CM ਭਗਵੰਤ ਮਾਨ ਤੇ CM ਕੇਜਰੀਵਾਲ ਦੀ ਅਗਵਾਈ 'ਚ ਜਲੰਧਰ 'ਚ 'ਆਪ' ਦਾ ਰੋਡ ਸ਼ੋਅ
Saturday, May 06, 2023 - 04:08 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਅੱਜ ਜਲੰਧਰ ਵਿਖੇ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਰੋਡ ਸ਼ੋਅ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਸ਼ਾਮਲ ਹੋਏ ਹਨ। ਆਮ ਆਦਮੀ ਪਾਰਟੀ ਦੇ ਦੋਵੇਂ ਵਿਧਾਇਕਾਂ ਦੇ ਨਾਲ-ਨਾਲ ਉਮੀਦਵਾਰ ਸੁਸ਼ੀਲ ਰਿੰਕੂ ਵੀ ਮੌਜੂਦ ਹਨ।
ਆਮ ਆਦਮੀ ਪਾਰਟੀ ਦਾ ਇਹ ਰੋਡ ਸ਼ੋਅ ਦੁਪਹਿਰ ਨੂੰ ਭਗਵਾਨ ਵਾਲਮੀਕਿ ਚੌਂਕ (ਜੋਤੀ ਚੌਂਕ) ਤੋਂ ਸ਼ੁਰੂ ਹੋਇਆ। ਇਸ ਤੋਂ ਬਾਅਦ ਸ਼ਹਿਰ ਵਿੱਚ ਤਿੰਨ ਵੱਖ-ਵੱਖ ਰੋਡ ਸ਼ੋਅ ਕੀਤੇ ਜਾਣਗੇ। ਬਸਤੀ ਗੁੱਜ਼ਾਂ ਵਿਖੇ ਦੁਪਹਿਰ 3 ਵਜੇ ਅਤੇ ਸੋਢਲ ਰੋਡ ਸ਼ਾਮ 4 ਵਜੇ ਰੋਡ ਕੱਢਿਆ ਜਾਵੇਗਾ। ਇਸ ਤੋਂ ਬਾਅਦ ਸ਼ਾਮ 5 ਵਜੇ ਆਖਰੀ ਰੋਡ ਸ਼ੋਅ ਐੱਸ. ਬੀ. ਆਈ. ਛਾਉਣੀ ਮਾਰਕੀਟ ਵਿੱਚ ਕੱਢਿਆ ਜਾਵੇਗਾ।
ਇਸ ਮੌਕੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਨੂੰ ਅਸੀਂ ਮੁੰਦਰੀ ਦੇ ਨਗ ਵਾਂਗ ਚਮਕਾਉਣਾ ਹੈ। ਰੋਜ਼ਗਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਿਰਫ ਇਕ ਸਾਲ ਵਿਚ ਪੰਜਾਬ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਲਈ ਹੋਰ ਵੀ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਕੱਢੀਆਂ ਜਾਣਗੀਆਂ।
ਇਹ ਵੀ ਪੜ੍ਹੋ : ਅਮਰੀਕਾ ਤੋਂ ਮੰਦਭਾਗੀ ਖ਼ਬਰ, ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਦੀਆਂ ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ
ਇਹ ਵੀ ਪੜ੍ਹੋ : ਨਡਾਲਾ 'ਚ ਵੱਡੀ ਵਾਰਦਾਤ, 2 ਨਕਾਬਪੋਸ਼ ਲੁਟੇਰਿਆਂ ਨੇ ਜਿਊਲਰ ਤੋਂ ਲੁੱਟੀ 35 ਲੱਖ ਰੁਪਏ ਦੀ ਨਕਦੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ