''ਆਪ'' ਤੇ ਟਕਸਾਲੀਆਂ ਦੇ ਗਠਜੋੜ ਤੋਂ ਸੁਖਬੀਰ ਬੇਫਿਕਰ (ਵੀਡੀਓ)

Sunday, Mar 03, 2019 - 07:04 PM (IST)

ਹੁਸ਼ਿਆਰਪੁਰ : ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ ਦਰਮਿਆਨ ਹੋਏ ਗਠਜੋੜ ਦਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਵਾਗਤ ਕੀਤਾ ਹੈ। 'ਆਪ' ਅਤੇ ਟਕਸਾਲੀ ਦਲ ਦੇ ਗਠਜੋੜ 'ਤੇ ਸੁਖਬੀਰ ਨੇ ਕਿਹਾ ਕਿ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਇਨ੍ਹਾਂ ਦੋਵਾਂ ਵਿਚਾਲੇ ਗਠਜੋੜ ਹੋਇਆ ਹੈ। ਸੁਖਬੀਰ ਨੇ ਕਿਹਾ ਕਿ ਉਹ ਦੋਵਾਂ ਦੇ ਗਠਜੋੜ ਦਾ ਸਵਾਗਤ ਕਰਦੇ ਹਨ ਪਰ ਨਾ ਤਾਂ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਕੋਈ ਵਜੂਦ ਹੈ ਅਤੇ ਨਾ ਹੀ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀਆਂ ਦਾ। ਸੁਖਬੀਰ ਨੇ ਕਿਹਾ ਕਿ ਟਕਸਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਤਾਂ ਲੋਕਾਂ ਵਿਚ ਆਪਣਾ ਅਕਸ ਪੂਰੀ ਤਰ੍ਹਾਂ ਗੁਆ ਚੁੱਕੇ ਹਨ। 
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਨੂੰ ਹਰ ਫਰੰਟ ਤੋਂ ਫੇਲ ਕਰਾਰ ਦਿੱਤਾ ਹੈ। ਸੁਖਬੀਰ ਨੇ ਆਗਾਮੀ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਵਲੋਂ ਜ਼ਬਰਦਸਤ ਵਾਪਸੀ ਕਰਨ ਦਾ ਦਾਅਵਾ ਕੀਤਾ ਹੈ।


author

Gurminder Singh

Content Editor

Related News