ਰਾਜ ਸਭਾ ਮੈਂਬਰਾਂ ਅਤੇ ਚਿਪ ਵਾਲੇ ਮੀਟਰਾਂ ਦੇ ਮਾਮਲੇ 'ਤੇ ਸੁਣੋ ਵਿਧਾਇਕ ਕਾਕਾ ਬਰਾੜ ਦਾ ਜਵਾਬ (ਵੀਡੀਓ)

04/07/2022 5:15:20 PM

ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ) : ਪੰਜਾਬ 'ਚ ਸੱਤਾ ਵਿੱਚ ਆਉਂਦਿਆਂ ਹੀ ਕਈ ਮਸਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਰਾਜ ਸਭਾ ਮੈਂਬਰਾਂ ਨੂੰ ਲੈ ਕੇ ਅਜੇ ਵਿਰੋਧੀਆਂ ਦੇ ਸੁਰ ਠੰਡੇ ਨਹੀਂ ਹੋਏ ਸਨ ਕਿ ਹੁਣ ਚਿਪ ਵਾਲੇ ਮੀਟਰਾਂ 'ਤੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸੇ ਦਰਮਿਆਨ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤੇ 'ਆਪ' ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਰਾਜ ਸਭਾ ਮੈਂਬਰਾਂ ਅਤੇ ਪੰਜਾਬ 'ਚ ਲਾਏ ਜਾ ਰਹੇ ਚਿਪ ਵਾਲੇ ਬਿਜਲੀ ਮੀਟਰਾਂ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਇਹ ਵੀ ਪੜ੍ਹੋ : ਡਾ. ਵੇਰਕਾ ਦੇ ਦੋਸ਼ਾਂ ਤੋਂ ਬਾਅਦ ਸੁਨੀਲ ਜਾਖੜ ਨੇ ਦਿੱਤਾ ਸਪੱਸ਼ਟੀਕਰਨ

'ਜਗ ਬਾਣੀ' ਦੇ ਬਹੁ-ਚਰਚਿਤ ਪ੍ਰੋਗਰਾਮ 'ਨੇਤਾ ਜੀ ਸਤਿ ਸ੍ਰੀ ਅਕਾਲ' 'ਚ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕਰਦਿਆਂ ਕਾਕਾ ਬਰਾੜ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚੋਂ ਰਾਜ ਸਭਾ 'ਚ ਭੇਜੇ ਗਏ ਮੈਂਬਰਾਂ ਦੇ ਮੁੱਦੇ 'ਤੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੇਸ਼ ਪੱਧਰ 'ਤੇ ਕਾਮਯਾਬ ਹੋਣਾ ਹੈ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਪਾਰਟੀ ਵੱਲੋਂ ਸੋਚ-ਸਮਝ ਕੇ ਰਾਜ ਸਭਾ ਮੈਂਬਰ ਚੁਣੇ ਗਏ ਹਨ।

ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਦੋਰਾਹਾ ਤੋਂ ਕੈਨੇਡਾ ਗਈ ਲੜਕੀ ਦੀ ਭੇਤਭਰੀ ਹਾਲਤ 'ਚ ਮੌਤ

ਮੁਫ਼ਤ ਬਿਜਲੀ ਦੇਣ ਦੇ ਵਾਅਦਿਆਂ ਦੌਰਾਨ ਪੰਜਾਬ ਵਿੱਚ ਲਗਾਏ ਜਾ ਰਹੇ ਚਿਪ ਵਾਲੇ ਬਿਜਲੀ ਮੀਟਰਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਬਿਜਲੀ ਬਿੱਲ ਮੁਆਫ਼ ਕਰਦੀ ਹੈ ਤਾਂ ਮੁਆਫ਼ ਕੀਤੀ ਬਿਜਲੀ ਦਾ ਭੁਗਤਾਨ ਕਾਨੂੰਨ ਦੇ ਤਹਿਤ ਉਹ ਬਿਜਲੀ ਬੋਰਡ ਨੂੰ ਅਦਾ ਕਰਦੀ ਹੈ। ਜੇਕਰ ਚਿਪ ਵਾਲੇ ਮੀਟਰ ਵੀ ਲੱਗਦੇ ਹਨ ਤਾਂ ਇਹ ਮੁਫ਼ਤ ਬਿਜਲੀ ਦੇਣ ਵਿੱਚ ਰੁਕਾਵਟ ਨਹੀਂ ਹੋ ਸਕਦੇ ਕਿਉਂਕਿ ਸਰਕਾਰ ਖੁਦ ਬਿਜਲੀ ਬੋਰਡ ਨੂੰ ਮੁਆਫ਼ ਕੀਤੀ ਬਿਜਲੀ ਦੇ ਪੈਸੇ ਅਦਾ ਕਰੇਗੀ।

Harnek Seechewal

This news is Content Editor Harnek Seechewal