ਰਾਘਵ ਚੱਢਾ ਦਾ ਵੱਡਾ ਬਿਆਨ, ਕਿਹਾ- ‘ਆਪ’ ਨੂੰ ਹਰਾਉਣ ਲਈ ਇਕੱਠੇ ਹੋ ਰਹੇ ਵਿਰੋਧੀ

Sunday, Oct 24, 2021 - 02:47 PM (IST)

ਜਲੰਧਰ— ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਕਾਂਗਰਸ ਪਾਰਟੀ ਸਮੇਤ ਭਾਜਪਾ ਅਤੇ ਅਕਾਲੀ ਦਲ ’ਤੇ ਤਿੱਖਾ ਨਿਸ਼ਾਨਾ ਵਿੰਨਿ੍ਹਆ ਹੈ। ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ’ਚ ਸਾਰੀਆਂ ਸਿਆਸੀ ਪਾਰਟੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰੇ ’ਤੇ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੋਦੀ ਦੇ ਇਸ਼ਾਰੇ ’ਤੇ ਹੀ ਚੱਲ ਰਹੇ ਹਨ ਅਤੇ ਬੀ. ਐੱਸ. ਐੱਫ. ਦੇ ਹੱਥੇ 50 ਫ਼ੀਸਦੀ ਪਾਵਰ ਸੌਂਪ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦਾ ਇਕੋ ਮਕਸਦ ਕੇਜਰੀਵਾਲ ਨੂੰ ਰੋਕਣਾ ਹੈ ਅਤੇ ਵਿਰੋਧੀ ਧਿਰਾਂ ‘ਆਪ’ ਨੂੰ ਹਰਾਉਣ ਲਈ ਇਕੱਠੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ 2017 ’ਚ ਭਾਜਪਾ ਅਤੇ ਅਕਾਲੀ ਦਲ ਨੇ ਗਠਜੋੜ ਕਰਕੇ ਚੋਣਾਂ ਲੜੀਆਂ ਸਨ ਪਰ ਫਿਰ ਵੀ ਭਾਜਪਾ ਅਤੇ ਅਕਾਲੀ ਦਲ ਨੇ ਆਪਣੀਆਂ ਸਾਰੀਆਂ ਵੋਟਾਂ ਡੀਲ ਦੇ ਤਹਿਤ ਕੈਪਟਨ ਸਾਬ੍ਹ ਅਤੇ ਕਾਂਗਰਸ ਨੂੰ ਟਰਾਂਸਫਰ ਕਰਵਾਈਆਂ ਸਨ। ਭਾਜਪਾ ਅਤੇ ਅਕਾਲੀ ਆਗੂਆਂ ਨੇ ਆਪਣੇ ਲਈ ਵੋਟਾਂ ਨਹੀਂ ਮੰਗੀਆਂ ਸਨ ਸਗੋਂ ਘਰ-ਘਰ ਜਾ ਕੇ ਲੋਕਾਂ ਨੂੰ ਕਹਿ ਕੇ ਆਪਣੀਆਂ ਵੋਟਾਂ ਕਾਂਗਰਸ ਨੂੰ ਪੁਆਈਆਂ ਸਨ। 

ਇਹ ਵੀ ਪੜ੍ਹੋ: ਨੂਰਮਹਿਲ: ਕਰਵਾਚੌਥ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਪਤਨੀ ਤੋਂ ਦੁਖ਼ੀ ਪਤੀ ਨੇ ਕੀਤੀ ਖ਼ੁਦਕੁਸ਼ੀ

PunjabKesari

ਉਨ੍ਹਾਂ ਵੱਡੇ ਹਮਲੇ ਬੋਲਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਨੇ ਪੰਜਾਬ ’ਚ ਕੇਜਰੀਵਾਲ ਦੇ ਵੱਧਦੇ ਕੱਦ ਨੂੰ ਵੇਖ ਅਤੇ ਕਾਂਗਰਸ ਨੂੰ ਜਿਤਾਉਣ ਲਈ ਬੜ੍ਹੀ ਚਲਾਕੀ ਨਾਲ ਸਾਰੀਆਂ ਵੋਟਾਂ ਕੈਪਟਨ ਸਮੇਤ ਕਾਂਗਰਸ ਨੂੰ ਟਰਾਂਸਫਰ ਕੀਤੀਆਂ। ਇਸ ਵਾਰ ਵੀ ਉਹੀ ਡੀਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ ਹੈ। ਰਾਘਵ ਚੱਢਾ ਨੇ ਕਿਹਾ ਕਿ ਜਦੋਂ ਦੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ, ਅਜਿਹਾ ਕੋਈ ਵੀ ਭਾਜਪਾ ਦਾ ਆਗੂ ਨਹੀਂ ਹੈ, ਜਿੱਥੇ ਚੰਨੀ ਨੇ ਮੱਥਾ ਨਾ ਟੇਕਿਆ ਹੋਵੇ। ਇਸ ਵਾਰ ਵੀ ਇਨ੍ਹਾਂ ਦੀ ਪਲਾਨਿੰਗ ਇਹੀ ਹੈ ਕਿ ਕਿਸੇ ਵੀ ਤਰ੍ਹਾਂ ਕੇਜਰੀਵਾਲ ਨੂੰ ਰੋਕਿਆ ਜਾਵੇ। 

ਇਹ ਵੀ ਪੜ੍ਹੋ: ਚਰਚਾ ਦਾ ਵਿਸ਼ਾ ਬਣੀ CM ਚੰਨੀ ਦੀ ਸਾਦਗੀ, ਬਜ਼ੁਰਗ ਔਰਤ ਨਾਲ ਸਾਂਝੇ ਕੀਤੇ ਵਿਚਾਰ ਤੇ ਖਾਧਾ ਸਾਦਾ ਭੋਜਨ

ਚੰਨੀ ਵੀ ਮੋਦੀ ਦੇ ਇਸ਼ਾਰੇ ’ਤੇ ਚੱਲ ਰਹੇ ਹਨ। ਵੱਡੇ ਦੋਸ਼ ਲਾਉਂਦੇ ਹੋਏ ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਵੀ ਮੋਦੀ ਸਾਬ੍ਹ ਨਾਲ ਡੀਲ ਹੋ ਚੁੱਕੀ ਹੈ ਅਤੇ ਉਸੇ ਡੀਲ ਦੇ ਬਦਲੇ ਮੋਦੀ ਨੂੰ ਬੀ. ਐੱਸ. ਐੱਫ. ਦੇ ਹੱਥੇ 50 ਫ਼ੀਸਦੀ ਪਾਵਰ ਸੌਂਪ ਦਿੱਤੀ ਹੈ। ਕੈਪਟਨ ਵਾਂਗ ਹੀ ਚੰਨੀ ਦਾ ਭਾਜਪਾ ’ਚ ਸ਼ਾਮਲ ਹੋਣਾ ਤੈਅ ਹੈ। ਸਾਰੀਆਂ ਪਾਰਟੀਆਂ ਆਮ ਆਦਮੀ ਖ਼ਿਲਾਫ਼ ਲੜ ਰਹੀਆਂ ਹਨ ਪਰ ਇਸ ਵਾਰ ਇਹ ਸਾਰੀਆਂ ਪਾਰਟੀਆਂ ਹਾਰਣਗੀਆਂ ਅਤੇ ਆਮ ਆਦਮੀ ਹੀ ਜਿੱਤੇਗਾ। 

ਇਹ ਵੀ ਪੜ੍ਹੋ: ਕੈਪਟਨ ਅਗਲੇ ਹਫ਼ਤੇ ਕਰ ਸਕਦੇ ਹਨ ਵੱਡਾ ਐਲਾਨ, ਨਵੀਂ ਪਾਰਟੀ ’ਤੇ ਟਿਕੀਆਂ ਸਭ ਦੀ ਨਜ਼ਰਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News