ਲੋਕ ਸਭਾ ਚੋਣਾਂ 2024: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

05/14/2024 10:49:52 AM

ਚੰਡੀਗੜ੍ਹ (ਮਨਜੋਤ): ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਲ ਹਨ। ਇਸ ਸੂਚੀ ’ਚ ਦਿੱਲੀ ਤੋਂ ਮਨੀਸ਼ ਸਿਸੋਦੀਆ, ਸੰਜੇ ਸਿੰਘ, ਡਾ. ਸੰਦੀਪ ਪਾਠਕ, ਪੰਕਜ ਗੁਪਤਾ, ਐੱਨ. ਡੀ. ਗੁਪਤਾ, ਗੋਪਾਲ ਰਾਏ, ਰਾਘਵ ਚੱਢਾ, ਸਤੇਂਦਰ ਜੈਨ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ ਸ਼ਾਮਲ ਸਨ। 

ਇਹ ਖ਼ਬਰ ਵੀ ਪੜ੍ਹੋ - T-20 ਵਿਸ਼ਵ ਕੱਪ ਦੇ ਮੱਦੇਨਜ਼ਰ IPL 2024 ਦੇ ਬਾਕੀ ਮੁਕਾਬਲੇ ਨਹੀਂ ਖੇਡਣਗੇ ਇਹ ਦਿੱਗਜ ਖਿਡਾਰੀ

ਕਈ ਕੈਬਨਿਟ ਮੰਤਰੀ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ’ਚ ਸ਼ਾਮਲ ਕੀਤੇ ਗਏ ਹਨ, ਜਿਨ੍ਹਾ ’ਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਹਰਜੋਤ ਸਿੰਘ ਬੈਂਸ ,ਬਲਕਾਰ ਸਿੰਘ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਪ੍ਰਿੰਸੀਪਲ ਬੁੱਧਰਾਮ, ਬਲਜਿੰਦਰ ਕੌਰ, ਸੰਜੀਵ ਝਾਅ, ਜਸਵੀਰ ਸਿੰਘ ਰਾਜਾ ਗਿੱਲ, ਤਰਨਪ੍ਰੀਤ ਸਿੰਘ ਸੌਂਦ, ਮਨਜਿੰਦਰ ਸਿੰਘ ਲਾਲਪੁਰਾ, ਮਨਜੀਤ ਸਿੰਘ ਬਿਲਾਸਪੁਰ, ਸਰਬਜੀਤ ਕੌਰ ਮਾਣੂੰਕੇ, ਕੁਲਵੰਤ ਸਿੰਘ ਪੰਡੋਰੀ, ਡਾ: ਇੰਦਰਬੀਰ ਸਿੰਘ ਨਿੱਜਰ, ਦਲਜੀਤ ਸਿੰਘ ਗਰੇਵਾਲ, ਨਰਿੰਦਰਪਾਲ ਸਿੰਘ, ਜਗਦੀਪ ਸਿੰਘ ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ, ਦਿਨੇਸ਼ ਚੱਢਾ, ਡਾ. ਰਵਜੋਤ ਸ਼ਾਮਲ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News