਭਗਵੰਤ ਮਾਨ ਨੇ ਗਾਇਆ ਗੀਤ, ਵੇਖੋ ਵੀਡੀਓ

ਧੂਰੀ (ਬਿਊਰੋ) : ਆਮ ਆਦਮੀ ਪਾਰਟੀ ਦੇ ਸੀ. ਐੱਮ. ਚਿਹਰੇ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ 'ਚ ਚੋਣ ਮੁਹਿੰਮ ਭਖਾਈ ਹੋਈ ਹੈ।  ਅੱਜ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਚੋਣ ਪ੍ਰਚਾਰ ਕੀਤਾ।  ਇਸ ਦੌਰਾਨ ਦੋ ਦੋਸਤਾਂ ਦਾ ਗਾਇਕੀ ਵਾਲਾ ਅੰਦਾਜ਼ ਵੀ ਆਮ ਲੋਕਾਂ ਨੂੰ ਵੇਖਣ ਨੂੰ ਮਿਲਿਆ।

PunjabKesari

ਇਹ ਖ਼ਬਰ ਵੀ ਪੜ੍ਹੋ : ਸਮੁੰਦਰ ਕੰਢੇ ਕਬੂਤਰਾਂ ਨਾਲ ਮਸਤੀ ਕਰਦੀ ਦਿਸੀ ਸ਼ਹਿਨਾਜ਼ ਗਿੱਲ, ਲਿਖੀ ਇਹ ਗੱਲ

ਦੱਸ ਦਈਏ ਕਿ ਅੱਜ ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਆਪਣੇ ਪੁਰਾਣੇ ਦੋਸਤ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਕਰਮਜੀਤ ਅਨਮੋਲ ਨੂੰ ਮਿਲੇ। ਉਹ ਚੋਣ ਕਾਫਲੇ ਸਮੇਤ ਹਲਕੇ ਦੇ ਪਿੰਡ Benra ਪਹੁੰਚੇ ਸਨ। ਇਸ ਮੌਕੇ ਭਗਵੰਤ ਮਾਨ ਤੇ ਕਰਮਜੀਤ ਅਨਮਲ ਨੇ ਪਿੰਡ 'ਚ ਗੱਡੀ ਦੀ ਛੱਤ 'ਤੇ ਬੈਠ ਕੇ 'ਤੂੰ ਮੱਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ' ਨਾਲ ਰੰਗ ਬੰਨ੍ਹਿਆ। 

ਇਸ ਦੌਰਾਨ ਦੀ ਇਕ ਵੀਡੀਓ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ  'ਤੇ ਸਾਂਝੀ ਕੀਤੀ ਹੈ, ਜਿਸ 'ਚ ਭਗਵੰਤ ਮਾਨ ਤੇ ਕਰਮਜੀਤ ਅਨਮੋਲ ਦੋਵੇਂ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ। ਅੱਜ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨੂੰ ਸੰਬੋਧਨ ਕਰਨ ਗਏ ਸਨ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।


author

Rahul Singh

Content Editor

Related News