ਧਰਮੂਵਾਲ ਨੇੜੇ ਵਾਪਰੇ ਭਿਆਨਕ ਹਾਦਸੇ ’ਚ ਆਮ ਆਦਮੀ ਪਾਰਟੀ ਦੇ ਯੂਥ ਆਗੂ ਦੀ ਮੌਤ

Sunday, Oct 09, 2022 - 11:38 AM (IST)

ਧਰਮੂਵਾਲ ਨੇੜੇ ਵਾਪਰੇ ਭਿਆਨਕ ਹਾਦਸੇ ’ਚ ਆਮ ਆਦਮੀ ਪਾਰਟੀ ਦੇ ਯੂਥ ਆਗੂ ਦੀ ਮੌਤ

ਜਲਾਲਾਬਾਦ (ਜ. ਬ.) : ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ’ਤੇ ਇਕ ਹਾਦਸਾ ਵਾਪਰਿਆ। ਹਾਦਸੇ ਦੌਰਾਨ ਇਕ ਕਾਰ ਸੜਕ ’ਤੇ ਖੜ੍ਹੀ ਖਾਲੀ ਟਰਾਲੀ ਨਾਲ ਜਾ ਟਕਰਾਈ। ਇਸ ਹਾਦਸੇ ’ਚ ਕਾਰ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਤੁਸ਼ਾਰ ਬੱਟੀ ਜਲਾਲਾਬਾਦ ਤੋਂ ਆਲਟੋ ਕਾਰ ’ਚ ਪਿੰਡ ਲਮੋਚੜ ਜਾ ਰਿਹਾ ਸੀ। ਜਦੋਂ ਉਹ ਪਿੰਡ ਧਰਮੂਵਾਲਾ ਦੇ ਨਜ਼ਦੀਕ ਪਹੁੰਚਿਆ ਤਾਂ ਤੁਸ਼ਾਰ ਦੀ ਕਾਰ ਖੜ੍ਹੀ ਟਰਾਲੀ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ- ਖ਼ੁਲਾਸਾ: ਮੁਲਾਜ਼ਮਾਂ ਦੀ ਤਨਖ਼ਾਹ ਨਾਲ ਕਿਰਾਏ ਦੇ ਕਮਰਿਆਂ ’ਚ ਚੱਲ ਰਹੇ ਪੰਜਾਬ ਦੇ 6 ਹਜ਼ਾਰ ਆਂਗਣਵਾੜੀ ਸੈਂਟਰ

ਟੱਕਰ ਇੰਨੀ ਭਿਆਨਕ ਸੀ ਕਿ ਤੁਸ਼ਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਤੁਸ਼ਾਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਆਗੂ ਸੀ , ਜਿਸ ਦੀ ਉਮਰ 22 ਸਾਲਾ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਤੁਸ਼ਾਰ ਵਿਧਾਇਕ ਗੋਲਡੀ ਕੰਬੋਜ ਦਾ ਵੀ ਖਾਸਮ-ਖਾਸ ਸੀ। ਜਿਵੇਂ ਹੀ ਹਲਕੇ ’ਚ ਇਸ ਦੁਰਘਟਨਾ ਦਾ ਪਤਾ ਚੱਲਿਆ ਤਾਂ ਹਲਕੇ ’ਚ ਸੋਕ ਦੀ ਲਹਿਰ ਦੌੜ ਗਈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News