‘ਆਪ’ ਨੇ ਘੇਰੀ ਚੰਨੀ ਸਰਕਾਰ, ਕਿਹਾ-ਕਿਸਾਨ ਵਿਰੋਧੀ ਚਿਹਰਾ ਹੋਇਆ ਨੰਗਾ

11/15/2021 6:12:43 PM

ਜਲੰਧਰ— ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਗਿਆ ਹੈ। ‘ਆਪ’ ਨੇ ਚੰਨੀ ਸਰਕਾਰ ਨੂੰ ਆੜੇ ਹੱਥੀ ਲੈਂਦੇ ਹੋਏ ਕਿਹਾ ਹੈ ਕਿ ਚੰਨੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ। ‘ਆਪ’ ਪੰਜਾਬ ਵੱਲੋਂ ਟਵਿੱਟਰ ਪੇਜ਼ ’ਤੇ ਪਾਈ ਗਈ ਇਕ ਪੋਸਟ ਤਹਿਤ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਨੇ ਚੰਨੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ ਅਤੇ ਕਿਹਾ ਹੈ ਕਿ ਕਿਸਾਨਾਂ ਨੂੰ ਸਜ਼ਾ ਦੇਣ ਦੀ ਥਾਂ ਕਿਉਂ ਕਿਸੇ ਬਦਲ ਦਾ ਪ੍ਰਬੰਧ ਨਹੀਂ ਕੀਤਾ ਗਿਆ। 

ਇਹ ਵੀ ਪੜ੍ਹੋ: ਸਾਦਗੀ ਕਾਰਨ ਮੁੜ ਚਰਚਾ 'ਚ CM ਚੰਨੀ, ਸ਼ਿਕਾਇਤਾਂ ਲੈ ਕੇ ਆਉਣ ਵਾਲੇ ਲੋਕਾਂ ਲਈ ਕਰਵਾਈ ਲੰਗਰ ਦੀ ਵਿਵਸਥਾ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ’ਚ ਕਈ ਕਿਸਾਨਾਂ ਵੱਲੋਂ ਮਜਬੂਰਨ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ ਸੀ, ਇਸੇ ਤਰ੍ਹਾਂ ਦੀਵਾਲੀ ਮੌਕੇ ਵੀ ਬਿਨਾਂ ਕਿਸੇ ਹੁਕਮਾਂ ਦੀ ਪਰਵਾਹ ਕੀਤੇ ਲੋਕਾਂ ਨੇ ਖੂਬ ਪਟਾਕੇ ਚਲਾਏ ਸਨ ਅਤੇ ਪੰਜਾਬ ਦੀ ਆਬੂ ਹਵਾ ’ਚ ਜ਼ਹਿਰ ਘੋਲਿਆ ਗਿਆ ਸੀ। ਸਰਕਾਰਾਂ ਵੱਲੋਂ ਝੋਨੇ ਦੀ ਪਰਾਲੀ ਦਾ ਹੱਲ ਕਰਨ ਦੇ ਦਾਅਵੇ ਵਾਰ-ਵਾਰ ਝੂਠੇ ਸਾਬਤ ਹੋ ਰਹੇ ਹਨ। ਇਸ ਕਾਰਨ ਸੁਪਰੀਮ ਕੋਰਟ ਵੱਲੋਂ ਪੰਜਾਬ ਸਮੇਤ ਕਈ ਸੂਬਿਆਂ ਨੂੰ ਝਾੜ ਪਾਈ ਗਈ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਵੀ ਚੰਨੀ ਸਰਕਾਰ ਨੂੰ ਲੰਮੇ ਹੱਥੀਂ ਲਿਆ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਚੰਨੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ ਕਿਉਂਕਿ ਕਿਸਾਨਾਂ ਵੱਲੋਂ ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਵੱਲੋਂ ਕੋਈ ਵੀ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਗਏ ਹਨ। 

ਦਰਅਸਲ ਦਿੱਲੀ ’ਚ ਵੱਧ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤੀ ਵਰਤੀ ਹੈ। ਕੋਰਟ ਵੱਲੋਂ ਕੇਂਦਰ ਸਮੇਤ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਸਰਕਾਰ ਤੋਂ ਹਲਫ਼ਨਾਮਾ ਮੰਗਿਆ ਹੈ। ਸੁੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਨ. ਵੀ. ਰਮਨਾ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਐਮਰਜੈਂਸੀ ਮੀਟਿੰਗ ਬੁਲਾਉਣ ਲਈ ਕਿਹਾ ਹੈ। ਇਸ ਮੀਟਿੰਗ ’ਚ ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਸਕੱਤਰਾਂ ਨੂੰ ਮੌਜੂਦ ਰਹਿਣਾ ਜ਼ਰੂਰੀ ਹੋਵੇਗਾ। ਅਦਾਲਤ ਵੱਲੋਂ ਕਿਹਾ ਗਿਆ ਹੈ ਕਿ ਕੱਲ੍ਹ ਸ਼ਾਮ ਤੱਕ ਸਾਰੇ ਸੂਬੇ ਆਪਣਾ ਹਲਫ਼ਨਾਮਾ  ਦਾਖ਼ਲ ਕਰਨ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਨਵੰਬਰ ਨੂੰ ਹੋਵੇਗੀ। 

ਇਹ ਵੀ ਪੜ੍ਹੋ: ਆਦਮਪੁਰ ਪਹੁੰਚੇ CM ਚਰਨਜੀਤ ਚੰਨੀ ਨੇ ਡਿਗਰੀ ਕਾਲਜ ਖੋਲ੍ਹਣ ਸਮੇਤ ਕੀਤੇ ਹੋਰ ਵੀ ਵੱਡੇ ਐਲਾਨ

ਚੀਫ ਜਸਟਿਸ ਨੇ ਪੰਜਾਬ, ਹਰਿਆਣਾ ਸੂਬਿਆਂ ਨੂੰ ਕਿਹਾ ਹੈ ਕਿ ਤੁਸੀਂ ਕਿਸਾਨਾਂ ਨਾਲ ਵੀ ਗੱਲ ਕਰੋ ਕਿ ਕਿਸਾਨ ਘੱਟ-ਘੱਟ ਇਕ ਹਫ਼ਤੇ ਤੱਕ ਪਰਾਲੀ ਨਾ ਸਾੜਨ। ਕੋਰਟ ਨੇ ਕਿਹਾ ਕਿ ਪਰਾਲੀ ਦਾ ਅਸਰ ਦੋ ਮਹੀਨੇ ਰਹਿੰਦਾ ਹੈ। ਅਸੀਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਚਾਹਾਂਗੇ ਕਿ ਉਹ ਕਿਸਾਨਾਂ ਨੂੰ ਸਮਝਾਉਣ। ਸਾਡਾ ਮਕਸਦ ਸਿਰਫ਼ ਪ੍ਰਦੂਸ਼ਣ ਨੂੰ ਘੱਟ ਕਰਨਾ ਹੈ। ਸਕੂਲ ਬੰਦ ਕਰਨੇ ਹਨ, ਨਿਰਮਾਣ ਕੰਮਾਂ ’ਤੇ ਰੋਕ ਲਗਾਉਣੀ ਹੈ ਜਾਂ ਉਦਯੋਗ ਬੰਦ ਕਰਨੇ ਹਨ, ਤੁਸੀਂ ਜੋ ਕਰਨਾ ਹੈ ਉਹ ਕਰੋ। ਇਹ ਸਾਡਾ ਕੰਮ ਨਹੀਂ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ’ਚ ਵੱਧ ਰਹੇ ਪ੍ਰਦੂਸ਼ਣ ਸਬੰਧੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਚੁੱਕਿਆ ਹੈ। ਉਨ੍ਹਾਂ ਵੱਲੋਂ ਇਹ ਕਿਹਾ ਜਾਂਦਾ ਰਿਹਾ ਹੈ ਕਿ ਪੰਜਾਬ ’ਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਤੋਂ ਬਾਅਦ ਹੀ ਦਿੱਲੀ ’ਚ ਪ੍ਰਦੂਸ਼ਣ ਵੱਧਦਾ ਰਿਹਾ ਹੈ। 

ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਅਧਿਕਾਰੀਆਂ ਨੂੰ ਦਿੱਤੀ ਇਹ ਸਖ਼ਤ ਚਿਤਾਵਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri