ਸੁਖਪਾਲ ਖਹਿਰਾ ਵਲੋਂ ਨਵੀਂ ਪਾਰਟੀ ਦਾ ਰਸਮੀ ਐਲਾਨ

Tuesday, Jan 08, 2019 - 06:20 PM (IST)

ਸੁਖਪਾਲ ਖਹਿਰਾ ਵਲੋਂ ਨਵੀਂ ਪਾਰਟੀ ਦਾ ਰਸਮੀ ਐਲਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ 'ਚੋਂ ਅਸਤੀਫਾ ਦੇਣ ਵਾਲੇ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਰਸਮੀ ਐਲਾਨ ਕਰ ਦਿੱਤਾ ਹੈ। ਖਹਿਰਾ ਵਲੋਂ ਇਸ ਪਾਰਟੀ ਦਾ ਨਾਂ 'ਪੰਜਾਬੀ ਏਕਤਾ ਪਾਰਟੀ' ਰੱਖਿਆ ਗਿਆ ਹੈ। ਇਸ ਦੌਰਾਨ ਖਹਿਰਾ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਜਜ਼ਬਾਤਾਂ ਨੂੰ ਦੇਖਦੇ ਹੋਏ ਹੀ ਨਵੀਂ ਪਾਰਟੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਸੂਤਰਾਂ ਮੁਤਾਬਕ ਖਹਿਰਾ ਵਲੋਂ ਨਵੀਂ ਪਾਰਟੀ ਦੇ ਰਜਿਸਟਰੇਸ਼ਨ ਲਈ ਚੋਣ ਕਮਿਸ਼ਨ ਕੋਲ ਅਰਜ਼ੀ ਭੇਜ ਦਿੱਤੀ ਗਈ ਹੈ। ਨਵੀਂ ਪਾਰਟੀ ਦੇ ਐਲਾਨ ਮੌਕੇ ਸੁਖਪਾਲ ਖਹਿਰਾ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਕੰਵਰ ਸੰਧੂ, ਨਾਜਰ ਸਿੰਘ, ਜਗਦੇਵ ਸਿੰਘ ਕਮਾਲੂ, ਮਾਸਟਰ ਬਲਦੇਵ ਸਿੰਘ, ਪਿਰਮਲ ਸਿੰਘ, ਜੱਗੂ ਇਸੋਵਾਲ ਸਮੇਤ ਕਈ ਵਰਕਰ ਅਤੇ ਆਗੂ ਮੌਜੂਦ ਸਨ।


author

Gurminder Singh

Content Editor

Related News