ਆਮ ਆਦਮੀ ਪਾਰਟੀ SC 'ਚ ਆਪਣੇ ਝੂਠ ਦੀ ਪੈਰਵੀ ਨਹੀਂ ਕਰ ਸਕੀ : ਅਕਾਲੀ ਦਲ

Monday, Feb 02, 2026 - 06:40 PM (IST)

ਆਮ ਆਦਮੀ ਪਾਰਟੀ SC 'ਚ ਆਪਣੇ ਝੂਠ ਦੀ ਪੈਰਵੀ ਨਹੀਂ ਕਰ ਸਕੀ : ਅਕਾਲੀ ਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸੁਪਰੀਮ ਕੋਰਟ ਵੱਲੋਂ ਡੀ. ਏ. ਕੇਸ ਵਿਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦਾ ਸਵਾਗਤ ਕਰਦਿਆਂ ਅੱਜ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀ ਆਗੂ ਖ਼ਿਲਾਫ ਵਿੱਢੀ ਸਿਆਸੀ ਬਦਲਾਖੋਰੀ ਬੇਨਕਾਬ ਹੋ ਗਈ ਹੈ। ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਜੀਠੀਆ ਨੂੰ ਇਕ ਝੂਠੇ ਕੇਸ ਵਿਚ ਜੇਲ੍ਹ ਵਿਚ ਬੰਦ ਰੱਖਣ ਲਈ ਪੂਰੀ ਵਾਅ ਲਗਾਈ ਪਰ ਸਰਵਉਚ ਅਦਾਲਤ ਵਿਚ ਸਰਕਾਰ ਆਪਣੇ ਝੂਠ ਦੀ ਪੈਰਵੀ ਨਹੀਂ ਕਰ ਸਕੀ।

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਅਕਾਲੀ ਆਗੂਆਂ ਨੇ ਕਿਹਾ ਕਿ ਇਹ ਹੁਣ ਸਪੱਸ਼ਟ ਹੋ ਗਿਆ ਹੈ ਕਿ 'ਆਪ' ਸਰਕਾਰ ਅਕਾਲੀ ਆਗੂ ਖਿਲਾਫ ਦਰਜ ਕੀਤੇ ਝੂਠੇ ਨਸ਼ਿਆਂ ਦੇ ਕੇਸ ਵਿਚ 'ਚਲਾਨ' ਪੇਸ਼ ਕਰਨ ਵਿਚ ਅਸਫਲ ਰਹੀ ਅਤੇ ਜਦੋਂ ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਖਿਲਾਫ ਦਾਇਰ ਵਿਸ਼ੇਸ਼ ਲੀਵ ਪਟੀਸ਼ਨ ਰੱਦ ਕਰ ਦਿੱਤੀ ਤਾਂ ਸਰਕਾਰ ਨੇ ਅਕਾਲੀ ਆਗੂ ਨੂੰ ਆਮਦਨ ਨਾਲੋਂ ਵੱਧ ਜਾਇਦਾਦ (ਡੀ. ਏ) ਦੇ ਝੂਠੇ ਕੇਸ ਵਿਚ ਫਸਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਸ ਕੇਸ ਦਾ ਵੀ ਉਹੋ ਨਤੀਜਾ ਹੋਵੇਗਾ ਜਿਹੜਾ ਪਹਿਲਾਂ ਮਜੀਠੀਆ ਖਿਲਾਫ ਦਰਜ ਝੂਠੇ ਨਸ਼ਿਆਂ ਦੇ ਕੇਸ ਦਾ ਹੋਇਆ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News