ਸੁਖਪਾਲ ਖਹਿਰਾ ਮਾਮਲੇ 'ਚ AAP ਦਾ ਕਾਂਗਰਸ ਨੂੰ ਕਰਾਰਾ ਜਵਾਬ, ਸਾਹਮਣੇ ਲਿਆਂਦੀ ਪੁਰਾਣੀ ਚਿੱਠੀ

Thursday, Sep 28, 2023 - 03:50 PM (IST)

ਸੁਖਪਾਲ ਖਹਿਰਾ ਮਾਮਲੇ 'ਚ AAP ਦਾ ਕਾਂਗਰਸ ਨੂੰ ਕਰਾਰਾ ਜਵਾਬ, ਸਾਹਮਣੇ ਲਿਆਂਦੀ ਪੁਰਾਣੀ ਚਿੱਠੀ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਮਗਰੋਂ ਜਿੱਥੇ ਕਾਂਗਰਸ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ 'ਤੇ ਗੰਭੀਰ ਦੋਸ਼ ਲਾਏ ਜਾ ਰਹੇ ਹਨ, ਉੱਥੇ ਹੀ 'ਆਪ' ਸਰਕਾਰ ਵੱਲੋਂ ਕਾਂਗਰਸ 'ਤੇ ਪਲਟਵਾਰ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਆਪਣੇ ਪੇਜ 'ਤੇ ਟਵੀਟ ਕਰਦਿਆਂ ਕਿਹਾ ਕਿ ਸੁਖਪਾਲ ਖਹਿਰਾ ਅਤੇ ਪੰਜਾਬ 'ਚ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਮਾਮਲੇ 'ਤੇ ਕਾਂਗਰਸ ਅਤੇ ਭਾਜਪਾ ਦਾ ਦੋਗਲਾ ਚਿਹਰਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਦੇ ਖ਼ਾਤਿਆਂ 'ਚ ਆਇਆ ਦੁੱਗਣਾ-ਤਿੱਗਣਾ ਵਜ਼ੀਫ਼ਾ! ਮਗਰੋਂ ਸਕੂਲਾਂ ਨੂੰ ਜਾਰੀ ਹੋ ਗਏ ਹੁਕਮ

ਸਾਲ 2022 'ਚ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਭੁਲੱਥ ਤੋਂ ਟਿਕਟ ਦੇਣ ਦੇ ਮਾਮਲੇ 'ਚ ਹਾਈਕਮਾਨ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਸੁਖਪਾਲ ਖਹਿਰਾ ਨੂੰ ਪਾਰਟੀ 'ਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਡਰੱਗ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਅੱਜ ਕਾਂਗਰਸ ਨਸ਼ੀਲੇ ਪਦਾਰਥਾਂ ਦੇ ਦੋਸ਼ੀ ਨੂੰ ਬਚਾਉਣ ਦੀ ਹੋਰ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕੀ ਹੈ ਨਵੀਂ Timing

ਇਸ ਦੇ ਨਾਲ ਆਮ ਆਦਮੀ ਪਾਰਟੀ ਵੱਲੋਂ ਰਾਣਾ ਗੁਰਜੀਤ ਸਿੰਘ ਦੀ ਉਹ ਚਿੱਠੀ ਵੀ ਸਾਂਝੀ ਕੀਤੀ ਗਈ ਹੈ, ਜੋ ਉਨ੍ਹਾਂ ਵੱਲੋਂ ਹਾਈਕਮਾਨ ਨੂੰ ਲਿਖੀ ਗਈ ਸੀ ਅਤੇ ਖਹਿਰਾ ਨੂੰ ਪਾਰਟੀ 'ਚੋਂ ਕੱਢਣ ਦੀ ਮੰਗ ਕੀਤੀ ਗਈ ਸੀ। ਦੱਸਣਯੋਗ ਹੈ ਕਿ ਅੱਜ ਸਵੇਰੇ ਜਲਾਲਾਬਾਦ ਪੁਲਸ ਵੱਲੋਂ ਸੁਖਪਾਲ ਖਹਿਰਾ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਇਹ ਐੱਨ. ਡੀ. ਪੀ. ਐੱਸ. ਨਾਲ ਜੁੜਿਆ ਪੁਰਾਣਾ ਮਾਮਲਾ ਹੈ।
PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News