ਅਜਨਾਲਾ ‘ਚ ਬਲਾਕ ਸੰਮਤੀ ਦੇ ਦੋ ਜ਼ੋਨਾਂ ‘ਤੇ ਆਮ ਆਦਮੀ ਪਾਰਟੀ ਦੀ ਜਿੱਤ
Wednesday, Dec 17, 2025 - 12:09 PM (IST)
ਅਜਨਾਲਾ (ਫਰਿਆਦ)- ਅਜਨਾਲਾ ਵਿਧਾਨ ਸਭਾ ਹਲਕੇ 'ਚ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਦੋ ਜ਼ੋਨਾਂ 'ਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ਬਲਾਕ ਸੰਮਤੀ ਜ਼ੋਨ ਜਗਦੇਵ ਖੁਰਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਰਾਜ ਸਿੰਘ ਨੂੰ 896 ਵੋਟਾਂ ਮਿਲੀਆਂ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਨੂੰ 1322 ਵੋਟਾਂ ਪ੍ਰਾਪਤ ਹੋਈਆਂ। ਇਸ ਤਰ੍ਹਾਂ ਰਣਜੀਤ ਸਿੰਘ ਨੇ 426 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ।
ਇਹ ਵੀ ਪੜ੍ਹੋ- 19 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ ਜਾਣਕਾਰੀ
ਉੱਥੇ ਹੀ ਬਲਾਕ ਸੰਮਤੀ ਜ਼ੋਨ ਮੁਹੰਮਦ ਮੰਦ ਮੰਦਰਾਂਵਾਲਾ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਜਗਦੀਸ਼ ਦਵਿੰਦਰ ਕੌਰ ਨੂੰ 1155 ਵੋਟਾਂ ਪਈਆਂ, ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅਮਨਦੀਪ ਕੌਰ ਨੂੰ 990 ਵੋਟਾਂ ਮਿਲੀਆਂ। ਇਸ ਜੋਨ ਵਿੱਚ ਜਗਦੀਸ਼ ਦਵਿੰਦਰ ਕੌਰ ਨੇ 165 ਵੋਟਾਂ ਦੇ ਅੰਤਰ ਨਾਲ ਜਿੱਤ ਦਰਜ ਕੀਤੀ। ਇਨ੍ਹਾਂ ਨਤੀਜਿਆਂ ਨਾਲ ਅਜਨਾਲਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਸਥਿਤੀ ਮਜ਼ਬੂਤ ਹੋਣ ਦੀ ਤਸਵੀਰ ਸਾਹਮਣੇ ਆ ਰਹੀ ਹੈ, ਜਦਕਿ ਬਾਕੀ ਜ਼ੋਨਾਂ ਦੇ ਨਤੀਜਿਆਂ ਦੀ ਉਡੀਕ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ 'ਚ ਰਹਿੰਦੇ 60 ਸਾਲਾ ਬਜ਼ੁਰਗ ਨੇ ਮਾਸੂਮ ਨਾਲ ਟੱਪੀਆਂ ਹੱਦਾਂ
