ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਅਪਮਾਨਜਨਕ ਟਿੱਪਣੀ ਦੀ 'ਆਪ' ਨੇ ਕੀਤੀ ਨਿਖ਼ੇਧੀ

Thursday, Oct 17, 2024 - 05:06 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕੀਤੀ ਹੈ। ਮੀਡੀਆ ਨੂੰ ਜਾਰੀ ਇੱਕ ਬਿਆਨ 'ਚ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਇਹ ਵਤੀਰਾ ਜਿੱਥੇ ਉਹ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਧਮਕੀਆਂ ਦੇਣਾ ਅਤੇ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹਨ, ਪਾਰਟੀ ਦੀ ਗਿਰਦੀ਼ ਰਾਜਨੀਤਿਕ ਸਾਖ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ : ਵਲਟੋਹਾ ਤੇ ਅਕਾਲੀ ਪ੍ਰਧਾਨ 'ਤੇ ਕਰੋ FIR! ਜੱਥੇਦਾਰ ਦੇ ਵਿਵਾਦ 'ਤੇ ਕਾਂਗਰਸ ਦੀ ਐਂਟਰੀ (ਵੀਡੀਓ)

ਬਾਦਲ ਪਰਿਵਾਰ ਨੇ ਨਿੱਜੀ ਲਾਭ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਲਗਾਤਾਰ ਨਮੂਨਾ ਦਿਖਾਇਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ। ਕੰਗ ਨੇ ਅੱਗੇ ਕਿਹਾ ਕਿ ਜਿਵੇਂ ਕਿ ਬਾਦਲ ਪਰਿਵਾਰ ਆਪਣੀ ਸਾਖ ਨੂੰ ਕਾਇਮ ਰੱਖਣ ਲਈ ਸੰਘਰਸ਼ ਕਰ ਰਿਹਾ ਹੈ, ਅਤੇ ਹਾਲੀਆ ਚੋਣਾਂ ਵਿੱਚ ਸਿਰਫ ਇੱਕ ਸੀਟ ਜਿੱਤੀ ਹੈ, ਇਸ ਤੋਂ ਸਪੱਸ਼ਟ ਹੈ ਕਿ ਉਨ੍ਹਾਂ ਦੀਆਂ ਪੁਰਾਣੀਆਂ ਚਾਲਾਂ ਅਤੇ ਹੰਕਾਰ ਨੇ ਉਨ੍ਹਾਂ ਨੂੰ ਉਸੇ ਸਮਾਜ ਤੋਂ ਦੂਰ ਕਰ ਦਿੱਤਾ ਹੈ, ਜਿਸ ਦੀ ਉਹ ਨੁਮਾਇੰਦਗੀ ਕਰਨ ਦਾ ਦਾਅਵਾ ਕਰਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ RDX ਨਾਲ ਲੋਡਿਡ ਵਿਸਫੋਟਕ ਸਮੱਗਰੀ ਬਰਾਮਦ, ਡਰੋਨ ਜ਼ਰੀਏ ਭੇਜੀ ਗਈ

 ਕੰਗ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣੇ ਅਸਤੀਫ਼ੇ 'ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਕਿਉਂਕਿ ਉਨ੍ਹਾਂ ਦੀ ਅਗਵਾਈ ਸਿੱਖ ਭਾਈਚਾਰੇ ਅਤੇ ਪੰਜਾਬ ਲਈ ਬਹੁਤ ਜ਼ਰੂਰੀ ਹੈ। ਆਪ ਲੋਕ ਸੇਵਾ ਲਈ ਵਿਸ਼ੇਸ਼ ਸਿਧਾਂਤਵਾਦੀ ਨੇਤਾਵਾਂ ਦਾ ਸਮਰਥਨ ਕਰਦੀ ਹੈ। ਕੰਗ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਇੱਕ ਈਮਾਨਦਾਰ ਨੇਤਾ ਅਤੇ ਕਈ ਸਾਲਾਂ ਤੋਂ ਸਿੱਖ ਭਾਈਚਾਰੇ ਦੀ ਸੇਵਾ ਕਰ ਰਹੇ ਹਨ। ਸਾਡੀ ਕੌਮ ਨੂੰ ਉਨ੍ਹਾਂ ਦੇ ਮਾਰਗਦਰਸ਼ਨ ਦੀ ਲੋੜ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 
 


 


Babita

Content Editor

Related News