ਜਿਹੜੇ ਗੋਲੀਆਂ ਤੋਂ ਨਹੀਂ ਡਰੇ, ਉਹ ਆਮ ਆਦਮੀ ਪਾਰਟੀ ਤੋਂ ਕੀ ਡਰਨਗੇ : ਰਵਨੀਤ ਬਿੱਟੂ
Friday, Jan 16, 2026 - 01:43 PM (IST)
ਲੁਧਿਆਣਾ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਕੇਸਰੀ ਗਰੁੱਪ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੇ ਖਿਲਾਫ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰੈਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਅੱਤਵਾਦ ਦੇ ਭਿਆਨਕ ਦੌਰ ਵਿਚ ਵੀ ਏ.ਕੇ. 47 ਰਾਈਫਲਾਂ ਅਤੇ ਬੰਬਾਂ ਤੋਂ ਨਹੀਂ ਡਰਿਆ ਤਾਂ ਉਹ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਕਿਵੇਂ ਡਰ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹਲਚਲ, ਇਹ ਵੱਡੇ ਆਗੂ ਭਾਜਪਾ ਵਿਚ ਸ਼ਾਮਲ
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕੇਸਰੀ ਅਖਬਾਰ ਨੇ ਹਮੇਸ਼ਾ ਸੱਚ ਨੂੰ ਲੋਕਾਂ ਦੇ ਸਾਹਮਣੇ ਲਿਆਂਦਾ ਹੈ। ਬਿੱਟੂ ਨੇ ਦੋਸ਼ ਲਾਇਆ ਕਿ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੀਡੀਆ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਕੇਸਰੀ ਅਖਬਾਰ ਕਦੇ ਡਰਿਆ ਨਹੀਂ ਅਤੇ ਨਾ ਹੀ ਕਦੇ ਪਿੱਛੇ ਹਟੇਗਾ।
ਇਹ ਵੀ ਪੜ੍ਹੋ : ਜਾਣੋ ਜਥੇਦਾਰ ਨੇ CM ਮਾਨ ਨੂੰ ਕੀ ਪੁੱਛੇ ਸਵਾਲ, ਪੜ੍ਹੋ ਪੂਰੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
